Friday, March 13, 2026

ਸ਼ੇਰਗੜ ਚੀਮਾ ਵਿਖੇ ਦੁਮਾਲਾ ਸਜਾਉਣ ਦੇ ਮੁਕਾਬਲਿਆਂ ਦਾ ਆਯੋਜਿਨ

PPN2906201503

ਅਹਿਮਦਗੜ੍ਹ/ਸੰਦੌੜ, 29 ਜੂਨ (ਹਰਮਿੰਦਰ ਸਿੰਘ) ਨਜਦੀਕੀ ਪਿੰਡ ਸੇਰਗੜ ਚੀਮਾ ਵਿਖੇ ਧਰਮ ਪ੍ਰਚਾਰ ਕਮੇਟੀ ਸ਼ੇਰਗੜ੍ਹ ਚੀਮਾ ਵੱਲੋਂ ਵੱਖ ਵੱਖ ਉਮਰ ਦੇ ਬੱਚਿਆਂ ਦੇ ਸੁੰਦਰ ਦੁਮਾਲਾ ਸਜਾਉਣ ਦੇ ਮੁਕਾਬਲਿਆਂ ਦਾ ਆਯੋਜਿਨ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਚੇਅਰਮੈਨ ਮੁਕੰਦ ਸਿੰਘ ਚੀਮਾ ਅਤੇ ਕੈਪਟਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਦੇ 350 ਸਾਲਾਂ ਸਥਾਪਨਾ ਦਿਵਸ ਨੂੰ ਸਮਰਪਿਤ ਕਰਵਾਏ ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਪਿੰਡਾਂ ਦੇ 95 ਬੱਚਿਆਂ ਨੇ ਭਾਗ ਲਿਆ।ਜਿਸ ਵਿਚੋਂ ਪਹਿਲੀ ਕੈਟਾਗਿਰੀ ਵਿਚੋਂ ਅਨਹਦਪ੍ਰੀਤ ਕੌਰ, ਗੁਰਵਿੰਦਰ ਸਿੰਘ ਭਵਨਜੋਤ ਸਿੰਘ, ਦੂਜੀ ਕੈਟਾਗਿਰੀ ਚੋਂ ਗਗਨਜੀਤ ਸਿੰਘ, ਤਰਨਪ੍ਰੀਤ ਸਿੰਘ, ਕਰਮਜੀਤ ਸਿੰਘ, ਤੀਜੀ ਕੈਟਾਗਿਰੀ ਚੋਂ ਸੁਖਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਚੌਥੀ ਕੈਟਾਗਿਰੀ ਚੋਂ ਲਛਮਣ ਸਿੰਘ, ਕੁਲਵਿੰਦਰ ਸਿੰਘ ਅਤੇ ਸੁਰਿੰਦਰਪਾਲ ਸਿੰਘ ਨੇ ਕ੍ਰਮਵਾਰ ਪਹਿਲੇ ਤਿੰਨ ਸਥਾਨ ਹਾਸਲ ਕੀਤੇ।ਇਨ੍ਹਾਂ ਮੁਕਾਬਲਿਆਂ ਵਿਚੋਂ ਪਹਿਲੇ ਸਥਾਨਾਂ ਤੇ ਆਉਣ ਵਾਲੇ ਬੱਚਿਆਂ ਨੂੰ ਇਨਾਮ ਵੀ ਦਿੱਤੇ ਗਏ।ਚੇਅਰਮੈਨ ਮੁਕੰਦ ਸਿੰਘ ਚੀਮਾ ਅਤੇ ਕੈਪਟਨ ਹਰਜਿੰਦਰ ਸਿੰਘ ਨੇ ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਚੇਅਰਮੈਨ ਮੁਕੰਦ ਸਿੰਘ ਚੀਮਾ, ਸਾਬਕਾ ਉਪ ਡਾਕਪਾਲ ਸੁਰਜੀਤ ਸਿੰਘ, ਕੈਪਟਨ ਹਰਜਿੰਦਰ ਸਿੰਘ, ਹਰਦੀਪ ਸਿੰਘ ਚੀਮਾ, ਕੈਨੇਡੀਅਨ ਸਵਰਨ ਸਿੰਘ, ਮੁੱਖ ਜੱਜ ਬਲਬੀਰ ਸਿੰਘ ਕਾਸਾਪੁਰ, ਸਿੰਗਾਰਾ ਸਿੰਘ ਚੀਮਾ, ਮੁੱਖ ਗ੍ਰੰਥੀ ਬਾਬਾ ਲਖਵਿੰਦਰ ਸਿੰਘ, ਬਾਬਾ ਜੋਰਾ ਸਿੰਘ, ਲਵਦੀਪ ਸਿੰਘ ਲਵੀ ਆਦਿ ਹਾਜਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply