Wednesday, March 18, 2026

ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹਾਦਤ ਮਨਾਉਣ ਸਬੰਧੀ ਮੀਟਿੰਗ

Paramjit Singh Ranaਨਵੀਂ ਦਿੱਲੀ, 3 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੀ 300-ਸਾਲਾ ਯਾਦ ਮੰਨਾਉਣ ਲਈ ਸਾਲ ਭਰ ਚਲਣ ਵਾਲੇ ਪ੍ਰੋਗਰਾਮਾਂ ਦੀ ਰੂਪ-ਰੇਖਾ ਉਲੀਕਣ ਲਈ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨਾਲ ਸੰਬੰਧਤ ਸਟਾਫ ਅਤੇ ਮੈਨੇਜਰਾਂ ਦੀ ਇੱਕ ਵਿਸ਼ੇਸ਼ ਬੈਠਕ ਧਰਮ ਪ੍ਰਚਾਰ ਕਮੇਟੀ ਦੇ ਦਫਤਰ ਵਿੱਚ ਚੇਅਰਮੈਨ ਰਾਣਾ ਪਰਮਜੀਤ ਸਿੰਘ ਦੀ ਅਗਵਾਈ ਵਿੱਚ ਹੋਈ।ਲੰਬੇ ਵਿਚਾਰ-ਵਟਾਂਦਰੇ ਤੋਂ ਉਪਰੰਤ ਫੈਸਲਾ ਕੀਤਾ ਗਿਆ ਕਿ ਗੁਰਦੁਆਰਾ ਕਮੇਟੀ ਦੇ ਸਾਰੇ 46 ਚੋਣ ਹਲਕਿਆਂ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ ਕੀਤੇ ਜਾਣ। ਇਨ੍ਹਾਂ ਸਮਾਗਮਾਂ ਦੇ ਆਯੋਜਨ ਲਈ ਮਿਤੀਆਂ ਅਤੇ ਅਸਥਾਨ ਮਿਥਣ ਵਾਸਤੇ ਗੁਰਦੂਆਰਾ ਕਮੇਟੀ ਦੇ ਇਲਾਕਾ ਮੈਂਬਰਾਂ ਤੋਂ ਸਲਾਹ ਲਈ ਜਾਏ। ਸ. ਰਾਣਾ ਨੇ ਇਸ ਉੇਦੇਸ਼ ਲਈ ਮੈਂਬਰਾਂ ਨਾਲ ਸੰਪਰਕ ਕਰਨ ਵਾਸਤੇ ਧਰਮ ਪ੍ਰਚਾਰ ਕਮੇਟੀ ਦੇ ਮੈਨੇਜਰ ਨੂੰ ਜ਼ਿਮੇਂਦਾਰੀ ਸੌਂਪੀ। ਇਸਦੇ ਨਾਲ ਹੀ ਸ. ਰਾਣਾ ਨੇ ਇਨ੍ਹਾਂ ਪ੍ਰੋਗਰਾਮਾਂ ਲਈ ਕੀਰਤਨੀ ਤੇ ਢਾਡੀ ਜੱਥਿਆਂ ਅਤੇ ਪ੍ਰਚਾਰਕਾਂ ਦੀਆਂ ਡਿਊਟੀਆਂ ਲਾਣ ਦੀਆਂ ਜ਼ਿਮੇਂਦਾਰੀਆਂ ਦੀ ਵੀ ਵੰਡ ਕੀਤੀ। ਇਸ ਬੈਠਕ ਵਿੱਚ ਵਿਚਾਰ-ਵਟਾਂਦਰੇ ਉਪਰੰਤ ਇਹ ਫੈਸਲਾ ਵੀ ਕੀਤਾ ਗਿਆ ਕਿ ਇਹ ਗੁਰਮਤਿ ਸਮਾਗਮ ਮੁਖ ਰੂਪ ਵਿੱਚ ਸ਼ਨੀਚਰਵਾਰ ਰਾਤ ਨੂੰ ਹੀ ਆਯੋਜਿਤ ਕੀਤੇ ਜਾਣ ਤਾਂ ਜੋ ਸੰਗਤਾਂ ਵਧ ਤੋਂ ਵੱਧ ਹਾਜ਼ਰੀਆਂ ਭਰ ਕੱਥਾ-ਕੀਰਤਨ ਦਾ ਅਨੰਦ ਮਾਣ ਸਕਣ। ਸ. ਰਾਣਾ ਨੇ ਦਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਹਰ ਜਤਨ ਕੀਤਾ ਜਾਇਗਾ। ਉਨ੍ਹਾਂ ਇਹ ਵੀ ਦਸਿਆ ਕਿ ਇਨ੍ਹਾਂ ਪ੍ਰਗਰਾਮਾਂ ਵਿੱਚ ਇਲਾਕਾ ਮੈਂਬਰ ਦੀ ਹਾਜ਼ਰੀ ਜ਼ਰੂਰੀ ਹੋਵੇਗੀ ਅਤੇ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਤੇ ਹੋਰ ਮੁਖੀਆਂ ਨੁੰ ਵੀ ਬੇਨਤੀ ਕੀਤੀ ਜਾਇਗੀ ਕਿ ਉਹ ਵੀ ਇਨ੍ਹਾਂ ਸਮਾਗਮਾਂ ਵਿੱਚ ਹਾਜ਼ਰੀ ਭਰ ਸੰਗਤਾਂ ਦੇ ਦਰਸ਼ਨ ਕਰਨ ਲਈ ਜ਼ਰੂਰ ਪੁਜਣ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply