Monday, April 6, 2026

ਰਾਸ਼ਟਰੀ ਲੋਕ ਅਦਾਲਤ ਵਿਚ 2753 ਕੇਸਾਂ ਦਾ ਕੀਤਾ ਗਿਆ ਨਿਪਟਾਰਾ – ਸਕੱਤਰ ਵੰਸਲ

PPN1107201512

ਅੰਮ੍ਰਿਤਸਰ, 11 ਜੁਲਾਈ (ਗੁਰਚਰਨ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਅੱਜ ਸਥਾਨਕ ਕਚਹਿਰੀ ਕੰਪਲੈਕਸ ਵਿਖੇ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ, ਜਿਸ ਵਿਚ ਬਿਜਲੀ, ਪਾਣੀ ਤੇ ਟੈਲੀਫੋਨ ਆਦਿ ਮਸਲਿਆਂ ਦਾ ਨਿਬੇੜਾ ਕੀਤਾ ਗਿਆ।
ਮੈਡਮ ਗਿਰੀਸ਼ ਵੰਸਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੇ ਜਾਣਕਾਰੀ ਦੇਦਿੰਆਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਦੇ ਜੱਜ-ਕਮ-ਚੇਅਰਮੈਨ ਰਾਸ਼ਟਰੀ ਲੀਗਲ ਸਰਵਿਸ ਅਥਾਰਟੀ ਸ੍ਰੀ ਤੀਰਥ ਸਿੰਘ ਠਾਕੁਰ, ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ-ਕਮ-ਚੇਅਰਮੈਨ ਪੰਜਾਬ ਲੀਗਲ ਸਰਵਿਸ ਅਥਾਰਟੀ ਸ੍ਰੀ ਐਸ.ਐਸ.ਸਰਾਓਂ ਦੇ ਆਦੇਸ਼ਾਂ ਤੇ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ।
ਉਨਾਂ ਦੱਸਿਆ ਕਿ ਇਸ ਅਦਾਲਤ ਵਿਚ ੫ ਬੈਂਚ ਲਗਾਏ ਗਏ, ਜਿਸ ਵਿਚ ਆਪਣੀ ਸਹਿਮਤੀ ਨਾਲ ਲੋਕਾਂ ਦੇ ਮਸਲਿਆਂ ਦਾ ਨਿਪਟਾਰਾ ਕੀਤਾ ਗਿਆ। ਉੁਨ੍ਹਾਂ ਦੱਸਿਆ ਕਿ ਕੁਲ 2759 ਕੇਸ ਅਦਾਲਤ ਵਿਚ ਆਏ , ਜਿਸ ਵਿਚੋਂ 2753 ਕੇਸਾਂ ਦਾ ਨਿਪਟਾਰਾ ਲੋਕਾਂ ਦੀ ਆਪਸੀ ਸਹਿਮਤੀ ਨਾਲ ਕਰ ਦਿੱਤਾ ਗਿਆ। ਕੁੱਲ 1 ਕਰੋੜ 52 ਲੱਖ 66 ਹਜ਼ਾਰ 549 ਰੁਪਏ ਦੀ ਰਾਸ਼ੀ ਮੁਆਵਜ਼ੇ ਤਹਿਤ ਰੀਕਵਰਡ/ਅਵਾਰਡਿਡ ਤੇ ਸੈਟਲਡ ਕੀਤੀ ਗਈ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply