Thursday, March 26, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸਮਰ ਕੈਂਪ ਦਾ ਆਯੋਜਨ

PPN2406201503

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ ਸੱਗੂ) – ਖੇਡਾਂ ਵਿਦਿਆਰਥੀ ਦੇ ਜੀਵਨ ਦਾ ਅਟੁੱਟ ਹਿੱਸਾ ਹਨ।ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਕੂਲ ਵੱਲੋਂ ਖੇਡਾਂ ਦਾ ਆਯੋਜਨ ਬਹੁਤ ਲਾਭਦਾਇਕ ਸਿੱਧ ਹੁੰਦਾ ਹੈ ਇਸੇ ਮੰਤਵ ਲਈ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿੱਚ ਗਰਮੀਆਂ ਦੀਆਂ ਛੁੱਟੀਆਂ ਦੇ ਕੈਂਪ ਦਾ ਆਯੋਜਨ ਕੀਤਾ ਗਿਅ ।ਅੱਜ ਇਸ ਸਮਰ ਕੈਂਪ ਦੇ ਸਮਾਪਨ ਸਮਾਰੋਹ ਵਿੱਚ ਡਾ: ਹਰਪ੍ਰੀਤ ਸਿੰਘ ਢਿੱਲੋਂ ਪੀ.ਐਚ.ਡੀ., ਜੋ ਕਿ ਵਰਜੀਨਿਆ (ਯੂ.ਐਸ.ਏ.) ਵਿਵਿੱਚ ਡਿਪਾਰਟਮੈਂਟ ਆਫ ਇਲੈਕਟ੍ਰੀਕਲਜ਼ ਅਤੇ ਕੰਪਿਊਟਰ ਇੰਜੀਨਿਅਰਿੰਗ ਦੇ ਅਸਿਸਟੈਂਟ ਪੋ੍ਰਫੈਸਰ ਹਨ, ਅਤੇ ਇਸ ਵੇਲੇ ਅੰਮ੍ਰਿਤਸਰ ਆਏ ਹਨ, ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਚੀਫ਼ ਖ਼ਾਲਸਾ ਦੀਵਾਨ ਦੇ ਐਡੀ. ਆਨਰੇਰੀ ਸੱਕਤਰ ਅਤੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ, ਸ. ਨਵਪ੍ਰੀਤ ਸਿੰਘ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਦੇ ਮੈਂਬਰ ਇੰਚਾਰਜ ਡਾ: ਸ਼੍ਰੀਮਤੀ ਅਮਰਪਾਲੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਮੌਕੇ ਸਕੂਲ ਦੇ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।ਉਨ੍ਹਾਂ ਮੁ’ਖ ਮਹਿਮਾਨ ਨੂੰ ਸਕੂਲ ਦੀ ਪ੍ਰਗਤੀ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ।ਦਸੱਵੀਂ ਜਮਾਤ ਦੀ ਵਿਦਆਰਥਣ ਨਵਰੂਪ ਕੌਰ ਵੱਲੋਂ ‘ਜੁਗਣੀ’ ਗੀਤ ਤੇ ਨਾਚ ਪੇਸ਼ ਕੀਤਾ ਗਿਆ । ਵਿਦਿਆਰਥੀਆਂ ਦੁਆਰਾ ਪੇਸ਼ ਗਰੁੱਪ ਡਾਂਸ ‘ਚਿੱਟੀਆਂ ਕਲਾਈਆਂ’ ਵੀ ਵਿਸ਼ੇਸ਼ ਖਿਵਿੱਚ ਦਾ ਕੇਂਦਰ ਰਿਹਾ । ਸਕੂਲ ਵੱਲੋਂ ਮੁ’ਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ।ਮਹਿਮਾਨਾਂ ਨੇ ਸਕੂਲ ਵਿੱਚ ਚੱਲ ਰਹੇ ਸਮਰ ਕੈਂਪ ਦਾ ਦੌਰਾ ਕੀਤਾ ਜਿਸ ਵਿੱਚ ਬਾਸਕਟ ਬਾਲ, ਬੈਡਮਿੰਟਨ, ਵਾਲੀਬਾਲ, ਫੈਨਸਿੰਗ, ਜਿਮਨਾਸਟਿਕ, ਤਾਈਕਵਾਂਡੋ, ਟੇਬਲ ਟੈਨਿਸ, ਰੱਸਾ ਟੱਪਣ, ਹੈਂਡਬਾਲ, ਕ੍ਰਿਕੇਟ, ਸ਼ਤਰੰਜ, ਖੁੋਖੋ ਅਤੇ ਗਤਕਾ ਆਦਿ ਦੀ ਟਰੇਨਿੰਗ ਮਾਹਿਰ ਕੋਚਾਂ ਵੱਲੋਂ ਦਿੱਤੀ ਜਾ ਰਹੀ ਹੈ । ਕੈਂਪ ਵਿੱਚ ਬੱਚਿਆਂ ਦੀ ਸਰੀਰਕ ਫਿਟਨੈਸ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ ।
ਮੁੱਖ ਮਹਿਮਾਨ ਡਾ: ਹਰਪ੍ਰੀਤ ਸਿੰਘ ਢਿੱਲੋਂ ਅਤੇ ਵਿਸ਼ੇਸ਼ ਮਹਿਮਾਨਾਂ ਨੇ ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਅਤੇ ਸਪੋਰਟਸ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਦੇ ਯਤਨਾਂ ਸਦਕਾ ਸ਼ੁਰੂ ਕੀਤੇ ਗਏ ਇਸ ਸਮਰ ਕੈਂਪ ਦੀ ਭਰਪੂਰ ਸ਼ਲਾਘਾ ਕੀਤੀ । ਉਨ੍ਹਾਂ ਨੇ ਸਮਰ ਕੈਂਪ ਦੇ ਸਾਰੇ ਕੋਚਾਂ ਨੂੰ ਵਿਸ਼ੇਸ਼ ਤੌਰ ਤੇ ਸ਼ਾਬਾਸ਼ੀ ਦਿਤੀ ਜੋ ਪੂਰੀ ਮਿਹਨਤ ਤੇ ਲਗਨ ਨਾਲ 220 ਤੋਂ ਵੱਧ ਵਿਦਿਆਰਥੀਆਂ ਨੂੰ ਵੱਖੁਵੱਖ ਖੇਡਾਂ ਦੀ ਸਿਖਲਾਈ ਦੇ ਰਹੇ ਹਨ । ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਨੇ ਸਕੂਲ ਦੇ ਵਧੀਆ ਸੰਚਾਲਨ, ਬੱਚਿਆ ਦੀ ਕਾਰਗੁਜ਼ਾਰੀ ਅਤੇ ਕੋਚਾਂ ਵੱਲੋਂ ਕੀਤੀ ਜਾ ਰਹੀ ਮਿਹਨਤ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿੱਚ ਖੇਡਾਂ ਬੱਚਿਆਂ ਨੂੰ ਦਿਨ ਭਰ ਤਰੁੋਤਾਜ਼ਾ ਰੱਖਣ ਦੇ ਨਾਲੁਨਾਲ ਉਨ੍ਹਾਂ ਦੇ ਦਿਮਾਗੀ ਅਤੇ ਸਰੀਰਕ ਵਿਕਾਸ ਵਿੱਚ ਮਦਦ ਕਰਦੀਆਂ ਹਨ । ਹਰ ਵਿਦਿਆਰਥੀ ਨੂੰ ਵਿਦਿਆ ਦੇ ਨਾਲੁਨਾਲ ਖੇਡਾਂ ਵਿੱਚ ਵੀ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਉਸ ਦਾ ਸਰਵਪੱਖੀ ਵਿਕਾਸ ਹੋ ਸਕੇ । ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਆਏ ਹੋਏ ਮਹਿਾਮਨਾਾਂ ਦਾ ਧੰਨਵਾਦ ਕੀਤਾ ਇਸ ਮੌਕੇ ਸz. ਲਖਬੀਰ ਸਿੰਘ ਖਿਆਲਾ ਸਪੋਰਟਸ ਡਾਇਰੈਕਟਰ, ਸ਼੍ਰੀਮਤੀ ਨਿਸ਼ਚਿੰਤ ਕੌਰ ਮੁੱਖ ਅਧਿਆਪਕਾ, ਸ਼੍ਰੀਮਤੀ ਦਲਜੀਤ ਕੌਰ, ਸ਼੍ਰੀਮਤੀ ਸਰਬਜੀਤ ਕੌਰ, ਮਿਸ ਜੋਤੀ, ਭੁਪਿੰਦਰ ਸਿੰਘ, ਅਮਰਜੀਤ ਸਿੰਘ ਤੋਂ ਇਲਾਵਾ ਕੋਚ ਸ਼ਰਦ ਕੁਮਾਰ, ਚਰਨਜੀਤ ਸਿੰਘ, ਅਸ਼ੋਕ ਕੁਮਾਰ, ਨਿਰਮਲਜੀਤ ਸਿੰਘ, ਸੁਨੀਲ ਕੁਮਾਰ, ਸੰਜੀਵ ਵਰਮਾ, ਜਗਦੀਸ਼ ਸਿੰਘ, ਅਨੁਜ ਸ਼ਿੰਗਾਰੀ, ਸਰੈਣ ਸਿੰਘ ਅਤੇ ਨਿਸ਼ਾਂਤ ਬਾਵਾ ਨੇ ਸ਼ਿਰਕਤ ਕੀਤੀ ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply