
ਅੰਮ੍ਰਿਤਸਰ, 1 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਵਿਖੇ ਤਿੰਨ ਹਫਤਿਆਂ ਦਾ ਵਿਸ਼ੇਸ਼ ਸਮਰ ਸਕੂਲ ਸੰਪੰਨ ਹੋ ਗਿਆ। ਇਸ ਵਿਚ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ 45 ਅਧਿਆਪਕਾਂ ਨੇ ਭਾਗ ਲਿਆ।
ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਇਸ ਮੌਕੇ ਮੁੱਖ ਮਹਿਮਾਨ ਸਨ। ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਵਿਭਾਗ ਤੋਂ ਡਾ. ਸਰੋਜ ਅਰੋੜਾ, ਕੋਰਸ ਕੋਆਰਡੀਨੇਟਰ ਨੇ ਸਮਰ ਸਕੂਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕੇਂਦਰ ਦੇ ਡਾਇਰੈਕਟਰ, ਪ੍ਰੋ. ਅਵਿਨਾਸ਼ ਕੌਰ ਨਾਗਪਾਲ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ ਅਤੇ ਵਿਭਾਗ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਡਾ. ਮੋਹਨ ਕੁਮਾਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਡਾ. ਆਦਰਸ਼ਪਾਲ ਵਿਗ, ਡਾ. ਐਮ.ਐਸ ਭੱਟੀ ਅਤੇ ਇੰਜੀ. ਭੁਪਿੰਦਰ ਪਾਲ ਸਿੰਘ ਹਾਜ਼ਰ ਸਨ।
ਪ੍ਰੋ. ਬਰਾੜ ਨੇ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਵਿਸ਼ਵ ਦੀਆਂ 200 ਸਿਰਕੱਢ ਸਿਖਿਆ ਸੰਸਥਾਵਾਂ ਵਿਚ ਭਾਰਤ ਦੀ ਕੋਈ ਵੀ ਯੂਨੀਵਰਸਿਟੀ ਸ਼ਾਮਲ ਨਹੀਂ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਇਸ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ ਅਤੇ ਸੁਹਿਰਦ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਰੱਟਾ ਮਾਰਨ ਦੀ ਪ੍ਰਵਿਰਤੀ ਤੋਂ ਨਿਜਾਤ ਦਵਾ ਕੇ ਗਿਆਨਵਾਨ ਪਹੁੰਚ ਨਾਲ ਪੜ੍ਹਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਵੱਧ ਤੋਂ ਵੱਧ ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਦੇ ਹੋਏ ਵਿਦਿਆਰਥੀਆਂ ਨੂੰ ਗਿਆਨ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਯੂਨੀਵਰਸਿਟੀਆਂ ਵੱਲੋਂ ਇੰਟਰਨੈੱਟ ਅਤੇ ਆਧੁਨਿਕ ਸਾਜ਼ਾਂ ਦੀ ਵਰਤੋਂ ਵੱਧ ਤੋਂ ਵੱਧ ਕੀਤੀ ਜਾ ਰਹੀ ਹੈ ਜਦੋਂਕਿ ਅਸੀਂ ਅਜੇ ਤਕ ਜ਼ਿਆਦਾਤਰ ਰਿਵਾਇਤੀ ਤੌਰ ਤਰੀਕੇ ਨਾਲ ਹੀ ਪੜ੍ਹਾ ਰਹੇ ਹਾਂ। ਉਨ੍ਹਾਂ ਅਧਿਆਪਕ ਭਾਈਚਾਰੇ ਨੂੰ ਗਿਆਨ ਦਾ ਸਰੋਤ ਦਸਦਿਆਂ ਰਾਸ਼ਟਰ ਅਤੇ ਸਮਾਜ ਦੇ ਚਾਨਣ ਮੁਨਾਰੇ ਬਣਨ ਦੀ ਪ੍ਰੇਰਨਾ ਕੀਤੀ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media