Tuesday, July 7, 2026

 ਪੰਜਾਬੀ ਸਟੈਨੋਗ੍ਰਾਫ਼ੀ ਲਈ ਦਾਖਲਾ ਫਾਰਮ 20 ਅਗਸਤ ਲਏ ਜਾਣਗੇ- ਜ਼ਿਲ੍ਹਾ ਭਾਸ਼ਾ ਅਫ਼ਸਰ

ਹੁਸ਼ਿਆਰਪੁਰ, 8 ਜੁਲਾਈ (ਸਤਵਿੰਦਰ ਸਿੰਘ) – ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਰਮਨ ਕੁਮਾਰ ਸਹੋਤਾ ਨੇ ਦੱਸਿਆ ਕਿ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵਿਖੇ ਪੰਜਾਬੀ ਸਟੈਨੋਗ੍ਰਾਫੀ ਅਤੇ ਸਟੈਨੋਗ੍ਰਾਫ਼ੀ ਤੇਜ਼ ਗਤੀ ਸ਼੍ਰੇਣੀ ਸੈਸ਼ਨ 2015-16 ਸ਼ੁਰੂ ਕੀਤਾ ਜਾ ਰਿਹਾ ਹੈ। ਇਨ੍ਹਾਂ ਦੋਵਾਂ ਸ਼੍ਰੇਣੀਆਂ ਲਈ ਵਿਦਿਅਕ ਯੋਗਤਾ 12ਵੀਂ ਹੋਣੀ ਚਾਹੀਦੀ ਹੈ ਅਤੇ ਉਚੇਰੀ ਸਿੱਖਿਆ ਵਾਲੇ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਦਾਖਲਾ ਫਾਰਮ 20 ਅਗਸਤ 2015 ਤੱਕ ਭਰ ਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਕਮਰਾ ਨੰ: 309, ਤੀਜੀ ਮੰਜ਼ਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਹੁਸ਼ਿਆਰਪੁਰ ਵਿਖੇ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬੀ ਸਟੈਨੋਗ੍ਰਾਫ਼ੀ ਤੇਜ਼ ਗਤੀ ਲਈ ਟੈਸਟ 21 ਅਗਸਤ 2015 ਨੂੰ ਲਿਆ ਜਾਵੇਗਾ । ਉਕਤ ਦੋਵਾਂ ਸ਼੍ਰੇਣੀਆਂ ਲਈ ਇੰਟਰਵਿਊ ਮਿਤੀ 25 ਅਗਸਤ 2015 ਨੂੰ ਸਵੇਰੇ 10 ਵਜੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵਿਖੇ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇੰਟਰਵਿਊ ਵਾਲੇ ਦਿਨ ਉਮੀਦਵਾਰ ਆਪਣੇ ਅਸਲ ਸਰਟੀਫਿਕੇਟ ਨਾਲ ਲੈ ਕੇ ਆਉਣ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply