Thursday, March 19, 2026

ਆਦਮਪੁਰ ਹਵਾਈ ਅੱਡੇ ਨੂੰ ਵਪਾਰਕ ਏਅਰਪੋਰਟ ਦਾ ਦਰਜਾ ਦੇਣ ਦਾ ਕੇਂਦਰੀ ਰੱਖਿਆ ਮੰਤਰੀ ਵੱਲੋਂ ਭਰੋਸਾ- ਸੁਖਬੀਰ ਬਾਦਲ

ਕੈਪਟਨ ਅਮਰਿੰਦਰ ਸਿੰਘ ਦੀ ਮੁਹਿੰਮ ਲੋਕਾਂ ਲਈ ਨਹੀਂ ਸਗੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਖਾਤਰ

PPN0707201510

PPN0707201511

ਹੁਸ਼ਿਆਰਪੁਰ. 7 ਜੁਲਾਈ (ਸਤਵਿੰਦਰ ਸਿੰਘ) – ਪੰਜਾਬ ਦੇ ਉਪ ਮੁਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਆਦਮਪੁਰ ਵਿਖੇ ਭਾਰਤੀ ਫੌਜ ਦੇ ਹਵਾਈ ਅੱਡੇ ਨੂੰ ਵਪਾਰਕ ਦਰਜਾ ਦੇਣ ਸਬੰਧੀ ਕੇਂਦਰੀ ਰੱਖਿਆ ਮੰਤਰੀ ਸ੍ਰੀ ਮਨੋਹਰ ਪਾਰੀਕਰ ਵੱਲੋੋਂ ਭਰੋਸਾ ਦਿਵਾਇਆ ਗਿਆ ਹੈ ਜਿਸ ਨਾਲ ਜਿਥੇ ਦੁਆਬਾ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ ਉਥੇ ਪ੍ਰਵਾਸੀ ਭਾਰਤੀਆਂ ਲਈ ਵੀ ਵੱਡੀ ਸਹੂਲਤ ਹੋਵੇਗੀ।ਅੱਜ ਇਥੇ ਸਮਾਜਿਕ ਨਿਆਂ ਤੇ ਅਧਿਕਾਰਤਾ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਦੇ ਮੰਤਰਾਲੇ ਵੱਲੋੋਂ ਕਰਵਾਏ ਗਏ ਸਮਾਗਮ ਦੌਰਾਨ ਬੋਲਦਿਆਂ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਵੱਲੋੋਂ ਇਸ ਸਬੰਧੀ ਕੇੇਂਦਰੀ ਰੱਖਿਆ ਮੰਤਰੀ ਨਾਲ ਨਿੱਜੀ ਤੌਰ ‘ਤੇ ਗੱਲਬਾਤ ਕੀਤੀ ਗਈ ਸੀ ਜਿਸ ਪਿੱਛੋੋਂ ਪੰਜਾਬ ਸਰਕਾਰ ਵੱਲੋੋਂ ਪ੍ਰਸ਼ਾਸਕੀ ਪ੍ਰਕ੍ਰਿਆ ਆਰੰਭ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋੋਂ ਕੇੇਂਦਰੀ ਰੱਖਿਆ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਗਿਆ ਹੈ। ਸ. ਬਾਦਲ ਨੇ ਨਾਲ ਹੀ ਐਲਾਨ ਕੀਤਾ ਕਿ ਅਗਲੇ ਦੋ ਸਾਲਾਂ ਦੌਰਾਨ ਸੂਬੇ ਵਿੱਚ 10 ਹਜ਼ਾਰ ਕਰੋੜ ਰੁਪਏ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਖਰਚੇ ਜਾ ਰਹੇ ਹਨ ਜਿਸ ਵਿੱਚੋਂ 4000 ਕੋਰੜ ਰੁਪਏ ਨਾਲ 150 ਛੋਟੇ ਸਹਿਰਾਂ ਤੇ ਕਸਬਿਆਂ ਵਿੱਚ ਸੀਵਰੇਜ, ਪੀਣ ਵਾਲਾ ਪਾਣੀ, ਗਲੀਆਂ ਪੱਕੀਆਂ ਕਰਨ ਦਾ ਕੰਮ ਕੀਤਾ ਜਾਵੇਗਾ। ਇਸ ਤੋੋਂ ਇਲਾਵਾ ਪਿੰਡਾਂ ਵਿੱਚ ਬੁੁਨਿਆਦੀ ਢਾਂਚੇ ਦੇ ਵਿਕਾਸ ਲਈ ਵੀ ਪੰਜਾਬ ਸਰਕਾਰ ਵੱਲੋੋਂ 5000 ਕਰੋੜ ਰੁਪਏ ਦੇ ਪ੍ਰਾਜੈਕਟ ਮੰਨਜ਼ੂਰ ਕਰ ਦਿੱਤੇ ਗਏ ਹਨ। ਪੱਤਰਕਾਰਾਂ ਵੱਲੋੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋੋਂ ਵਿੱਢੀ ਗਈ ਸਿਆਸੀ ਸਰਗਰਮੀ ਬਾਰੇ ਇਕ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲੋਕਾਂ ਦੀ ਲੜਾਈ ਨਹੀਂ ਸਗੋੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਇਹ ਦੱਸਣ ਕਿ ਉਨ੍ਹਾਂ ਨੇ ਪਿਛਲਾ ਇੱਕ ਦਹਾਕਾ ਕਿਥੇ ਗੁਜ਼ਾਰਿਆ ਹੈ ? ਉਨ੍ਹਾਂ ਕਿਹਾ ਕਿ ਪਿਛਲੇ ਸਾਲ ਮਈ ਮਹੀਨੇ ਵਿੱਚ ਅੰਮ੍ਰਿਤਸਰ ਤੋੋਂ ਲੋਕ ਸਭਾ ਮੈਂਬਰ ਚੁਣੇ ਜਾਣ ਪਿੱਛੋੋਂ ਉਹ ਕੇਵਲ ਇੱਕ ਵਾਰ ਹੀ ਆਪਣੇ ਲੋਕ ਸਭਾ ਹਲਕੇ ਵਿੱਚ ਗਏ ਹਨ। ਸ. ਬਾਦਲ ਨੇ ਸਪੱਸ਼ਟ ਕੀਤਾ ਕਿ ਗੈਰਕਾਨੂੰਨੀ ਤਰੀਕੇ ਨਾਲ ਰੇਤੇ ਦੀ ਖੁਦਾਈ ਵਿੱਚ ਲਿਪਤ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇੇਂ ਉਹ ਕਿਸੇ ਵੀ ਸਿਆਸੀ ਪਾਰਟੀ ਜਾਂ ਕੱਦਬੁੱਤ ਦਾ ਹੋਵੇ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਅਜਿਹੇ ਮਾਮਲਿਆਂ ਵਿੱਚ ਸਖਤੀ ਨਾਲ ਪੇਸ਼ ਆਉਣ ਦੇ ਹੁਕਮ ਦਿੱਤੇ ਗਏ ਹਨ ਅਤੇ ਦੋਸ਼ੀਆਂ ਵਿਰੁੱਧ ਪੁਲੀਸ ਕੇਸ ਦਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋੋਂ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ ਜੋ ਕਿ ਪੰਜਾਬ ਸਰਕਾਰ ਵੱਲੋੋਂ ਪੂਰਾ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਹੁਣ ਅਗਲੇ ਦੋ ਸਾਲਾਂ ਦੌਰਾਨ ਸਾਰੇ ਸ਼ਹਿਰਾਂ ਨੂੰ ਚਹੁੰ ਮਾਰਗੀ ਅਤੇ ਛੇ ਮਾਰਗੀ ਸੜਕਾਂ ਨਾਲ ਜੋੜਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਸਬੰਧੀ 18 ਹਜ਼ਾਰ ਕੋਰੜ ਰੁਪਏ ਦੇ ਪ੍ਰਾਜੈਕਟ ਮੰਨਜ਼ੂਰ ਕੀਤੇ ਗਏ ਹਨ।ਇਸ ਵਿੱਚ ਮੁਖ ਤੌਰ ‘ਤੇ ਚੰਡੀਗੜ੍ਹ-ਬਠਿੰਡਾ, ਹੁਸ਼ਿਆਰਪੁਰ-ਫਗਵਾੜਾ, ਜਲੰਧਰ- ਮੋਗਾ, ਚੰਡੀਗ਼ੜ੍ਹ-ਫਗਵਾੜਾ, ਚੰਡੀਗੜ੍ਹ -ਲੁਧਿਆਣਾ ਸੜਕਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਮੌਨਸੂਨ ਦੇ ਸੀਜ਼ਨ ਤੋੋਂ ਤੁੰਰਤ ਬਾਅਦ ਸ਼ੁਰੂ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸਮਾਗਮ ਦੌਰਾਨ ਬਨਾਵਟੀ ਅੰਗ ਉਤਪਾਦਨ ਕਾਰਪੋਰੇਸ਼ਨ ਕਾਨਪੁਰ, ਰਾਸ਼ਟਰੀ ਸਫਾਈ ਕਰਮਚਾਰੀ ਵਿੱਤ ਤੇ ਵਿਕਾਸ ਕਾਰਕਪੋਰੇਸ਼ਨ ਨਵੀਂ ਦਿੱਲੀ ਵੱਲੋੋਂ ਸਿਰ ‘ਤੇ ਮੈਲਾ ਢੋਣ ਵਾਲੇ 59 ਸਵੱਛਕਾਰਾਂ ਨੂੰ ਪ੍ਰਤੀ ਵਿਅਕਤੀ 40 ਹਜ਼ਾਰ ਰੁਪਏ ਦੀ ਸਹਾਇਤਾ ਅਤੇ ਹੁਨਰ ਵਿਕਾਸ ਦੀ ਸਿਖਲਾਈ ਮੁਕੰਮਲ ਕਰਨ ਵਾਲੇ 200 ਟ੍ਰੇਨੀਆਂ ਨੂੰ ਸਰਟੀਫਿਕੇਟ ਵੰਡੇ ਗਏ। ਉਪ ਮੁੱਖ ਮੰਤਰੀ ਵੱਲੋੋਂ 70 ਫੀਸਦੀ ਨੇਤਰਹੀਣ ਸ੍ਰੀ ਯੋਗਰਾਜ, ਜਿਨ੍ਹਾਂ ਨੇ ਹਾਲ ਹੀ ਵਿੱਚ ਸਿਵਲ ਸੇਵਾਵਾਂ ਵਿੱਚ 1213 ਰੈਂਕ ਪ੍ਰਾਪਤ ਕੀਤਾ ਅਤੇ ਸੁਖਵਿੰਦਰ ਸਿੰਘ ਜਿਨ੍ਹਾਂ ਨੇ ਦੱਖਣੀ ਕੋਰੀਆ ਵਿਖੇ ਪੈਰਾ ਉਲੰਪਿਕ ਦੌਰਾਨ ਚਾਂਦੀ ਦਾ ਤਮਗਾ ਜਿੱਤਿਆ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।ਇਸ ਤੋੋਂ ਇਲਾਵਾ 20 ਵਿਅਕਤੀਆਂ ਨੂੰ ਮੋਟਰ ਟ੍ਰਾਈਸਾਈਕਲ, 54 ਟ੍ਰਾਈਸਾਈਕਲ, 38 ਵੀਲਚੇਅਰ, 78 ਸੁਣਨ ਵਾਲੀਆਂ ਮਸ਼ੀਨਾਂ ਅਤੇ 38 ਵਿਅਕਤੀਆਂ ਨੂੰ ਬਨਾਵਟੀ ਅੰਗ ਵੀ ਪ੍ਰਦਾਨ ਕੀਤੇ ਗਏ।
ਇਸ ਮੌਕੇ ਮੁੱਖ ਤੌਰ ਤੇ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ, ਸੋਹਣ ਸਿੰਘ ਠੰਡਲ, ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾਂ, ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਵਿਧਾਇਕ ਬੀਬੀ ਸੁਖਜੀਤ ਕੌਰ ਸਾਹੀ, ਸਾਬਕਾ ਕੈਬਨਿਟ ਮੰਤਰੀ ਅਰੁਣੇਸ਼ ਸ਼ਾਕਰ, ਸਹਾਇਕ ਮੀਡੀਆ ਸਲਾਹਕਾਰ ਵਿਨੀਤ ਜੋਸ਼ੀ, ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ, ਜ਼ਿਲ੍ਹਾ ਪੁਲੀਸ ਮੁਖੀ ਰਾਜਜੀਤ ਸਿੰਘ, ਮੇਅਰ ਸ਼ਿਵ ਸੂਦ ਅਤੇ ਹੋਰ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply