ਪੱਟੀ, 23 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਬੀਤੇ ਦਿਨ ਚੋਰਾਂ ਵੱਲੋਂ ਦਿਨ ਦਿਹਾੜੇ ਸ਼ਹਿਰ ਦੇ ਇੱਕ ਘਰ ਵਿੱਚੋਂ ਉਸ ਸਮੇਂ ਕੀਮਤੀ ਗਹਿਣੇ ਅਤੇ ਹੋਰ ਸਮਾਨ ਚੋਰੀ ਕਰ ਲਿਆ ਜਦੋਂ ਉਹ ਬਾਹਰ ਕਿਸੇ ਧਾਰਮਿਕ ਅਸਥਾਨ ‘ਤੇ ਗਏ ਹੋਏ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤੋਸ਼ ਕੁਮਾਰੀ ਵਾਸੀ ਵਾਰਡ ਨੰਬਰ 5 ਪੱਟੀ ਨੇ ਦੱਸਿਆ ਕਿ ਬੀਤੇ ਦਿਨ ਉਹ ਗੁਰਦੁਆਰਾ ਸ਼ਹੀਦ ਗੰਜ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਗਏ ਸਨ ਅਤੇ ਸ਼ਾਮ ਦੇ ਸਮੇਂ ਆ ਕੇ ਦੇਖਿਆ ਤਾਂ ਚੋਰਾਂ ਵੱਲੋਂ ਬਾਹਰ ਦੀ ਕੰਧ ਟੱਪਕੇ ਉਨ੍ਹਾਂ ਦੇ ਘਰ ਦੀਆਂ ਅਲਮਾਰੀਆਂ ਵਿੱਚੋਂ ਇੱਕ ਜੋੜੀ ਟੌਪਸ, ਸਕੁੰਤਲਾਂ ਚਾਂਦੀ, 7 ਗ੍ਰਾਮ ਸੋਨੇ ਦੀ ਚੇਨ, ਮੁੰਦਰੀ ਆਦਿ ਚੋਰੀ ਕਰ ਲਈ ਸੀ। ਉਸ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਪੱਟੀ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਏ.ਐਸ.ਆਈ. ਸਰਬਜੀਤ ਸਿੰਘ ਨਾਲ ਗੱਲ ਕਰਨ ‘ਤੇ ਉਨ੍ਹਾਂ ਕਿਹਾ ਕਿ ਘਟਨਾ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।
Check Also
ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …
Punjab Post Daily Online Newspaper & Print Media