Monday, September 7, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਿਸਾਖੀ ਮਨਾਈ

PPN110413
ਅੰਮ੍ਰਿਤਸਰ 11 ਅਪ੍ਰੈਲ (ਜਗਦੀਪ ਸਿੰਘ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਮਹਿਕਦੇ ਵਿਹੜੇ ਵਿਖੇ ਅੱਜ ਪ੍ਰਾਇਮਰੀ ਸੈਕਸ਼ਨ ਦੇ ਬੱਚਿਆਂ ਨੇ ਪੰਜਾਬੀ ਸਭਿਆਚਾਰ ਨੂੰ ਪੇਸ਼ ਕਰਦੇ ਰੰਗ ਬਿਰੰਗੇ ਲਿਬਾਸ ਪਹਿਨ ਕੇ ਵਿਸਾਖੀ ਦਾ ਤਿਉਹਾਰ ਮਨਾਉਂਦਿਆਂ ਪੰਜਾਬੀ ਭੋਜਣ ਦਾ ਅਨੰਦ ਮਾਣਿਆ।ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ, ਮੁੱਖ ਅਧਿਆਪਕਾ ਸ਼੍ਰੀਮਤੀ ਰਾਜਦਵਿੰਦਰ ਕੌਰ ਗਿਲ ਅਤੇ ਅਧਿਆਪਕਾਂ ਨੇ ਬੱਚਿਆਂ ਨਾਲ ਵਿਸਾਖੀ ਮਨਾਉਂਦਿਆਂ ਹੋਇਆਂ ਉਨ੍ਹਾਂ ਨੂੰ ਇਸ ਮੇਲੇ ਦਾ ਅਸਲ ਮੰਤਵ ਸਮਝਾਇਆ ਅਤੇ ਪੰਜਾਬੀ ਸਭਿਆਚਾਰ ਨਾਲ ਜੁੜੇ ਰਹਿਣ ਦੀ ਸੇਧ ਦਿੱਤੀ ।

Check Also

ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …

Leave a Reply