Wednesday, September 30, 2026

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ 29 ਜੂਨ ਨੂੰ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ

ਅੰਮ੍ਰਿਤਸਰ, 26 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਧਰਮ ਨਿਰਪੱਖ ਰਾਜ ਦੇ ਸੰਸਥਾਪਕ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 176ਵੀਂ ਬਰਸੀ 15 ਹਾੜ ਸੰਮਤ ਨਾਨਕਸ਼ਾਹੀ 547 (29 ਜੂਨ 2015) ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ।
ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਬੰਧ ਵਿੱਚ 27 ਜੂਨ ਦਿਨ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 29 ਜੂਨ ਨੂੰ ਸਵੇਰੇ 9.00 ਵਜੇ ਪੈਣਗੇ।ਉਪਰੰਤ ਦੀਵਾਨ ਸੱਜਣਗੇ ਜਿਸ ਵਿੱਚ ਢਾਡੀ ਜੱਥੇ ਮਹਾਰਾਜਾ ਰਣਜੀਤ ਸਿੰਘ ਦੀ ਸੂਰਬੀਰਤਾ ਦੀਆਂ ਵਾਰਾਂ, ਵਿਦਵਾਨਾਂ ਤੇ ਕਵੀਆਂ ਵੱਲੋਂ ਜੀਵਨੀ ‘ਤੇ ਚਾਨਣਾ ਪਾਇਆ ਜਾਵੇਗਾ।ਸਮੂਹ ਸੰਗਤਾਂ ਨੂੰ ਅਪੀਲ ਹੈ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply