ਸ਼੍ਰੋਮਣੀ ਕਮੇਟੀ ਨੇ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 9 ਜੁਲਾਈ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮਦਰ ਸਾਹਿਬ ਦੇ ਮੁੱਖ ਗ੍ਰਥੀ ਵਜੋਂ ਸੇਵਾ ਨਿਭਾਉਣ, ਸੱਚ ਤੇ ਧਰਮ ਦੀ ਖਾਤਰ ਬਦ-ਬਦ ਕਟਵਾ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਈ ਮਨੀ ਸਿਘ ਜੀ ਦਾ ਸ਼ਹੀਦੀ ਦਿਹਾੜਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਸਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖਡ ਪਾਠ ਸਾਹਿਬ ਦੇ ਭੋਗ ਉਪਰਤ ਸੱਚਖਡ ਸ੍ਰੀ ਹਰਿਮਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸਗਤਾਂ ਨੂੰ ਨਿਹਾਲ ਕੀਤਾ ਗਿਆ।ਅਰਦਾਸ ਭਾਈ ਕੁਲਵਿੰਦਰ ਸਿਘ ਵੱਲੋਂ ਕੀਤੀ ਗਈ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।ਉਪਰੰਤ ਸਜੇ ਧਾਰਮਿਕ ਦੀਵਾਨ ਵਿੱਚ ਭਾਈ ਹਰਪਾਲ ਸਿੰਘ ਦੇ ਢਾਡੀ ਜਥੇ ਨੇ ਬੀਰ-ਰਸੀ ਵਾਰਾਂ ਰਾਹੀਂ ਸਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ।
ਇਸ ਮੌਕੇ ਸਿਘ ਸਾਹਿਬ ਗਿਆਨੀ ਬਲਵਿੰਦਰ ਸਿਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸ਼ਹੀਦ ਭਾਈ ਮਨੀ ਸਿਘ ਜੀ ਦੇ ਜੀਵਨ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਭਾਈ ਮਨੀ ਸਿੰਘ ਜੀ ਨੂੰ ਮਾਤਾ ਸੁੰਦਰੀ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਥਾਪ ਕੇ ਭੇਜਿਆ ਸੀ।ਉਨ੍ਹਾਂ ਕਿਹਾ ਕਿ ਕੁਰਬਾਨੀਆਂ ਦੇ ਇਤਿਹਾਸ ਵਿੱਚ ਭਾਈ ਮਨੀ ਸਿਘ ਜੀ ਦੀ ਲਾਸਾਨੀ ਸ਼ਹਾਦਤ ਦਾ ਵਿਸ਼ੇਸ਼ ਸਥਾਨ ਹੈ, ਉਹ ਗੁਰੂ ਗੋਬਿੰਦ ਸਿੰਘ ਜੀ ਦੇ ਬਹੁਤ ਦੂਰ-ਅਦੇਸ਼ ਵਿਦਵਾਨ ਤੇ ਸਿਦਕੀ ਸਿੱਖ ਸਨ।ਸਮੇਂ ਦੀ ਮੁਗਲ ਹਕੂਮਤ ਸਿੱਖ ਕੌਮ ਦੀ ਸ਼ਕਤੀ ਨੂੰ ਖ਼ਤਮ ਕਰਨ ਲਈ ਸਿੱਖਾਂ ਨੂੰ ਖੌਫਨਾਕ ਤਸੀਹੇ ਦੇ ਕੇ ਦਹਿਸ਼ਤ ਪੈਦਾ ਕਰਨੀ ਚਾਹੁਦੀ ਸੀ, ਪਰ ਭਾਈ ਮਨੀ ਸਿਘ ਜੀ ਨੇ ਇਸ ਦੀ ਕੋਈ ਪ੍ਰਵਾਹ ਨਾ ਕੀਤੀ।ਇਸ ‘ਤੇ ਲਾਹੌਰ ਦੇ ਸੂਬੇਦਾਰ ਜ਼ਕਰੀਆ ਖਾਨ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਤੇ ਸੂਬੇ ਵੱਲੋਂ ਟੈਕਸ ਤਾਰਨ, ਇਸਲਾਮ ਕਬੂਲਣ ਜਾਂ ਫਿਰ ਮੌਤ ਲਈ ਤਿਆਰ ਹੋਣ ਦਾ ਫੁਰਮਾਨ ਸੁਣਾਇਆ।ਟੈਕਸ ਦੇਣ ਤੋਂ ਇਨਕਾਰ ਕਰਨ ਤੇ ਭਾਈ ਮਨੀ ਸਿੰਘ ਜੀ ਨੂੰ ਬੰਦ-ਬੰਦ ਕੱਟ ਕੇ ਸ਼ਹੀਦ ਕਰ ਦਿੱਤਾ ਗਿਆ।
ਇਸ ਮੌਕੇੇ ਸ. ਰੂਪ ਸਿੰਘ ਸਕੱਤਰ, ਸ. ਬਲਵਿੰਦਰ ਸਿੰਘ ‘ਜੌੜਾ’, ਸ. ਰਣਜੀਤ ਸਿੰਘ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਸੁਖਦੇਵ ਸਿੰਘ ‘ਭੂਰਾਕੋਹਨਾ’ ਵਧੀਕ ਸਕੱਤਰ, ਸ. ਜਗਜੀਤ ਸਿੰਘ, ਸ. ਗੁਰਦੇਵ ਸਿੰਘ ਉਬੋਕੇ ਤੇ ਸ. ਗੁਰਚਰਨ ਸਿੰਘ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ, ਸ. ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਫ਼ ਸੁਪ੍ਰਿੰਟੈਂਡੈਂਟ, ਇੰਚਾਰਜ ਸ. ਕਰਮਬੀਰ ਸਿੰਘ, ਸ. ਜਸਵਿੰਦਰ ਸਿੰਘ ਦੀਪ, ਸ. ਪਰਮਦੀਪ ਸਿੰਘ, ਸ. ਤਜਿੰਦਰ ਸਿੰਘ ਪੱਡਾ ਤੇ ਸ. ਸਤਨਾਮ ਸਿੰਘ, ਸ. ਜਤਿੰਦਰ ਸਿੰਘ ਤੇ ਸ. ਬਘੇਲ ਸਿੰਘ ਵਧੀਕ ਮੈਨੇਜਰ, ਸ਼ੋ੍ਰਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ ਸਮੇਤ ਸੰਗਤਾਂ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media