
ਅੰੰਮ੍ਰਿਤਸਰ, 28 ਜੂਨ (ਜਗਦੀਪ ਸਿੰਘ ਸੱਗੂ) – ਉਘੇ ਉਦਯੋਗਪਤੀ, ਸਮਾਜਸੇਵੀ ਅਤੇ ਰਾਮਗੜੀਆ ਬਰਾਦਰੀ ਦੇ ਆਗੂ ਸ੍ਰ. ਓਂਕਾਰ ਸਿੰਘ ਸੰਧੂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸਥਾਨਕ ਬਾਬਾ ਜੱਸਾ ਸਿੰਘ ਆਹਲੂਵਾਲੀਆ ਵੈਲਫੇਅਰ ਸੁਸਾਇਟੀ ਵਲੋਂ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ ਹੈ।ਸੁਸਾਇਟੀ ਦੇ ਪ੍ਰਧਾਨ ਤੇ ਚੇਅਰਮੈਨ ਨੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਰਣਜੀਤ ਐਵਨਿਊ ਵਿਖੇ ਅਯੋਜਿਤ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਕੀਤੀ।ਤਸਵੀਰ ਵਿੱਚ ਬਾਬਾ ਜੱਸਾ ਸਿੰਘ ਆਹਲੂਵਾਲੀਆ ਵੈਲਫੇਅਰ ਸੁਸਾਇਟੀ ਤਰਫੋਂ ਸਵ: ਸ੍ਰ. ਓਂਕਾਰ ਸਿੰਘ ਸੰਧੂ ਦੇ ਬੇਟੇ ਸ੍ਰ. ਖੁਸ਼ਵਿੰਦਰ ਸਿੰਘ ਨੂੰ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਚੇਅਰਮੈਨ ਭੁਪਿੰਦਰ ਸਿੰਘ ਦਸਤਾਰ ਤੇ ਸਿਰੋਪਾ ਭੇਟ ਲਰਦੁ ਹੋਏ, ਉਨਾਂ ਦੇ ਨਾਲ ਹਨ ਸਾਬਕਾ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ੍ਰ. ਮਨਜੀਤ ਸਿੰਘ ਕਲਕੱਤਾ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media