Thursday, April 23, 2026

ਬਲਵਿੰਦਰ ਸਿੰਘ ਨੇ ਸ਼ੋ੍ਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਵਜੋਂ ਅਹੁੱਦਾ ਸੰਭਾਲਿਆ

PPN0107201504

ਅੰਮ੍ਰਿਤਸਰ, 1 ਜੁਲਾਈ (ਗੁਰਪ੍ਰੀਤ ਸਿੰਘ) –  ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਬੰਧਕ ਨੁਕਤਾ ਨਿਗਾਹ ਨੂੰ ਮੁੱਖ ਰੱਖਦਿਆਂ ਸ. ਬਲਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਨੂੰ ਸ਼ੋ੍ਮਣੀ  ਕਮੇਟੀ ਦਾ ਸੁਪ੍ਰਿੰਟੈਂਡੈਂਟ ਲਗਾਇਆ ਹੈ।ਉਨ੍ਹਾਂ ਨੂੰ ਡਾ: ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਸ਼ੋ੍ਮਣੀ ਕਮੇਟੀ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਅਹੁਦੇ ਤੇ ਬਿਠਾਇਆ।ਉਨ੍ਹਾਂ ਤੋਂ ਪਹਿਲਾਂ ਸ. ਸਤਨਾਮ ਸਿੰਘ ਬਤੌਰ ਸੁਪ੍ਰਿੰਟੈਂਡੈਂਟ ਸੇਵਾਵਾਂ ਨਿਭਾ ਰਹੇ ਸਨ, ਜਿਨ੍ਹਾਂ ਨੂੰ ਸ਼ੋ੍ਰਮਣੀ ਕਮੇਟੀ ਦੇ ਅਮਲਾ ਵਿਭਾਗ ਦਾ ਇੰਚਾਰਜ ਨਿਯੁ’ਕਤ ਕੀਤਾ ਗਿਆ ਹੈ।ਸ. ਬਲਵਿੰਦਰ ਸਿੰਘ ਦੀ ਥਾਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ. ਜਗੀਰ ਸਿੰਘ ਲਾਲਪੁਰਾ ਸੁਪਰਵਾਈਜ਼ਰ ਸ਼ੋ੍ਮਣੀ ਕਮੇਟੀ ਨੂੰ ਬਤੌਰ ਮੈਨੇਜਰ ਨਿਯੁ’ਕਤ ਕੀਤਾ ਗਿਆ ਹੈ ਜੋ ਹਾਜ਼ਰ ਹੋ ਗਏ ਹਨ।ਉਕਤ ਅਧਿਕਾਰੀਆਂ ਨੂੰ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕ’ਤਰ, ਸ. ਜਗਜੀਤ ਸਿੰਘ ਮੀਤ ਸਕੱਤਰ ਅਤੇ ਸ. ਸੁਲੱਖਣ ਸਿੰਘ ਮੈਨੇਜਰ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਨੇ ਵੀ ਸਿਰੋਪਾਓ ਨਾਲ ਸਨਮਾਨਿਤ ਕੀਤਾ।
ਇਨ੍ਹਾਂ ਨਵੇਂ ਅਧਿਕਾਰੀਆਂ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ  ਪ੍ਰਬੰਧਕ ਕਮੇਟੀ ਅਤੇ ਡਾ: ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਸ਼ੋ੍ਮਣੀ ਕਮੇਟੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਸ. ਸਤਬੀਰ ਸਿੰਘ ਸਾਬਕਾ ਸਕੱਤਰ ਧਰਮ ਪ੍ਰਚਾਰ ਕਮੇਟੀ, ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ ਵਿਭਾਗ, ਨਿਰਮਲ ਸਿੰਘ ਇੰਚਾਰਜ ਗ’ਡੀਆ, ਭੂਪਿੰਦਰ ਸਿੰਘ ਤੇ ਜਸਪਾਲ ਸਿੰਘ ਇੰਚਾਰਜ, ਇੰਦਰ ਮੋਹਣ ਸਿੰਘ ‘ਅਨਜਾਣ’, ਪਲਵਿੰਦਰ ਸਿੰਘ ਤੇ ਹਰਪਾਲ ਸਿੰਘ ਸੁਪਰਵਾਈਜ਼ਰ, ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ ਆਦਿ ਵੀ ਮੌਜੂਦ ਸਨ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply