Tuesday, February 3, 2026

ਵਾਈਸ-ਚਾਂਸਲਰ ਪ੍ਰੋ. ਬਰਾੜ ਵੱਲੋਂ ਯੂਨੀਵਰਸਿਟੀ ਦੇ ਸੇਵਾ-ਮੁਕਤ ਕਰਮਚਾਰੀਆਂ ਨੂੰ ਵਿਦਾਇਗੀ

PPN0107201502

ਅੰਮ੍ਰਿਤਸਰ, 1 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਸੇਵਾ-ਮੁਕਤ ਅਧਿਆਪਕਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹਈਆ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਬਣਦੇ ਭੱਤਿਆਂ ਅਤੇ ਹੋਰ ਸਹੂਲਤਾਂ ਦੀ ਅਦਾਇਗੀ ਉਨ੍ਹਾਂ ਦੇ ਖਾਤੇ ਵਿਚ ਆਨਲਾਈਨ ਕਰ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਬੀਤੇ ਵਰ੍ਹੇ ਤੋਂ ਲੈ ਕੇ ਹੁਣ ਤਕ ਸੇਵਾ-ਮੁਕਤਾ ਹੋ ਚੁੱਕੇ ਅਧਿਆਪਕਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਇਕ ਸਾਝੇਂ ਵਿਦਾਇਗੀ ਸਮਾਗਮ ਮੌਕੇ ਪੇਸ਼ ਕੀਤੇ। ਇਸ ਮੌਕੇ ਡੀਨ, ਅਕਾਦਮਿਕ ਮਾਮਲੇ, ਪ੍ਰੋ. ਪਰਮਜੀਤ ਸਿੰਘ ਅਤੇ ਰਜਿਸਟਰਾਰ, ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਤੋਂ ਇਲਾਵਾ ਅਧਿਆਪਕ, ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
ਪ੍ਰੋ. ਬਰਾੜ ਨੇ ਕਿਹਾ ਕਿ ਸੇਵਾਮੁਕਤ ਹੋਏ ਕਰਮਚਾਰੀ ਯੂਨੀਵਰਸਿਟੀ ਦਾ ਮਹੱਤਵਪੂਰਨ ਅੰਗ ਹਨ ਕਿਉਂਕਿ ਉਨ੍ਹਾਂ ਨੇ ਯੂਨੀਵਰਸਿਟੀ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੂੰ ਸੇਵਾਮੁਕਤ ਹੋਣ ਉਪਰੰਤ ਕੋਈ ਕਠਿਨਾਈ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਆਪਣੇ ਭੱਤਿਆ ਵਾਸਤੇ ਵਾਰ-ਵਾਰ ਚੱਕਰ ਨਾ ਲਾਉਣੇ ਪੈਣ, ਇਸ ਕਾਰਜ ਲਈ ਯੂਨੀਵਰਸਿਟੀ ਵੱਲੋਂ ਵਿਸ਼ੇਸ਼ ਸੈੱਲ ਕਾਇਮ ਕੀਤਾ ਗਿਆ ਜੋ ਸੇਵਾਮੁਕਤ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਨੂੰ ਨਿਵਰਤ ਕਰੇਗਾ।
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਾਕੀ ਅਦਾਰਿਆਂ ਦੇ ਮੁਕਾਬਲੇ ਕਰਮਚਾਰੀਆਂ ਦੀ ਤਨਖਾਹ ਅਤੇ ਪੈਨਸ਼ਨ ਦੀ ਅਦਾਇਗੀ ਹਰ ਮਹੀਨੇ ਪਹਿਲੀ ਤਰੀਕ ਤਕ ਕਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਅਤੇ ਵਿਦਿਆਰਥੀਆਂ ਦੀ ਸਿਹਤ ਸੰਭਾਲ ਲਈ ਯੂਨੀਵਰਸਿਟੀ ਤਤਪਰ ਹੈ ਅਤੇ ਇਹ ਕਾਰਜ ਲਈ ਯੂਨੀਵਰਸਿਟੀ ਦਾ ਸਿਹਤ ਵਿਭਾਗ ਲਗਾਤਾਰ ਅਪਡੇਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਯੂਨੀਵਰਸਿਟੀ ਕਰਮਚਾਰੀਆਂ ਨੂੰ ਆਧੁਨਿਕ ਤਕਨਾਲੋਜੀ ਦੇ ਹਾਣ ਦਾ ਹੋਣ ਲਈ ਅਤੇ ਮਾਨਸਿਕਤਾ ਵਿਚ ਬਦਲਾਅ ਲਿਆਉਣਾ ਚਾਹੀਦਾ ਹੈ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …

Leave a Reply