Wednesday, March 11, 2026

ਕਮਿਊਨਿਟੀ ਹੈਲਥ ਸੈਂਟਰ ਨਰੋਟ ਜੈਮਲ ਸਿੰਘ ਵਿਖੇ ਅਪੰਗਤਾ ਸਰਟੀਫਿਕੇਟ ਬਣਾਉਣ ਲਈ ਲੱਗਾ ਕੈਂਪ

PPN2806201512

ਪਠਾਨਕੋਟ, 28 ਜੂਨ (ਪ.ਪ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਤੇੇ ਪਰਿਵਾਰ ਭਲਾਈ ਵਿਭਾਗ ਅਤੇ ਰੇਵੋਲੂਸ਼ਨ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਕਮਿਊਨਿਟੀ ਹੈਲਥ ਸੈਂਟਰ ਨਰੋਟ ਜੈਮਲ ਸਿੰਘ ਵਿਖੇ ਅਪੰਗ ਵਿਅਕਤੀਆਂ ਦੇ ਅਪੰਗਤਾ ਸਰਟੀਫਿਕੇਟ ਬਣਾਉਣ ਲਈ ਇੱਕ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਡਿਪਟੀ ਕਮਿਸ਼ਨਰ ਨੇ ਕੀਤਾ।ਉਨ੍ਹਾਂ ਨੇ ਇਸ ਮੌਕੇ ‘ਤੇ ਕੈਂਪ ਦਾ ਨਿਰੀਖਣ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਭੁਪਿੰਦਰ ਸਿੰਘ ਐਸ.ਐਮ.ਓ., ਡਾ. ਤਰਸੇਮ ਸਿੰਘ ਡੀ.ਐਚ.ਓ., ਡਾ. ਦੀਪ ਸਿੰਘ, ਡਾ. ਸੁਖਜਿੰਦਰ ਸਿੰਘ, ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਇਲਾਕੇ ਲੋਕ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਅਪੰਗ ਵਿਅਕਤੀਆਂ ਨੂੰ ਅਪੰਗਤਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਵੱਖ ਵੱਖ ਬਲਾਕਾਂ ਵਿੱਚ ਕੈਂਪ ਲਗਾਏ ਗਏ ਸਨ।ਉਨ੍ਹਾਂ ਨੇ ਦੱਸਿਆ ਕਿ ਇਸ ਪੱਛੜੇ ਖੇਤਰ ਦੇ ਲੋਕਾਂ ਦੀ ਸਹੂਲਤ ਲਈ ਇਹ ਕੈਂਪ ਦੁਬਾਰਾ ਲਗਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਕੈਂਪ ਦੇ ਲੱਗਣ ਨਾਲ ਇੱਥੋਂ ਦੇ ਲੋਕਾਂ ਨੂੰ ਕਾਫੀ ਲਾਭ ਪ੍ਰਾਪਤ ਹੋਇਆ ਹੈ।ਉਨ੍ਹਾਂ ਇਸ ਮੌਕੇ ਡਾਕਟਰਾਂ ਅਤੇ ਸੁਸਾਇਟੀ ਦੇ ਨੁੰਮਾਇਦਿਆਂ ਤੋਂ ਕੈਂਪ ਸਬੰਧੀ ਜਾਣਕਾਰੀ ਹਾਸਲ ਕੀਤੀ।
ਡਾ. ਦੀਪ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਜਿੱਥੇ ਅਪੰਗ ਵਿਅਕਤੀਆਂ ਦੇ ਅਪੰਗਤਾ ਸਰਟੀਫਿਕੇਟੀ ਬਣਾਏ ਗਏ ਹਨ, ਉੱਥੇ ਉਨ੍ਹਾਂ ਦੇ ਬਸ ਪਾਸ ਵੀ ਬਣਾਏ ਗਏ ਹਨ।ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਵਿਅਕਤੀਆਂ ਦੇ ਆਧਾਰ ਕਾਰਡ ਨਹੀਂ ਬਣੇ ਸਨ, ਉਨ੍ਹਾਂ ਦੇ ਆਧਾਰ ਕਾਰਡ ਵੀ ਇਸ ਕੈਂਪ ਵਿੱਚ ਬਣਾਏ ਗਏ ਹਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply