ਵਲਟੋਹਾ ਵੱਲੋਂ ਪਿੰਡਾਂ ਦਾ ਵਿਕਾਸ ਜੰਗੀ ਪੱਧਰ ‘ਤੇ ਕਰਵਾਇਆ ਜਾ ਰਿਹੈ – ਗੁਰਮੁੱਖ ਸਿੰਘ

ਪੱਟੀ, 23 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਮੁੱਖ ਸੰਸਦੀ ਸਕੱਤਰ ਅਤੇ ਹਲਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਵੱਲੋਂ ਹਲਕੇ ਦੇ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਵੀ ਵਿਕਾਸ ਜੰਗੀ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ ਅਤੇ ਪਿੰਡਾ ਦੇ ਲੋਕਾਂ ਨੂੰ ਵੀ ਹਰ ਸੁਖ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਸਰਪੰਚ ਗਿਆਨੀ ਗੁਰਮੁੱਖ ਸਿੰਘ ਨੇ ਪਿੰਡ ਘਰਿਆਲਾ ਬਾਬਾ ਆਤਮਾ ਸਿੰਘ ਦੀ ਪੰਚਾਇਤ ਵੱਲੋਂ ਪਿੰਡ ਦੇ ਕੱਚੇ ਰਸਤੇ ਨੂੰ ਪੱਕਾ ਬਣਾਉਣ ਦੇ ਵਿਕਾਸ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਗੁਰਮੁੱਖ ਸਿੰਘ ਨੇ ਕਿਹਾ ਕਿ ਪਿੰਡ ਦੀਆਂ ਬਹਿਕਾਂ ਨੂੰ ਜਾਂਦੇ ਇਸ ਕੱਚੇ ਰਸਤੇ ਦੇ ਬਨਣ ਨਾਲ ਪਿੰਡ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪ੍ਰੋ: ਵਲਟੋਹਾ ਵੱਲੋਂ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ, ਜਿਸ ਤਹਿਤ ਹਰ ਪਿੰਡ ਨੂੰ ਪੱਕੀਆਂ ਸੜਕਾਂ ਰਾਹੀਂ ਸ਼ਹਿਰਾਂ ਨਾਲ ਜੋੜਿਆ ਜਾ ਰਿਹਾ ਹੈ। ਇਸਤੋਂ ਇਲਾਵਾ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਹਰ ਪਿੰਡ ਵਿੱਚ ਵਧੀਆ ਸਕੂਲ, ਮਰੀਜਾਂ ਲਈ ਵਧੀਆ ਹਸਪਤਾਲ ਅਤੇ ਲੋਕਾਂ ਨੂੰ ਪੀਣ ਲਈ ਸਾਫ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਕਾਰਨ ਲੋਕ ਬਹੁਤ ਖੁਸ਼ ਹਨ ਅਤੇ ਪ੍ਰੋ: ਵਲਟੋਹਾ ਦਾ ਤਹਿ ਦਿਲੋਂ ਧੰਨਵਾਦ ਕਰ ਰਹੇ ਹਨ।
ਇਸ ਮੌਕੇ ‘ਤੇ ਬਲਵਿੰਦਰ ਸਿੰਘ, ਰੇਸ਼ਮ ਸਿੰਘ, ਹਰਜਿੰਦਰ ਸਿੰਘ, ਦਲੀਪ ਸਿੰਘ, ਬਲਵੀਰ ਸਿੰਘ, ਕੁਲਵਿੰਦਰ ਸਿੰਘ, ਪ੍ਰਗਟ ਸਿੰਘ, ਸੁਖਵਿੰਦਰ ਸਿੰਘ, ਹਰਭਾਲ ਸਿੰਘ, ਗੁਰਮੀਤ ਸਿੰਘ, ਹੀਰਾ ਸਿੰਘ, ਗੁਰਵਿੰਦਰ ਸਿੰਘ, ਗੁਲਾਬ ਸਿੰਘ ਅਤੇ ਮਲੂਕ ਸਿੰਘ ਹਕੀਮ ਆਦਿ ਹਾਜ਼ਰ ਸਨ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media