Tuesday, October 6, 2026

ਚਮੇਰਾ ਡੈਮ ਤੋਂ ਪਾਣੀ ਛੱਡਣ ਨਾਲ ਰਣਜੀਤ ਸਾਗਰ ਡੈਮ ਤੋਂ ਛੱਡਿਆ 3500 ਕਿਊਸਿਕ ਵਾਧੂ ਪਾਣੀ

ਰਾਵੀ ਦਰਿਆ ਦੇ ਕਿਨਾਰਿਆਂ ‘ਤੇ ਰਹਿੰਦੇ ਲੋਕ ਦੂਰ ਰਹਿਣ  
ਪਠਾਨਕੋਟ, 12 ਜੁਲਾਈ (ਪ.ਪ) – ਹਿਮਾਚਲ ਪ੍ਰਦੇਸ਼ ਦੇ ਚਮੇਰਾ ਡੈਮ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਚਮੇਰਾ ਡੈਮ ਦੀ ਅਥਾਰਟੀ ਵੱਲੋਂ ਚਮੇਰਾ ਡੈਮ ਤੋਂ ਹੋਰ ਵਾਧੂ ਪਾਣੀ ਛੱਡਿਆ ਗਿਆ ਹੈ। ਜਿਸ ਨਾਲ ਪੰਜਾਬ ਵਿੱਚ ਬਣੇ ਰਣਜੀਤ ਸਾਗਰ ਡੈਮ ਦੀ ਝੀਲ ਵਿੱਚ ਪਾਣੀ ਦਾ ਪੱਧਰ ਵੀ ਵੱਧ ਗਿਆ ਹੈ ਅਤੇ ਇਸ ਡੈਮ ਤੋਂ ਰਾਵੀ ਦਰਿਆ ਵਿੱਚ 3500 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਬੀਤੇ ਕੱਲ੍ਹ ਰਣਜੀਤ ਸਾਗਰ ਡੈਮ ਤੋਂ 20000 ਕਿਊਸਿਕ ਪਾਣੀ ਛੱਡਿਆ ਗਿਆ ਸੀ। ਉਨ੍ਹਾਂ ਨੇ ਰਾਵੀ ਦਰਿਆ ਦੇ ਕਿਨਾਰਿਆਂ ‘ਤੇ ਰਹਿੰਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ  ਦਰਿਆ ਦੇ ਕਿਨਾਰਿਆਂ ਤੋਂ ਦੂਰ ਰਹਿਣ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply