
ਅਮ੍ਰਿਤਸਰ, 30 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਵਿਖੇ ਤਿੰਨ ਹਫਤਿਆਂ ਦਾ ਰਿਫਰੈਸ਼ਰ ਕੋਰਸ ਇਨ ਇਨਵਾਇਰਨਮੈਂਟਲ ਸਟੱਡੀਜ਼ (ਆਈ ਡੀ) ਸੰਪੰਨ ਹੋ ਗਿਆ। ਇਸ ਵਿਚ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ 54 ਅਧਿਆਪਕਾਂ ਨੇ ਭਾਗ ਲਿਆ।
ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ, ਪ੍ਰੋ. ਟੀ.ਐਸ. ਬੇਨੀਪਾਲ ਇਸ ਮੌਕੇ ਮੁੱਖ ਮਹਿਮਾਨ ਸਨ। ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਤੋਂ ਕੋਰਸ ਕੋਆਰਡੀਨੇਟਰ ਡਾ. ਰਜਿੰਦਰ ਕੌਰ ਨੇ ਕੋਰਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕੇਂਦਰ ਦੇ ਡਾਇਰੈਕਟਰ, ਪ੍ਰੋ. ਅਵਿਨਾਸ਼ ਕੌਰ ਨਾਗਪਾਲ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ ਅਤੇ ਵਿਭਾਗ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਵਿਭਾਗ ਦੇ ਪ੍ਰੋ. ਰੇਣੂ ਭਾਰਦਵਾਜ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਡਾ. ਸਰੋਜ ਬਾਲਾ, ਡਾ. ਆਦਰਸ਼ਪਾਲ ਵਿਜ਼, ਡਾ. ਐਮ.ਐਸ. ਭੱਟੀ, ਇੰਜੀ. ਭੁਪਿੰਦਰ ਪਾਲ ਸਿੰਘ ਅਤੇ ਡਾ. ਮੋਹਨ ਕੁਮਾਰ ਵੀ ਇਸ ਮੌਕੇ ਹਾਜ਼ਰ ਸਨ।
ਵਾਤਾਵਰਣ ਬਾਰੇ ਆਪਣੇ ਵਿਚਾਰ ਪੇਸ਼ ਕਰਦਿਆਂ ਪ੍ਰੋ. ਬੇਨੀਪਾਲ ਨੇ ਕਿਹਾ ਕਿ ਸਾਨੂੰ ਸਭ ਨੂੰ ਮਿਲ ਕੇ ਭਵਿੱਖ ਵਾਸਤੇ ਵਾਤਾਵਰਣ ਪ੍ਰਤੀ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਆਮ ਜਨਤਾ ਵਿਚ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਅਧਿਆਪਕ ਵਾਤਾਵਰਣ ਪ੍ਰਤੀ ਸੁਯੋਗ ਭੂਮਿਕਾ ਬਹੁਤ ਚੰਗੀ ਤਰ੍ਹਾਂ ਨਿਭਾਅ ਸਕਦੇ ਹਨ। ਉਹ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਕੇ ਇਕ ਦਿਸ਼ਾ ਵਿਖਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਸਮਾਜ ਵਿਚ ਹਾਂਪੱਖੀ ਤਬਦੀਲੀ ਲਈ ਅਹਿਮ ਰੋਲ ਅਦਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਉਚੇਰੀ ਸਿਖਿਆ ਦੇ ਮਿਆਰੇਪਨ ਲਈ ਕਦਮ ਚੁੱਕਣੇ ਚਾਹੀਦੇ ਹਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media