
ਪੱਟੀ, 23 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – 2017 ਵਿਚ ਆ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜਰ ਪਿੰਡਾਂ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਅਤੇ ਹਲਕਾ ਵਿਧਾਇਕ ਸ੍ਰ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਬੀਬਾ ਪ੍ਰਨੀਤ ਕੌਰ ਕੈਰੋਂ ਦੀਆਂ ਲੋਕ ਹਿੱਤੀ ਨੀਤੀਆਂ ਨੁੰ ਘਰ ਘਰ ਪਹੁੰਚਾਉਣ ਦੇ ਮੰਤਵ ਨਾਲ ਭਗਵਾਨ ਵਾਲਮੀਕਿ ਸੰਗਠਨ ਵੱਲੋਂ ਪਾਰਟੀ ਪ੍ਰਤੀ ਮੁਹਿੰਮ ਨੂੰ ਤੇਜ ਕੀਤਾ ਗਿਆ ਹੈ।ਜਿਸ ਦੇ ਤਹਿਤ ਭਗਵਾਨ ਵਾਲਮੀਕਿ ਸੰਗਠਨ ਸ਼੍ਰੋਮਣੀ ਅਕਾਲੀ ਦਲ ਹਲਕਾ ਪੱਟੀ ਦੀ ਅਹਿਮ ਮੀਟਿੰਗ ਪਿੰਡ ਪ੍ਰਿੰਗੜੀ ਵਿਖੇ ਸੰਗਠਨ ਦੇ ਜਿਲ੍ਹਾ ਪ੍ਰਧਾਨ ਰਾਜ ਕੁਮਾਰ ਰਾਜੂ ਅਤੇ ਲਖਵਿੰਦਰ ਸਿੰਘ ਭੁੱਟੋ ਤਹਿਸੀਲ ਪ੍ਰਧਾਨ ਵਾਲਮੀਕਿ ਮਜ੍ਹਬੀ ਸਿੱਖ ਮੋਰਚਾ ਦੀ ਅਗਵਾਈ ਹੇਠ ਹੋਈ। ਜਿਸ ਵਿਚ ਪਿੰਡ ਪ੍ਰਿੰਗੜੀ ਦੇ ਸਮੂਹ ਵਾਲਮੀਕਿ ਭਾਈਚਾਰੇ ਨੇ ਵੱਡੀ ਗਿਣਤੀ ਵਿਚ ਭਾਗ ਲਿਆ।
ਇਸ ਮੌਕੇ ਪ੍ਰਿੰਗੜੀ ਦੀ ਨਵੀਂ ਇਕਾਈ ਦਾ ਗਠਨ ਕੀਤਾ ਗਿਆ ਜਿਸ ਵਿਚ 21 ਮੈਂਬਰ ਨਾਮਜਦ ਕੀਤੇ ਗਏ ਅਤੇ ਬਾਕੀ ਸਾਰੇ ਮੈਂਬਰ ਬਣਾਏ ਗਏ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਰਾਜੂ ਨੇ ਦੱਸਿਆ ਕਿ ਸੁਖਦੇਵ ਸਿੰਘ ਪ੍ਰਧਾਨ, ਭਗਵਾਨ ਸਿੰਘ ਮੀਤ ਪ੍ਰਧਾਨ, ਮੇਜਰ ਸਿੰਘ ਸੈਕਟਰੀ, ਬਲਬੀਰ ਸਿੰਘ ਖਜਾਨਚੀ, ਹਰਦੀਪ ਸਿੰਘ ਚੇਅਰਮੈਨ, ਸੁਖਦੇਵ ਸਿੰਘ ਵਾਇਸ ਚੇਅਰਮੈਨ, ਬਾਬਾ ਗੋਲਟੀ ਜਵਾਇੰਟ ਸਕੱਤਰ, ਬਲਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ, ਕੁਲਵੰਤ ਸਿੰਘ, ਰਣਜੀਤ ਸਿੰਘ, ਬਲਬੀਰ ਸਿੰਘ, ਬਹਾਲ ਸਿੰਘ, ਦੀਵਾਨ ਸਿੰਘ, ਬਲਵੰਤ ਸਿੰਘ,ਜਸਬੀਰ ਸਿੰਘ,ਡਾ. ਬਲਵਿੰਦਰ ਸਿੰਘ, ਨਵਦੀਪ ਸਿੰਘ,ਕਾਲਾ ਸਿੰਘ,ਗੁਰਵਿਦਰ ਸਿੰਘ ਦਫਤਰ ਸਕੱਤਰ, ਸੁਖਵੰਤ ਸਿੰਘ ਪ੍ਰੈਸ ਸਕੱਤਰ ਨੂੰ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਮੀਟਿੰਗ ਵਿਚ ਉਚੇਚੇ ਤੌਰ ਤੇ ਹਾਜਰ ਹੋਏ।ਇਸ ਮੌਕੇ ਬੋਲਦਿਆਂ ਪ੍ਰਧਾਨ ਰਾਜੂ ਨੇ ਕਿਹਾ ਕਿ ਵਾਲਮੀਕਿ ਭਾਈਚਾਰੇ ਨੂੰ ਉਚਾ ਚੁੱਕਣ ਲਈ ਸ੍ਰ.ਆਦੇਸ਼ ਪ੍ਰਤਾਪ ਸਿੰਘ ਕੈਰੌ ਅਤੇ ਬੀਬਾ ਪ੍ਰਨੀਤ ਕੌਰ ਕੈਰੋਂ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੌਕੇ ਤੇ ਸੰਗਠਨ ਦੇ ਚੇਅਰਮੈਨ ਲਖਬੀਰ ਸਿੰਘ ਸੰਧੂ, ਰਾਜਾ ਪਿੱਪਲ ਮੁਹੱਲਾ ਜਰਨਲ ਸਕੱਤਰ, ਸਰਬਜੀਤ ਸ਼ੱਬੂ ਮੀਤ ਪ੍ਰਧਾਨ, ਰੋਹਿਤ ਕੁਮਾਰ ਮੀਤ ਪ੍ਰਧਾਨ, ਵਿਨੋਦ ਕੁਮਾਰ ਗੱਪਾ ਸਟੇਜ ਸਕੱਤਰ ਆਦਿ ਹਾਜਰ ਸਨ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media