
ਫਾਜ਼ਿਲਕਾ, 10 ਜੁਲਾਈ (ਵਿਨੀਤ ਅਰੋੜਾ) – ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ਡਿਜੀਟਲ ਇੰਡੀਆ ਹਫ਼ਤੇ ਸਬੰਧੀ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਈ.ਈ. ਮਨਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਪੀ.ਐਚ.ਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਮੈਡਮ ਬਬੀਤਾ ਦੀ ਅਗਵਾਈ ਵਿਚ ਪੀ.ਐਚ.ਸੀ ਜੰਡਵਾਲਾ ਭੀਮੇਸ਼ਾਹ ਅਧੀਨ ਆਉਂਦੇ ਸਬ ਸੈਂਟਰਾਂ ਪਾਕਾਂ, ਸੜੀਆਂ, ਜੰਡਵਾਲਾ ਭੀਮੇਸ਼ਾਹ, ਨੁਕੇਰੀਆਂ ਆਲਮ ਕੇ ਤੇ ਪੱਕਾ ਕਾਲੇ ਵਾਲਾ ਵਿਚ ਕੈਂਪ ਲਗਾਏ ਜਾ ਰਹੇ ਹਨ।
ਇਨ੍ਹਾਂ ਕੈਂਪਾਂ ਵਿਚ ਜੱਚਾ-ਬੱਚਾ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮਦਰ ਐਂਡ ਟ੍ਰੇਨਿੰਗ ਸੈਂਟਰ ਸਿਸਟਮ ਬਾਰੇ ਦੱਸਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਕੀਮ 2009 ਵਿਚ ਸ਼ੁਰੂ ਹੋਈ ਸੀ। ਉਨ੍ਹਾਂ ਦੱਸਿਆ ਕਿ ਸਮੇਂ ਸਮੇਂ ਤੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਸਬੰਧੀ ਮਾਤਾ ਪਿਤਾ ਨੂੰ ਮੈਸੇਜ ਭੇਜ ਕੇ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਐਮ.ਐਲ.ਆਰ , ਜਨਮ ਅਤੇ ਮੌਤ ਦੇ ਸਾਰਟੀਫਿਕੇਟ ਦਾ ਕੰਮ ਵੀ ਆਨਲਾਈਨ ਹੋ ਰਿਹਾ ਹੈ। ਇੰਨ੍ਹਾਂ ਕੈਂਪਾਂ ਵਿਚ ਐਸ.ਆਈ ਸੁਮਨ ਕੁਮਾਰ, ਲਖਵਿੰਦਰ ਸਿੰਘ, ਜਸਪਾਲ ਸਿੰਘ, ਕਮਲਜੀਤ ਕੌਰ, ਬਲਵਿੰਦਰ ਕੌਰ, ਵੀਰਪਾਲ ਕੌਰ ਆਦਿ ਹਾਜਰ ਸਨ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media