ਜੰਡਿਆਲਾ ਗੁਰੂ, 26 ਜੂਨ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ਸਮਾਜ ਸੇਵਕ ਕੁਲਵੰਤ ਸਿੰਘ ਵਿਰਦੀ ਵਾਸੀ ਪਿੰਡ ਤਾਰਗੜ੍ਹ ਨੇ ਆਪਣੇ ਸਾਥੀਆਂ ਸਮੇਤ ਪੰਚਾਇਤ ਅਫ਼ਸਰ ਪ੍ਰਿਤਪਾਲ ਸਿੰਘ ਨੂੰ ਸ਼ਿਕਾਇਤ ਪੱਤਰ ਸੌਂਪਿਆ ਹੈ।ਇਸ ਮੌਕੇ ਉਨਾਂ ਦੱਸਿਆ ਕਿ ਪਿੰਡ ਦੇ ਸਰਪੰਚ ਵਲੋਂ ਪਿੰਡਾਂ ਦੀਆਂ ਗਲੀਆਂ ਤੇ ਬਾਜ਼ਾਰਾਂ ਦੀਆਂ ਸੜਕਾਂ ਠੀਕ ਤਰੀਕੇ ਨਾਲ ਬਣਾਈਆ ਜਾ ਰਹੀਆਂ ਹਨ, ਪਰ ਪਿੰਡ ਦੇ ਹੀ ਕੁੱਝ ਲੋਕ ਇਸ ਨੂੰ ਖਰਾਬ ਕਰਕੇ ਸਰਪੰਚ ਦੇ ਕੰਮ ਵਿਚ ਰੋੜਾ ਅਟਕਾਉਣ ਲਈ ਆਪਣੇ ਘਰ ਦੇ ਮੇਨ ਦਰਵਾਜ਼ੇ ਅੱਗੇ ਚਾਰ ਤੋਂ ਪੰਜ ਫੁੱਟ ਤੱਕ ਨਜ਼ਾਇਜ਼ ਰੈਂਪ ਬਣਾ ਰਹੇ ਹਨ, ਜਿਸ ਕਰਕੇ ਗਲੀਆਂ, ਬਾਜ਼ਾਰਾਂ ਨੂੰ ਬਣਾਉਣ ਵਿਚ ਵਿਘਨ ਪੈ ਰਿਹਾ ਹੈ।
ਇਸ ਸਬੰਧੀ ਸਹਾਇਕ ਬਲਾਕ ਵਿਕਾਸ ਪੰਚਾਇਤ ਅਫਸਰ ਜੰਡਿਆਲਾ ਗੁਰੂ ਮੈਡਮ ਰਾਜਿੰਦਰਜੀਤ ਕੋਰ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਮੌਕਾ ਦੇਖ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਉਹਨਾਂ ਦੇ ਨਾਲ ਸਤਪਾਲ ਸਿੰਘ ਅਤੇ ਹੋਰ ਪਿੰਡ ਵਾਸੀ ਵੀ ਮੋਜੂਦ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media