
ਅਹਿਮਦਗੜ੍ਹ/ਸੰਦੌੜ, 29 ਜੂਨ (ਹਰਮਿੰਦਰ ਸਿੰਘ) ਦਰਵੇਸ ਸਿਆਸਤਦਾਨ ਸ. ਸੁਖਦੇਵ ਸਿੰਘ ਢੀਂਡਸਾ ਰਾਜ ਸਭਾ ਮੈਂਬਰ ਤੇ ਜਨਰਲ ਸਕੱਤਰ ਸ੍ਰੋਮਣੀ ਅਕਾਲੀ ਦਲ ਅਤੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਡਸਾ ਮੰਤਰੀ ਪੰਜਾਬ ਵੱਲੋਂ ਮਲਕੀਤ ਸਿੰਘ ਚੰਗਾਲ ਅਨੁਸੂਚਿਤ ਜਾਤੀਆਂ ਵਿੰਗ ਦਾ ਜਿਲਾ੍ਹ ਸੰਗਰੂਰ ਦਾ ਪ੍ਰਧਾਨ ਬਣਾਇਆ ਗਿਆ ਹੈ।ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਅਧੀਨ ਪੈਦੇ ਜੋਨ ਸੰਦੌੜ ਦੇ ਐਸ.ਸੀ ਵਿੰਗ ਦੇ ਪ੍ਰਧਾਨ ਰਾਜ ਸਿੰਘ ਦੁਲਮਾਂ ਨੇ ਸਾਹਿਬ ਸੇਵਾ ਸੁਸਾਇਟੀ ਸੰਦੌੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਕਿਹਾ ਕਿ ਜਿਲਾ੍ਹ ਪ੍ਰਧਾਨ ਦੀ ਅਗਵਾਈ ਵਿੱਚ ਜਿਲ੍ਹੇ ਅੰਦਰ ਛੇਤੀ ਹੀ ਐਸ.ਸੀ.ਵਿੰਗ ਵਰਕਰਾਂ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ।ਜਿਸ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਨੂੰ ਆ ਰਹੀਆਂ ਮੁਸਕਲਾਂ ਬਾਰੇ ਜਾਣਿਆ ਜਾਵੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਸ.ਪ੍ਰਕਾਸ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ.ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸੀ ਸੋਚ ਸਦਕਾ ਦਲਿਤ ਵਰਗ ਦੇ ਲੋਕਾਂ ਨੂੰ ਮਿਲ ਰਹੀ ਸਹੂਲਤਾਂ ਜਿਵੇਂ ਸਗਨ ਸਕੀਮ, ਆਟਾ ਦਾਲ ਸਕੀਮ, ਸਕੂਲੀ ਬੱਚਿਆਂ ਨੂੰ ਵਜੀਫੇ, ਸਾਇਕਲ, 1 ਰੁਪਏ ਪ੍ਰਤੀ ਕਿਲੋ ਕਣਕ ਤੇ ਹੋਰ ਮਿਲ ਰਹੀਆਂ ਸੁੱਖ ਸਹੂਲਤਾਂ ਬਾਰੇ ਕਿਹਾ ਕਿ ਜਿਹੜੇ ਲੋਕ ਅਜੇ ਸਹੂਲਤਾਂ ਤੋ ਵਾਂਝੇ ਹਨ, ਉਹਨਾਂ ਨੂੰ ਵੀ ਜੋਨ ਅੰਦਰ ਹਰ ਹਾਲਤ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਦੀ ਸਹੂਲਤ ਵਿੱਚ ਸ਼ਾਮਲ ਕਰਵਾਇਆ ਜਾਵੇਗਾ।
Punjab Post Daily Online Newspaper & Print Media