
ਫਾਜਿਲਕਾ, 12 ਅਪ੍ਰੈਲ (ਵਿਨੀਤ ਅਰੋੜਾ)- ਹਾੜੀ ਦੀ ਕਣਕ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਸਰਹੱਦੀ ਪਿੰਡ ਪੱਕਾ ਚਿਸ਼ਤੀ ਵਿਖੇ ਇਕ ਕਿਸਾਨ ਦੀ ਕਰੀਬ 2 ਏਕੜ ਕਣਕ ਸੜ ਕੇ ਸਵਾਹ ਹੋ ਗਈ। ਕਿਸਾਨ ਕਾਰਜ ਸਿੰਘ ਪੁਤਰ ਨਿਹਾਲ ਸਿੰਘ ਨੇ ਦੱਸਿਆ ਕਿ ਉਸ ਦੇ ਖੇਤ ਵਿਚੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਵਿਚੋਂ ਦੁਪਹਿਰ ਸਪਾਰਕਿੰਗ ਹੋਣ ਨਾਲ ਖੇਤ ਵਿਚ ਖੜੀ ਕਣਕ ਨੂੰ ਅੱਗ ਲੱਗ ਗਈ। ਪਿੰਡ ਦੇ ਲੋਕਾਂ ਨੇ ਤੁਰੰਤ ਮੌਕੇ ‘ਤੇ ਪੁੱਜ ਕੇ ਅੱਗ ‘ਤੇ ਕਾਬੂ ਪਾਇਆ ਜਿਸ ਨਾਲ ਵੱਡਾ ਨੁਕਸਾਨ ਹੋਣੋਂ ਬੱਚ ਗਿਆ। ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਪ੍ਰਧਾਨ ਇਨਕਲਾਬ ਸਿੰਘ ਗਿੱਲ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡਾਂ ਨੂੰ ਬਿਜਲੀ ਸਵੇਰ ਸਮੇਂ ਜਾਂ ਦੁਪਹਿਰ ਸਮੇਂ ਹੀ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਦੀ ਕਣਕ ਨੂੰ ਬਚਾਇਆ ਜਾ ਸਕੇ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media