ਪਠਾਨਕੋਟ, 25 ਜੂਨ (ਪ.ਪ) – ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਜ਼ਿਲ੍ਹਾ ਪਠਾਨਕੋਟ ਦੇ 70 ਪਿੰਡਾਂ ਵਿੱਚ ਅਕਤੂਬਰ, 2015 ਤੱਕ ਪਖਾਨੇ ਬਣਾਏ ਜਾਣਗੇ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਅੱਜ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਆਯੋਜਿਤ ਸਬੰਧਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਅਤੇ ਸਵੈ ਸੇਵੀ ਜੱਥੇਬੰਦੀਆਂ ਦੇ ਨੁੰਮਾਇਦਿਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਡਿਪਟੀ ਕਮਿਸ਼ਨਰ, ਪ੍ਰੀਤੀ ਯਾਦਵ ਸਹਾਇਕ ਕਮਿਸ਼ਨਰ ਸਿਖਲਾਈ ਅਧੀਨ, ਸਰਵਸ਼੍ਰੀ ਬਲਬੀਰ ਰਾਜ ਸਿੰਘ ਸਹਾਇਕ ਕਮਿਸ਼ਨਰ ਜਨਰਲ, ਡਾ. ਅਨਿਲ ਮਹਿੰਦਰਾ ਸਿਵਲ ਸਰਜਨ, ਇੰਦਰਜੀਤ ਸਿੰਘ ਚਾਵਲਾ ਜੀ.ਐਮ. ਪੰਜਾਬ ਰੋਡਵੇਜ਼ ਪਠਾਨਕੋਟ, ਅਸ਼ੋਕ ਈ.ਟੀ.ਓ., ਕੁਲਦੀਪ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਯਸ਼ਪਾਲ ਸ਼ਰਮਾ ਤਹਿਸੀਲਦਾਰ, ਡਾ. ਤਰਸੇਮ ਸਿੰਘ ਡੀ.ਐਚ.ਓ., ਰਾਜੇਸ਼ਵਰ ਸਲਾਰੀਆ, ਵਿਪਨ ਮਹਾਜਨ ਚੇਅਰਮੈਨ ਮਾਰਕੀਟ ਕਮੇਟੀ, ਸਮੀਰ ਸ਼ਾਰਦਾ, ਵਿਜੇ ਪਾਸ਼ੀ, ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਵੱਖ ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਨੁੰਮਾਇਦੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 589 ਪਿੰਡ ਹਨ। ਜਿੰਨ੍ਹਾਂ ਵਿੱਚ 79048 ਘਰ ਹਨ ਅਤੇ 29139 ਘਰਾਂ ਵਿੱਚ ਪਖਾਨੇ ਨਹੀਂ ਹਨ। ਉਨ੍ਹਾਂ ਕਿਹਾ ਕਿ ਖੁਲੇ ਵਿੱਚ ਜੰਗਲ ਪਾਣੀ ਜਾਣ ਦੀ ਪ੍ਰਵਿਰਤੀ ਨੂੰ ਖਤਮ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਸਵੈ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗਰੀਬੀ ਰੇਖਾਂ ਤੋਂ ਹੇਠਾਂ ਰਹਿਣ ਵਾਲੇ ਲੋਕਾਂ, ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਨਾਲ ਸਬੰਧਤ ਪਰਿਵਾਰਾਂ ਨੂੰ ਪਖਾਨੇ ਬਣਾਉਣ ਲਈ 15000 ਰੁਪਏ ਸਹਾਇਤਾ ਸਰਕਾਰ ਵੱਲੋਂ ਦਿੱਤੀ ਜਾਵੇਗੀ।ਜਿਸ ਵਿੱਚ 9000 ਰੁਪਏ ਕੇਂਦਰ ਸਰਕਾਰ ਵੱਲੋਂ ਅਤੇ 6000 ਰੁਪਏ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਨੂੰ ਸਫ਼ਲਤਾਂ ਪੂਰਵਕ ਨੇਪਰੇ ਚਾੜ੍ਹਨ ਲਈ ਵੱਖ ਵੱਖ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਸੈਨੀਟੇਸ਼ਲ ਯੂਨਿਟ, ਬਲਾਕ ਪੱਧਰ ‘ਤੇ ਬਲਾਕ ਸੈਨੀਟੇਸ਼ਨ ਯੂਨਿਟ, ਪਿੰਡ ਪੱਧਰ ‘ਤੇ ਗ੍ਰਾਮ ਪੰਚਾਇਤ ਵਾਟਰ ਸੈਨੀਟੇਸ਼ਨ ਕਮੇਟੀ, ਸਵੱਛਤਾ ਦੂਤ ਬਣਾਏ ਜਾਣਗੇ ਅਤੇ ਇਸ ਤੋਂ ਇਲਾਵਾ ਪਰਕਿਊਰਮੈਂਟ ਕਮੇਟੀ(ਖਰੀਦ ਕਮੇਟੀ), ਨਿਗਰਾਨ ਕਮੇਟੀ ਦਾ ਗਠਨ ਕੀਤਾ ਜਾਵੇਗਾ। ਇਹ ਕਮੇਟੀਆਂ ਲੋਕਾਂ ਨੂੰ ਪਖਾਨੇ ਬਣਾਉਣ ਲਈ ਅਤੇ ਇੰਨ੍ਹਾਂ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਜਾਗਰੂਕ ਕਰਨਗੀਆਂ।ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਲੋਕਾਂ ਨੂੰ ਗੁਰਦੁਆਰਿਆਂ ਵਿੱਚ ਅਨਾਉਂਸਮੈਂਟ, ਪੰਚਾਇਤ ਮੈਂਬਰ, ਰਾਜਨੀਤਿਕ ਆਗੂਆਂ, ਨੁਕੜ ਨਾਟਕ ਰਾਹੀਂ ਜਾਗਰੂਕ ਕੀਤਾ ਜਾਵੇਗਾ ਅਤੇ ਪਿੰਡਾਂ ਵਿੱਚ ਚੇਤਨਾਂ ਰੈਲੀਆਂ ਕੱਢੀਆਂ ਜਾਣਗੀਆਂ। ਇਸ ਮੌਕੇ ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਡਿਪਟੀ ਕਮਿਸ਼ਨਰ ਨੇ ਪ੍ਰਾਜੈਕਟਰ ਰਾਹੀਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਸਵੈ ਸੇਵੀ ਜੱਥੇਬੰਦੀਆਂ ਨੂੰ ਸਵੱਛ ਭਾਰਤ ਮੁਹਿੰਮ ਸਬੰਧੀ ਜਾਗਰੂਕ ਵੀ ਕੀਤਾ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media