Wednesday, July 15, 2026

ਸ਼ਹੀਦ ਸਿੰਘਾਂ ਦੀ ਯਾਦ ਵਿਚ ਅਲੀਪੁਰ ਖ਼ਾਲਸਾ ਵਿਖੇ ਧਾਰਮਿਕ ਸਮਾਗਮ ਆਯੋਜਿਤ

PPN2606201504

ਅਹਿਮਦਗੜ੍ਹ, 26 ਜੂਨ (ਹਰਮਿੰਦਰ ਸਿੰਘ) – ਗੁਰਦੁਆਰਾ ਪਾਤਿਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਵਿਖੇ ਦਸਮੀਂ ਦੇ ਦਿਹਾੜੇ ਤੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਦੋ ਸਹਿਜ ਪਾਠਾਂ ਦੇ ਭੋਗ ਪਾਏ ਗਏ। ਭੋਗਾਂ ਉਪਰੰਤ ਅਸਥਾਨ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਖ਼ਾਲਸਾ ਵੱਲੋਂ ਕਥਾ ਕੀਰਤਨ ਰਾਹੀ ਸੰਗਤਾਂ ਨੂੰ ਗੁਰ ਚਰਨਾਂ ਨਾਲ ਜੋੜਦਿਆਂ ਕਿਹਾ ਕਿ ਸਿੱਖ ਕੌਮ ਵਿਚ ਸਰਬੱਤ ਦੇ ਭਲੇ ਲਈ ਸ਼ਹੀਦ ਸਿੰਘਾਂ ਵੱਲੋਂ ਮਨੁੱਖਤਾ ਦੀ ਭਲਾਈ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਦੀ ਯਾਦ ਅਤੇ ਉਨ੍ਹਾਂ ਵੱਲੋਂ ਦਰਸਾਏ ਗਏ ਸੁਚੱਜੇ ਮਾਰਗ ਤੇ ਚੱਲਣ ਦਾ ਬਲ ਸਦਾ ਗੁਰਸਿੱਖੀ ਜੀਵਨ ਅਤੇ ਅਕਾਲ ਪੁਰਖ ਪ੍ਰਮਾਤਮਾ ਦੇ ਭਾਣੇ ਵਿਚ ਜਿਊਣ ਵਾਲੇ ਲੋਕਾਂ ਦੇ ਮਨਾਂ ਵਿਚ ਅਮਰ ਰਹਿੰਦਾ ਹੈ ਉਨ੍ਹਾਂ ਕਿਹਾ ਕਿ ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ ਵਰਗੇ ਸਰੀਰ ਵਿਚ ਵੱਸਦੇ ਸ਼ੈਤਾਨਾਂ ਨੂੰ ਨਾਮ ਸਿਮਰਨ ਦੀ ਤਾਕਤ ਨਾਲ ਮਾਰਿਆ ਜਾ ਸਕਦਾ ਹੈ ਜਿਸ ਨਾਲ ਨਿਮਰਤਾ ਅਤੇ ਸੁਖੀ ਜੀਵਨ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਭਾਈ ਕਰਤਾਰ ਸਿੰਘ, ਭਾਈ ਜਗਜੀਤ ਸਿੰਘ, ਗੁਰਵਿੰਦਰ ਸਿੰਘ, ਜਗਦੀਪ ਸਿੰਘ ਅਤੇ ਜਸਵਿੰਦਰ ਸਿੰਘ ਤੋ ਇਲਾਵਾ ਸੇਵਾਦਾਰਾ ਨੇ ਸੇਵਾ ਨਿਭਾ ਗੁਰੂ ਘਰ ਦੀਆਂ ਖੁੱਸੀਆਂ ਨੂੰ ਪ੍ਰਾਪਤ ਕੀਤਾ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …

Leave a Reply