
ਨਵੀਂ ਦਿੱਲੀ, 30 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਕਰਵਾਇਆ ਗਿਆ । ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਨਰਿੰਦਰ ਸਿੰਘ ਬਨਾਰਸੀ ਅਤੇ ਦਿੱਲੀ ਕਮੇਟੀ ਦੇ ਹਜੂਰੀ ਰਾਗੀ ਭਾਈ ਦਵਿੰਦਰ ਸਿੰਘ ਜੀ ਸ਼ਾਂਤ ਨੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਭੋਗਲ ਨੇ ਬਾਬਾ ਜੀ ਦੇ ਜੀਵਨ ਦੀ ਗੱਲ ਕਰਦੇ ਹੋਏ ਉਨ੍ਹਾਂ ਨੂੰ ਕੌਮ ਦਾ ਮਹਾਨ ਜਰਨੈਲ ਅਤੇ ਖਾਲਸਾ ਰਾਜ ਦਾ ਬਾਨੀ ਵੀ ਦੱਸਿਆ।
ਕਾਰਸੇਵਾ ਵਾਲੇ ਵੱਲੋਂ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਦੇ ਸੁੰਦਰੀਕਰਨ ਦੀ ਸੇਵਾ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਗਿਆ। ਬਾਬਾ ਜੀ ਨੇ ਦਸਿਆ ਕਿ ਇਸ ਸੇਵਾ ਦੌਰਾਨ ਡਿਉਡੀ ਅਤੇ ਪਉੜੀਆਂ ਨੂੰ ਵੀ ਨਵੀ ਦਿੱਖ ਦੇਣ ਦੀ ਵੀ ਕੋਸ਼ਿਸ਼ ਕੀਤੀ ਜਾਵੇਗੀ। ਕਮੇਟੀ ਵੱਲੋਂ ਬਾਬਾ ਬਚਨ ਸਿੰਘ ਜੀ ਨੂੰ ਸਿਰਪਾਓ ਵੀ ਦੇ ਸਨਮਾਨਿਤ ਕੀਤਾ ਗਿਆ। ਦਿੱਲੀ ਕਮੇਟੀ ਮੈਂਬਰ ਰਵੇਲ ਸਿੰਘ ਵੱਲੋਂ ਸਟੇਂਜ ਸਕੱਤਰ ਦੀ ਸੇਵਾ ਨਿਭਾਈ ਗਈ।ਇਸ ਮੌਕੇ ਗੁਰਦੁਆਰਾ ਸਾਹਿਬ ਦੀ ਸੱਬ ਕਮੇਟੀ ਦੇ ਚੇਅਰਮੈਨ ਹਰਮੀਤ ਸਿੰਘ ਭੋਗਲ,ਸੀਨੀਅਰ ਵਾਈਸ ਚੇਅਰਮੈਨ ਆਰ.ਪੀ.ਸਿੰਘ,ਵਾਈਸ ਚੇਅਰਮੈਨ ਕੁਲਦੀਪ ਸਿੰਘ ਬਿੰਦਰਾ ਅਤੇ ਸਰਵਪ੍ਰੀਤ ਸਿੰਘ ਥਾਪਰ ਆਦਿਕ ਵੀ ਮੌਜੂਦ ਸਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media