
ਬਟਾਲਾ, 7 ਜੁਲਾਈ (ਨਰਿੰਦਰ ਬਰਨਾਲ) – ਦੇਸ਼ ਭਰ ਵਿੱਚ ਪਹਿਲੀ ਜੁਲਾਈ ਤੋਂ ੭ ਜੁਲਾਈ ਤੱਕ ਮਨਾਏ ਜਾ ਰਹੇ ‘ਡਿਜ਼ੀਟਲ ਇੰਡੀਆ ਵੀਕ’ ਤਹਿਤ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਿਲ੍ਹਾ ਟੇਕ ਸਿੰਘ ਵਿਖੇ ਵਿਦਿਆਰਥੀਆਂ ਦੇ ਲੇਖ, ਭਾਸ਼ਣ ਤੇ ਚਿਤਰਕਾਰੀ ਮੁਕਾਬਲੇ ਕਰਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਵਿਸ਼ਾ ਸਾਈਬਰ ਸੁਰੱਖਿਆ ਤੇ ਸਾਈਬਰ ਵੈਲਨੈਸ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਿਲ੍ਹਾ ਟੇਕ ਸਿੰਘ ਦੇ ਕਾਰਜਕਾਰੀ ਪ੍ਰਿਸੀਪਲ ਸ੍ਰੀ ਜਤਿੰਦਰ ਕੁਮਾਰ ਮਹਾਜਨ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਤੇ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਦੇ ਸਕੂਲ ਵਿੱਚ ਸਾਈਬਰ ਸੁਰੱਖਿਆ ਤੇ ਵੈਲਨੈਸ ਬਾਰੇ ਵਿਦਿਆਰਥੀਆਂ ਦੇ ਆਨਲਾਈਨ ਮੁਕਾਬਲੇ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਛੇਵੀਂ ਤੋਂ ਅੱਠਵੀਂ ਕਲਾਸ ਅਤੇ ਨੌਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਵਿਦਿਆਰਥੀਆਂ ਦੇ ਦੋ ਗਰੁੱਪ ਬਣਾ ਕੇ ਇਹ ਮੁਕਾਬਲੇ ਕਰਵਾਏ ਗਏ ਹਨ।ਇਸ ਮੌਕੇ ਲੈਕਚਰਾਰ ਅਸ਼ੋਕ ਕੁਮਾਰ, ਅਜੇ ਅਰੋੜਾ, ਸਰਬਜੀਤ ਕੌਰ ਅੱਚਲੀ ਗੇਟ, ਰਮਿੰਦਰ ਕੌਰ, ਪਿਆਰ ਕੌਰ, ਸੁਖਵਿੰਦਰ ਕੌਰ ਬਾਜਵਾ, ਅੰਸ਼ੂ ਨੰਦਾ, ਵੀਨਾ ਕੁਮਾਰੀ, ਵਿਸ਼ਵ ਜੋਤੀ, ਆਰਤੀ ਵਰਮਾ, ਅਮਨਦੀਪ ਕੌਰ ਵੀ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media