Thursday, March 12, 2026

ਪੇਂਡੂ ਪਿਛੋਕੜ ਦੀਆਂ ਲੜਕੀਆਂ ਲਈ ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਯ ਹੋਵੇਗਾ ਵਰਦਾਨ ਸਾਬਤ ਡੀ.ਸੀ

ਹੋਸਟਲ ਵਿਚ ਹੋਣਗੀਆਂ ਮੁਫ਼ਤ ਖਾਣੇ, ਖੇਡਾਂ ਅਤੇ ਟਿਊਸ਼ਨ ਆਦਿ ਦੀਆਂ ਸਹੂਲਤਾਂ
ਕੈਬਨਿਟ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਕਰਨਗੇ 10 ਜੁਲਾਈ ਨੂੰ ਉਦਘਾਟਨ

Ravinder Singh DC FZK

ਫਾਜ਼ਿਲਕਾ, 8 ਜੁਲਾਈ (ਵਿਨੀਤ ਅਰੋੜਾ) -ਸਰਵ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਵੱਲੋਂ ਲੜਕੀਆਂ ਦੀ ਸਿੱਖਿਆ ਦੀ ਸਿੱਖਿਆ ਸਬੰਧੀ ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਯ ਸਕੀਮ ਤਹਿਤ ਛੇਵੀਂ ਤੋਂ ਅੱਠਵੀਂ ਜਮਾਤ ਵਿਚ ਪੜ੍ਹਦੀਆਂ ਜਰੂਰਤਮੰਦ ਲੜਕੀਆਂ ਦੇ ਸੁਨਹਿਰੀ ਭਵਿੱਖ ਦੇ ਨਿਰਮਾਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਕੀਮ ਤਹਿਤ ਪੇਂਡੂ ਖੇਤਰਾਂ ਦੀਆਂ ਲੜਕੀਆਂ ਨੂੰ ਮੁਫ਼ਤ ਸਿੱਖਿਆ ਦੇ ਨਾਲ ਨਾਲ ਮੁਫ਼ਤ ਰਿਹਾਇਸ਼, ਖਾਣਾ ਅਤੇ ਵਰਦੀਆ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਜਿਸ ਨਾਲ ਲੜਕੀਆਂ ਦੀ ਪੜ੍ਹਾਈ ਲਿਖਾਈ, ਖੇਡਾਂ ਅਤੇ ਹੋਰ ਖੇਤਰਾਂ ਵਿਚ ਪ੍ਰਾਪਤੀਆਂ ਲਈ ਰਾਹ ਮੋਕਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਸਰਵ ਸਿੱਖਿਆ ਅਭਿਆਨ ਅਥਾਰਟੀ ਫਾਜ਼ਿਲਕਾ ਸ. ਰਵਿੰਦਰ ਸਿੰਘ ਆਈ.ਏ.ਐਸ ਨੇ ਦਿੱਤੀ।
ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਸੀਡੀ ਬਲਾਕ ਪੱਧਰ ਤੇ ਪਿੰਡਾਂ ਦੀਆਂ ਛੇਵੀਂ ਤੋਂ ਅੱਠਵੀਂ ਤੱਕ ਪੜ੍ਹਦੀਆਂ ਲੜਕੀਆਂ ਦੀ ਸਿੱਖਿਆ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇ 71 ਲੱਖ ਰੁਪਏ ਦੀ ਲਾਗਤ ਨਾਲ ਕਸਤੂਰਬਾ ਗਾਂਧੀ ਬਾਲਿਕ ਵਿਦਿਆਲਯ ਸਕੀਮ ਤਹਿਤ ਹੋਸਟਲ ਦਾ ਨਿਰਮਾਣ ਕੀਤਾ ਗਿਆ ਹੈ। ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਚੌਧਰੀ ਸੁਰਜੀਤ ਕੁਮਾਰ ਜਿਆਣੀ 10 ਜੁਲਾਈ ਨੂੰ 11 ਵਜ਼ੇ ਇਸ ਹੋਸਟਲ ਦਾ ਉਦਘਾਟਨ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ ਸਕੂਲ ਵਿਚ ਛੇਵੀਂ ਤੋਂ ਅੱਠਵੀਂ ਤੱਕ ਪੜ੍ਹਦੀਆਂ 100 ਲੜਕੀਆਂ ਦੇ ਰਿਹਾਇਸ਼ ਲਈ ਹੋਸਟਲ ਦਾ ਨਿਰਮਾਣ ਕੀਤਾ ਗਿਆ ਹੈ। ਇਸ ਹੋਸਟਲ ਵਿਚ ਰਹਿਣ ਵਾਲੀਆਂ ਗਰੀਬ ਅਤੇ ਜਰੂਰਤਮੰਦ ਘਰਾਂ ਦੀਆਂ ਲੜਕੀਆਂ ਨੂੰ ਜਿੱਥੇ ਖਾਣਾ, ਵਰਦੀਆਂ, ਪੜ੍ਹਾਈ ਸਬੰਧੀ ਸਮੱਗਰੀ, ਕੰਪਿਊਟਰ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਉੱਥੇ ਹੀ ਲੜਕੀਆਂ ਨੂੰ ਆਤਮ ਰੱਖਿਆ ਲਈ ਕਰਾਟਿਆਂ ਦੀ ਸਿਖਲਾਈ ਅਤੇ ਖੇਡਾਂ ਦੀ ਕੋਚਿੰਗ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਪੜ੍ਹਾਈ ਵਿਚ ਹੋਰ ਜਿਆਦਾ ਮਦਦ ਕਰਨ ਲਈ ਸ਼ਾਮ ਦੀ ਟਿਊਸ਼ਨ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ. ਸੁਖਬੀਰ ਸਿੰਘ ਬੱਲ ਨੇ ਦੱਸਿਆ ਕਿ ਇਸ ਹੋਸਟਲ ਵਿਚ ਲੜਕੀਆਂ ਦੀਆਂ ਸਹੂਲਤਾਂ ਨੂੰ ਧਿਆਨ ਵਿਚ ਰੱਖਦਿਆਂ 6 ਖੁੱਲ੍ਹੇ ਅਤੇ ਹਵਾਦਾਰ ਕਮਰੇ, ਡਾਇਨਿੰਗ ਹਾਲ, ਕਾਮਨ ਰੂਮ, ਵਾਰਡਨ ਰੂਮ, ਕਿਚਨ, ਲਾਬੀ ਅਤੇ 2 ਟਾਇਲਾਟ ਬਲਾਕਾਂ ਦਾ ਨਿਰਮਾਣ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ 6ਵੀਂ ਤੋਂ 8ਵੀਂ ਤੱਕ ਪੜ੍ਹਨ ਵਾਲੀਆਂ ਲੜਕੀਆਂ ਨੂੰ ਇਸ ਹੋਸਟਲ ਦੇ ਨਿਰਮਾਣ ਹੋਣ ਨਾਲ ਕਾਫ਼ੀ ਵੱਡੀ ਸਹੂਲਤ ਮਿਲੇਗੀ। ਲੜਕੀਆਂ ਦੇ ਖਾਣ ਅਤੇ ਹੋਰ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ । ਜਿੱਥੇ ਰਹਿ ਕੇ ਵਿਦਿਆਰਥਣਾਂ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਹਿੱਸਾ ਲੈ ਕੇ ਆਪਣੇ ਉਜਵਲ ਭਵਿੱਖ ਦਾ ਨਿਰਮਾਣ ਕਰ ਸਕਣਗੀਆਂ। ਇਹ ਫਾਜ਼ਿਲਕਾ ਬਲਾਕ ਦੇ ਲੜਕੀਆਂ ਲਈ ਸਿੱਖਿਆ ਦੇ ਖੇਤਰ ਵਿਚ ਬੜਾ ਵੱਡਾ ਤੋਹਫ਼ਾ ਪ੍ਰਾਪਤ ਹੋਵੇਗਾ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply