ਪਠਾਨਕੋਟ, 30 ਜੂਨ (ਪ.ਪ) – ਖੇਤੀਬਾੜੀ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਕਿਸਾਨਾਂ ਨੂੰ ਜ਼ਿਲ੍ਹੇ ਅੰਦਰ 80 ਮੀਟਰਿਕ ਟਨ ਮੱਕੀ ਦਾ ਹਾਈਬਰਿਡ ਬੀਜ 64 ਰੁਪਏ ਪ੍ਰਤੀ ਕਿਲੋ ਸਬਸਿਡੀ ‘ਤੇ ਵੰਡਿਆ ਜਾ ਰਿਹਾ ਹੈ। ਇਹ ਜਾਣਕਾਰੀ ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਨੇ ਦਿੰਦਿਆ ਦੱਸਿਆ ਕਿ ਸੋਇਲ ਹੈਲਥ ਕਾਰਡ ਸਕੀਮ ਨੂੰ ਲਾਗੂ ਕਰਨ ਲਈ ਅਡਾਪਟਿਡ ਪਿੰਡਾਂ ਵਿੱਚ ਸੋਇਲ ਟੈਸਟਿੰਗ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੌਰਾਨ ਕਿਸਾਨਾਂ ਨੂੰ ਮਿੱਟੀ ਪਰੱਖ ਦੇ ਆਧਾਰ ‘ਤੇ ਖਾਦਾਂ ਦਾ ਪ੍ਰਯੋਗ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਭੌ ਪਰੱਖ ਦੇ 5000 ਮਿੱਟੀ ਦੇ ਸੈਂਪਲ ਲੈਣ ਦਾ ਟੀਚਾ ਮਿਥਿਆ ਗਿਆ ਹੈ ਤੇ ਹੁਣ ਤੱਕ 4000 ਮਿੱਟੀ ਦੇ ਸੈਂਪਲ ਲਏ ਗਏ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਬੈਟਰੀ ਉਪਰੇਟਿਡ ਸਪਰੇ ਪੰਪ 38 ਪ੍ਰਤੀਸ਼ਤ ਸਬਸਿਡੀ ‘ਤੇ ਦਿੱਤੇ ਜਾ ਰਹੇ ਹਨ ਅਤੇ ਪਾਣੀ ਦੀ ਬਚੱਤ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਸਿਖਲਾਈ ਦੇਣ ਲਈ ਜ਼ਿਲ੍ਹੇ ਅੰਦਰ ਇਸ ਸਾਲ ਦੌਰਾਨ ਹੁਣ ਤੱਕ ਜ਼ਿਲ੍ਹਾ ਪੱਧਰ ਦਾ ਇੱਕ, ਬਲਾਕ ਪੱਧਰ ਦੇ ਤਿੰਨ ਅਤੇ ਪਿੰਡ ਪੱਧਰ ਦੇ 30 ਕੈਂਪ ਲਗਾ ਕੇ 2333 ਕਿਸਾਨਾਂ ਨੂੰ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਿਆਰੀ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਖਾਦਾਂ ਦੇ 7 ਅਤੇ ਕੀੜੇਮਾਰ ਦਵਾਈਆਂ ਦੇ 2 ਸੈਂਪਲ ਲੈ ਕੇ ਟੈਸਟ ਵਾਸਤੇ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਬੀਜ ਐਕਟ ਤਹਿਤ 48 ਅਤੇ ਸਰਵਿਸ ਤਹਿਤ 44 ਸੈਂਪਲ ਲੈ ਕੇ ਟੈਸਟ ਲਈ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ 50 ਪ੍ਰਤੀਸ਼ਤ ਸਬਸਿਡੀ ‘ਤੇ ਜਿੰਕ ਸਲਫੇਟ ਸਪਲਾਈ ਕੀਤੀ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ 200 ਕੁਵਿੰਟਲ ਢਾਂਚਾ ਬੀਜ ਹਰੀ ਖਾਦ ਲਈ 50 ਪ੍ਰਤੀਸ਼ਤ ਸਬਸਿਡੀ ‘ਤੇ ਕਿਸਾਨਾਂ ਨੂੰ ਦਿੱਤਾ ਗਿਆ ਹੈ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media