Tuesday, September 29, 2026

ਬਾਬਾ ਜਗੀਰ ਸਿੰਘ ਬੜੂੰਦੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਜਪ ਤਪ ਸਮਾਗਮ ਅੱਜ

PPN2506201508ਅਹਿਮਦਗੜ੍ਹ 25 ਜੂਨ (ਹਰਮਿੰਦਰ ਸਿੰਘ ਭੱਟ) – ਵਿਸ਼ਵ ਪ੍ਰਸਿੱਧ ਧਾਰਮਿਕ ਸੰਪਰਦਾਇ ਨਾਨਕਸਰ ਕਲੇਰਾਂ ਦੇ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੀ ਹਜ਼ੂਰੀ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਬਾਬਾ ਜੀ ਦੇ ਨਾਨਕੇ ਨਗਰ ਬੜੂੰਦੀ ਦੇ ਮਹਾਂਪੁਰਸ਼ ਸੱਚਖੰਡ ਵਾਸੀ ਸੰਤ ਬਾਬਾ ਜਗੀਰ ਸਿੰਘ ਜੀ ਦੀ ਪੰਜਵੀਂ ਬਰਸੀ ਨੂੰ ਮੁੱਖ ਰੱਖਦਿਆਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਰਹਿਨੁਮਾਈ ਹੇਠ ਪੰਜ ਰੋਜ਼ਾ ਮਹਾਨ ਜਪ ਤਪ ਸਮਾਗਮ ਤਪ ਅਸਥਾਨ ਬਾਬਾ ਜਗੀਰ ਸਿੰਘ ਠਾਠ ਨਾਨਕਸਰ ਬੜੂੰਦੀ ਵਿਖੇ ਮੌਜੂਦਾ ਮੁੱਖ ਸੇਵਾਦਾਰ ਸੰਤ ਬਾਬਾ ਧੰਨਾ ਸਿੰਘ ਜੀ ਦੀ ਅਗਵਾਈ ਹੇਠ 24 ਜੂਨ ਆਰੰਭ ਹੋਏ ਸਨ ਜਿਨ੍ਹਾਂ ਦੇ ਭੋਗ ਅੱਜ ਪਾਏ ਜਾਣਗੇ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਅਸਥਾਨ ਦੇ ਮੁੱਖ ਬੁਲਾਰੇ ਭਾਈ ਦਵਿੰਦਰ ਸਿੰਘ ਨੇ ਦੱਸਿਆ ਕਿ ਭੋਗਾਂ ਉਪਰੰਤ ਪ੍ਰਸਿੱਧ ਕੀਰਤਨੀਏ ਜਥਿਆਂ ਦੁਆਰਾ, ਵੱਖ ਵੱਖ ਸੰਪਰਦਾਵਾਂ ਦੇ ਸੰਤ ਮਹਾਪੁਰਸ਼ਾਂ, ਤਖ਼ਤ ਸਾਹਿਬਾਨਾਂ ਦੇ ਜਥੇਦਾਰ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀ ਸੰਗਤਾਂ ਨੂੰ ਗੁਰ ਚਰਨਾਂ ਨਾਲ ਜੋੜਨਗੇ। ਇਸ ਮੌਕੇ ਭਾਈ ਗੁਰਮੇਲ ਸਿੰਘ, ਭਾਈ ਅਮਰੀਕ ਸਿੰਘ, ਭਾਈ ਪ੍ਰਭਜੀਤ ਸਿੰਘ, ਕਮਲਜੀਤ ਸਿੰਘ, ਗੁਰਮੇਲ ਸਿੰਘ, ਮੇਜਰ ਸਿੰਘ, ਸੋਨੂੰ ਸਿੰਘ, ਸੇਵਕ ਸਿੰਘ, ਗਗਨਦੀਪ ਸਿੰਘ, ਮੋਹਨ ਸਿੰਘ, ਗੁਰਪ੍ਰੀਤ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply