ਬਟਾਲਾ, 23 ਜੂਨ (ਨਰਿੰਦਰ ਸਿੰਘ ਬਰਨਾਲ) – ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਸੂਬੇ ਦੇ ਦੁੱਧ ਉਤਪਾਦਕਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ ਸਿਖਲਾਈ ਪ੍ਰੋਗਰਾਮ ਪੰਜਾਬ ਦੇ ਵੱਖ-ਵੱਖ ਡੇਅਰੀ ਸਿਖਲਾਈ ਕੇਂਦਰਾਂ ਵਿੱਚ 6 ਜੁਲਾਈ 2015 ਤੋਂ ਸ਼ੁਰੂ ਹੋ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ ਵਿਭਾਗ ਦੇ ਮੁੱਖ ਸੰਸਦੀ ਸਕੱੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਦੱਸਿਆ ਕਿ ਇਹ ਸਖਲਾਈ ਪ੍ਰੋਗਰਾਮ ਡੇਅਰੀ ਸਿਖਲਾਈ ਕੇਂਦਰ ਵੇਰਕਾ, ਬੀਜਾ (ਲੁਧਿਆਣਾ), ਚਤਾਮਲੀ (ਰੂਪਨਗਰ), ਗਿੱਲ (ਮੋਗਾ), ਅਬੁੱਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ), ਤਰਨਤਾਰਨ, ਸਰਦੂਲਗੜ੍ਹ (ਮਾਨਸਾ) ਅਤੇ ਫਗਵਾੜਾ ਵਿਖੇ ਸ਼ੁਰੂ ਕੀਤੇ ਜਾ ਰਹੇ ਹਨ। ਸ. ਧੁੱਗਾ ਨੇ ਦੱਸਿਆ ਕਿ ਇਹ ਸਿਖਲਾਈ ਪ੍ਰੋਗਰਾਮ ਛੇ ਮਹੀਨਿਆਂ ਦਾ ਹੈ ਜਿਸ ਵਿੱਚ ਪਸ਼ੂਆਂ ਦੀ ਨਸਲ ਸੁਧਾਰ ਅਤੇ ਦੁੱਧ ਪ੍ਰੋਸੈਸਿੰਗ ਦੇ ਤਕਨੀਕੀ ਵਿਸ਼ਿਆਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ 10 ਵੀਂ ਪਾਸ ਵਿਅਕਤੀ ਜਿਸਦੀ ਉਮਰ 18 ਤੋਂ 45 ਸਾਲ ਦਰਮਿਅਨ ਹੋਵੇ ਅਤੇ ਉਸ ਕੋਲ ਘੱਟ-ਘੱਟ ਪੰਜ ਦੁਧਾਰੂ ਪਸ਼ੂਆਂ ਹੋਣ ਇਸ ਸਿਖਲਾਈ ਵਿੱਚ ਭਾਗ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਿਖਲਾਈ ਕੋਰਸ ਵਿੱਚ ਦਾਖਲਾ ਲੈਣ ਲਈ 100 ਰੁਪਏ ਦਾ ਪ੍ਰਾਸਪੈਕਟ ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਸਮੂਹ ਜ਼ਿਲ੍ਹਾ ਦਫਤਰਾਂ ਅਤੇ ਡੇਅਰੀ ਸਿਖਲਾਈ ਕੇਂਦਰਾਂ ਤੋਂ ਪ੍ਰਾਪਤ ਕੀਤੇ ਜਾ ਸਕਦਾ ਹੈ।
ਮੁੱਖ ਸੰਸਦੀ ਸਕੱੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਪਸ਼ੂ ਪਾਲਕਾਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਡੇਅਰੀ ਵਿਭਾਗ ਦੇ ਇਸ ਸਿਖਲਾਈ ਪ੍ਰੋਗਰਾਮ ਦਾ ਲਾਭ ਉਠਾਉਣ ਅਤੇ ਸਿਖਲਾਈ ਹਾਸਲ ਕਰਕੇ ਕਾਮਯਾਬ ਡੇਅਰੀ ਫਾਰਮਰ ਬਣਨ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media