Sunday, March 22, 2026

ਗੁਰਮਿਤ ਕੈਂਪ ਦੌਰਾਨ ਬੱਚਿਆਂ ਨੂੰ ਕੀਤਾ ਸਨਮਾਨਿਤ

PPN2606201501ਅਗਲੋਂ ਕੋਠੀ, 25 ਜੂਨ (ਹਰਦਿਆਲ ਸਿੰਘ ਭੈਣੀ) – ਗੁਰਮਿਤ ਗਿਆਨ ਸਿੱਖ ਮਿਸ਼ਨਰੀ ਕਾਲਜ਼ ਲੁਧਿਆਣਾ ਦੇ ਸਹਿਯੋਗ ਨਾਲ ਪਿੰਡ ਭੈਣੀ ਮੱਸਾ ਸਿੰਘ ਵਿਖੇ ਪਿਛਲੇ ਦਿਨੀਂ ਲਗਾਏ ਗਏ ਗੁਰਮਿਤ ਕੈਂਪ ਵਿੱਚ ਪਿੰਡ ਦੇ ਬੱਚਿਆਂ ਨੂੰ ਮੁੱਖ ਤੌਰ ਤੇ ਇਨਾਮਾਂ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਪ੍ਰਸਿੱਧ ਕਥਾ ਵਾਚਕ ਭਾਈ ਕਰਨਬੀਰ ਸਿੰਘ ਨਾਰਲੀ ਨੇ ਬੱਚਿਆਂ ਨੂੰ ਗੁਰਬਾਣੀ ਦੀਆਂ ਕਥਾ ਵਿਚਾਰਾਂ ਸੁਣਾ ਕੇ ਨਿਹਾਲ ਕੀਤਾ ਅਤੇ ਪਿੰਡ ਦੇ ਗਰੀਬ ਪਰਿਵਾਰਾਂ ਵਿੱਚ ਆਟੇ ਦੀਆਂ ਥੈਲੀਆਂ ਵੰਡੀਆਂ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਸਿੰਘ ਕੰਬੋਕੇ, ਜਸਵਿੰਦਰ ਸਿੰਘ ਲੱਧੂ, ਮੇਜ਼ਰ ਸਿੰਘ ਭੈਣੀ, ਹਰਦੇਵ ਸਿੰਘ ਸੇਠ, ਮਹਾਂਬੀਰ ਸਿੰਘ ਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਾਬਾ ਹਰਪਾਲ ਸਿੰਘ ਅਤੇ ਸਮੂੰਹ ਸਾਧ ਸੰਗਤ ਹਾਜ਼ਰ ਸੀ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply