Tuesday, March 24, 2026

ਬੈਂਕਾਂ ਵੱਲੋਂ ਸਾਲ 2015-16 ਦੌਰਾਨ 964 ਕਰੋੜ ਦੇ ਕਰਜ਼ੇ ਦੇਣ ਦਾ ਟੀਚਾ ਮਿਥਿਆ

PPN2506201515ਪਠਾਨਕੋਟ, 25 ਜੂਨ (ਪ.ਪ) – ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਬੈਂਕਾਂ ਵੱਲੋਂ ਸਾਲ 2015-16 ਦੌਰਾਨ 964 ਕਰੋੜ ਰੁਪਏ ਦੇ ਕਰਜ਼ੇ ਦੇਣ ਦਾ ਟੀਚਾ ਮਿਥਿਆ ਗਿਆ ਹੈ।ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਸਲਾਹਕਾਰ ਕਮੇਟੀ ਨੇ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਦੀ ਸਾਲਾਨਾ ਕਰਜ਼ਾ ਯੋਜਨਾ (2015-16) ਰਲੀਜ਼ ਕਰਦੇ ਹੋਏ ਦਿੱਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਬਲਬੀਰ ਰਾਜ ਸਿੰਘ ਸਹਾਇਕ ਕਮਿਸ਼ਨਰ ਜਨਰਲ, ਜਗਜੀਤ ਸਿੰਘ ਡੀ.ਐਸ.ਪੀ, ਕੇ.ਕੇ ਵਰਮਾ ਏ.ਜੀ.ਐਮ ਪੰਜਾਬ ਨੈਸ਼ਨਲ ਬੈਂਕ, ਰਾਜੇਸ਼ ਗੁਪਤਾ ਚੀਫ਼ ਜ਼ਿਲ੍ਹਾ ਲੀਡ ਮੈਨੇਜਰ, ਸੰਜੀਵ ਸ਼ਰਮਾ ਜ਼ਿਲ੍ਹਾ ਮੈਨੇਜਰ ਨਬਾਰਡ, ਕੇ.ਕੇ ਸ਼ਰਮਾ ਐਲ.ਡੀ.ਓ ਰਿਜਰਵ ਬੈਂਕ ਆਫ਼ ਇੰਡੀਆ, ਪਰਮਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਕੋਆਡੀਨੇਟਰ ਗ੍ਰਾਮੀਨ ਬੈਂਕ, ਤਜਿੰਦਰ ਪਾਲ, ਰਜਿੰਦਰ ਸਿੰਘ ਡੀ.ਐਸ.ਐਸ.ਓ., ਵੱਖ ਵੱਖ ਬੈਂਕਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਸਲਾਹਕਾਰ ਕਮੇਟੀ ਨੇ ਦੱਸਿਆ ਕਿ ਉਪਰੋਕਤ ਕਰਜ਼ਾ ਯੋਜਨਾ ਵਿਚੋਂ 500.15 ਕਰੋੜ ਰੁਪਏ ਖੇਤੀਬਾੜੀ ਖੇਤਰ ਲਈ, 166 ਕਰੋੜ ਰੁਪਏ ਲਘੂ ਉਦਯੋਗ ਖੇਤਰ ਲਈ, 137.70 ਕਰੋੜ ਰੁਪਏ ਹੋਰ ਪਹਿਲ ਦੇ ਆਧਾਰ ਦੇ ਖੇਤਰ ਲਈ ਅਤੇ 160.15 ਕਰੋੜ ਰੁਪਏ ਦੂਸਰੇ ਖੇਤਰਾਂ ਲਈ ਕਰਜ਼ੇ ਦਿੱਤੇ ਜਾਣਗੇ।ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਗਰੀਬ ਵਿਅਕਤੀਆਂ ਅਤੇ ਲੋੜਵੰਦਾਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਲਈ ਕਰਜ਼ੇ ਦੇਣ ਅਤੇ ਕੇਂਦਰ ‘ਤੇ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਲਈ ਬਣਾਈਆਂ ਗਈਆਂ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਤਾਂ ਜੋ ਲੋਕ ਭਲਾਈ ਯੋਜਨਾਵਾਂ ਦਾ ਆਮ ਜਨਤਾ ਨੂੰ ਪੂਰਾ ਲਾਭ ਹੋ ਸਕੇ।
ਸ਼੍ਰੀ ਰਾਜੇਸ਼ ਗੁਪਤਾ ਚੀਫ਼ ਲੀਡ ਜ਼ਿਲ੍ਹਾ ਮੈਨੇਜਰ ਨੇ ਵਿਸ਼ਵਾਸ ਦਿਵਾਇਆ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਬਣਾਈਆਂ ਗਈਆਂ ਬੈਂਕ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।ਮੀਟਿੰਗ ਵਿੱਚ ਵੱਖ ਵੱਖ ਬੈਂਕਾਂ ਵੱਲੋਂ ਪਿਛਲੇ ਵਿੱਤੀ ਸਾਲ ਦੌਰਾਨ ਕੀਤੀਆਂ ਗਈਆਂ ਪ੍ਰਾਪਤੀਆਂ ਦਾ ਜਾਇਜ਼ਾ ਵੀ ਲਿਆ ਗਿਆ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply