Monday, March 23, 2026

ਲੋਹਟਬੱਦੀ ਵਿਖੇ ਸੰਤ ਮਸਤੂਆਣਾ ਤੇ ਸੰਤ ਸਿਹੌੜੇ ਵਾਲਿਆਂ ਦੇ ਬਰਸੀ ਸਮਾਗਮ 27 ਤੋਂ

30 ਜੂਨ ਨੂੰ ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ

PPN2506201507
ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ ਅਤੇ ਸ੍ਰੀਮਾਨ ਸੰਤ ਬਾਬਾ ਬਲਵੰਤ ਸਿੰਘ ਸਿਹੌੜਾ ਸਾਹਿਬ ਵਾਲੇ ।

ਅਹਿਮਦਗੜ੍ਹ, 25 ਜੂਨ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਸੰਤ ਬਾਬਾ ਧਿਆਨ ਸਿੰਘ ਤੇ ਸੰਤ ਬਾਬਾ ਚੰਨਣ ਸਿੰਘ (ਸੰਪਰਦਾਇ ਸ੍ਰੀ ਮੁਕਤਸਰ ਸਾਹਿਬ ਵਾਲੀ) ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਸੰਚਾਲਕ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਧੀ ਦੀ ਸਰਪ੍ਰਸਤੀ ਹੇਠ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ ਅਤੇ ਸ੍ਰੀਮਾਨ ਸੰਤ ਬਾਬਾ ਬਲਵੰਤ ਸਿੰਘ ਸਿਹੌੜਾ ਸਾਹਿਬ ਵਾਲਿਆਂ ਦੀ ਬਰਸੀ 27 ਤੋਂ 29 ਜੂਨ ਤੱਕ ਮਨਾਈ ਜਾ ਰਹੀ ਹੈ । ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਨੇ ਦੱਸਿਆ ਕਿ 27 ਜੂਨ ਦਿਨ ਸਨਿੱਚਰਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡਪਾਠ ਸਾਹਿਬ ਪ੍ਰਕਾਸ਼ ਕਰਵਾਏ ਜਾਣਗੇ ਅਤੇ 29 ਜੂਨ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਭੋਗਾਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ।30 ਜੂਨ ਨੂੰ ਸਵੇਰੇ 9.30 ਵਜੇ ਵਜੇ ਅੱਖਾਂ ਦੀਆਂ ਬੀਮਾਰੀਆਂ ਦਾ ਮੁਫਤ ਚੈੱਕਅਪ ਕੈਂਪ ਲਗਾਇਆ ਜਾਵੇਗਾ।ਪੰਜਾਬ ਦੇ ਮਸ਼ਹੂਰ ਡਾਕਟਰ ਅੱਖਾਂ ਦਾ ਫਰੀ ਚੈੱਕਅਪ ਕਰਨਗੇ ਅਤੇ ਅਪ੍ਰੇਸ਼ਨ ਕੈਂਪ ਵੀ ਲਗੇਗਾ ।
ਫੋਟੋ : ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ ਅਤੇ ਸ੍ਰੀਮਾਨ ਸੰਤ ਬਾਬਾ ਬਲਵੰਤ ਸਿੰਘ ਸਿਹੌੜਾ ਸਾਹਿਬ ਵਾਲੇ ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply