Wednesday, March 18, 2026

ਕੇਜਰੀਵਾਲ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਲਈ ਕੀਤਾ ਐਸ.ਆਈ.ਟੀ ਦਾ ਗਠਨ

Kejriwal1

ਨਵੀਂ ਦਿੱਲੀ, 30 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨੇ 1984 ਦੇ ਸਿੱਖ ਕਤਲੇਆਮ ਦੀ ਜਾਂਚ ਲਈ ਸਪੈਸ਼ਲ ਇਨਵੈਸੀੇਸ਼ਨ ਟੀਮ (ਐਸ.ਆਈ.ਟੀ) ਦੇ ਗਠਨ ਦਾ ਐਲਾਨ ਕੀਤਾ ਹੈ।ਦਿੱਲੀ ਵਿਧਾਨ ਸਭਾ ਵਿੱਚ ਅੱਜ ਉਨਾਂ ਨੇ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ (ਕਤਲੇਆਮ) ਦੇ ਮਾਮਲਿਆਂ ਦੀ ਜਾਂਚ ਲਈ ਜੋ ਐਸ.ਆਈ.ਟੀ ਦਾ ਗਠਨ ਕੀਤਾ ਗਿਆ ਹੈ, ਉਸ ਲਈ ਉਹ ਇੰਨਾਂ ਮਾਮਲਿਆਂ ਦੇ ਪੀੜ੍ਹਤਾਂ ਨੂੰ ਸਰਕਾਰੀ ਵਕੀਲ਼ ਮੁਹੱਈਆ ਕਰਵਾਉਣਗੇ ਅਤੇ ਇਸ ਕਤਲੇਆਮ ਦੇ ਪੀੜਤਾਂ ਨੂੰ ਹਰ ਤਰਾਂ ਦੀ ਮਦਦ ਦਿੱਤੀ ਜਾਵੇਗੀ।ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਕੇਂਦਰੀ ਸਰਕਾਰ ਨੂੰ ਵੀ ਪੂਰਾ ਸਹਿਯੋਗ ਕਰਨਗੇ।
ਦਿਲੀ ਵਿਧਾਨ ਸਭਾ ਨੇ ਇੱਕ ਪਤਾ ਪਾਸ ਕਰਕੇ 1984 ਦੰਗਿਆਂ (ਕਤਲੇਆਮ) ਦੇ ਪੀੜ੍ਹਤਾਂ ਲਈ ਇਨਸਾਫ ਦੀ ਮੰਗ ਕੀਤੀ ਅਤੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਜਿਸ ‘ਤੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੇ ਦੋਸ਼ ਲੱਗੇ ਹਨ।ਆਪ ਦੇ ਵਿਧਾਇਕ ਜਰਨੈਲ ਸਿੰਘ ਵਲੋਂ ਸਦਨ ਵਿੱਚ ਰੱਖੇ ਮਤੇ ਨੂੰ ਪਾਸ ਕਰਦਿਆਂ ਹਾਊਸ ਨੇ ਮੰਗ ਕੀਤੀ ਕਿ ਜਗਦੀਸ਼ ਟਾਈਟਲਰ ਖਿਲਾਫ ਤੁਰੰਤ ਕੇਸ ਦਰਜ ਕੀਤਾ ਜਾਵੇ।
ਸ੍ਰੀ ਕੇਜਰੀਵਾਲ ਨੇ ਕਿਹਾ ਕਿ 1984 ਦੇ ਮਾਮਲ਼ਿਆਂ ਦੀ ਜਾਂਚ ਲਈ ਕਈ ਕਮਿਸ਼ਨ ਬਣਾਏ ਗਏ, ਪ੍ਰੰਤੂ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਹੋਈ।ਉਨਾਂ ਕਿਹਾ ਕਿ ਜੇਕਰ 1984 ਦੇ ਦੋਸ਼ੀਆਂ ਨੂੰ ਸਜਾਵਾਂ ਦਿਤੀਆਂ ਜਾਂਦੀਆਂ ਤਾਂ 2002 ਦੇ ਦੰਗੇ ਨਾ ਹੁੰਦੇ।ਸ੍ਰੀ ਕੇਜਰੀਵਾਲ ਨੇ ਦੱਸਿਆ ਕਿ 1984 ਵਿੱਚ ਕੁੱਲ 3325 ਸਿੱਖ ਮਾਰੇ ਗਏ ਸਨ, ਜਿੰਨਾ ਵਿਚੋਂ 2733 ਦਿਲੀ ਅਤੇ ਬਾਕੀ ਹੋਰਨਾਂ ਸ਼ਹਿਰਾਂ ਵਿੱਚ ਕਤਲ ਕੀਤੇ ਗਏ।
ਜਿਕਰਯੋਗ ਹੈ ਕਿ ਸ੍ਰੀ ਕੇਜਰੀਵਾਲ ਨੇ ਕਿਹਾ ਸੀ ਕਿ ਜੇਕਰ ਕੇਂਦਰ ਸਰਕਾਰ ਨੇ ਦੰਗਿਆਂ ਦੇ ਦੋਸ਼ੀ ਜਗਦੀਸ਼ ਟਾਈਟਲਰ ਖਿਲਾਫ ਕਾਰਵਾਈ ਨਾ ਕੀਤੀ ਤਾਂ ਉਹਨਾਂ ਦੀ ਪਾਰਟੀ ਆਪਣੇ ਤੌਰ ‘ਤੇ ਐਕਸ਼ਨ ਲਵੇਗੀ।
ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ ਐਸ.ਆਈਟੀ ਦੇ ਗਠਨ ਪਿੱਛੇ ਆਮ ਆਦਮੀ ਪਾਰਟੀ ਦਾ ਲੁਕਿਆ ਮਕਸਦ ਪੰਜਾਬ ਵਿਧਾਨ ਸਭਾ ਦੀਆਂ 2017 ਦੀਆਂ ਚੋਣਾਂ ਹੋ ਸਕਦੀਆਂ ਹਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply