Tuesday, April 28, 2026

ਬੈਂਕਾਂ ਨੂੰ ਕੇਂਦਰ ਸਰਕਾਰ ਦੀਆਂ ਵਿੱਤ ਯੋਜਨਾਵਾਂ ਜਲਦ ਤੋਂ ਜਲਦ ਲਾਗੂ ਕਰਨ -ਡੀ.ਸੀ

ਡਿਪਟੀ ਕਮਿਸ਼ਨਰ ਨੇ ਕੀਤੀ ਬੈਕਾਂ ਨਾਲ ਬੈਠਕ

PPN1307201509ਬਠਿੰਡਾ, 13 ਜੁਲਾਈ (ਜਸਵਿੰਦਰ ਸਿੰਘ ਜੱਸੀ, ਅੰਗਰੇਜ ਸਿੰਘ ਵਿੱਕੀ) – ਬੈਂਕਾਂ ਨੂੰ ਕੇਂਦਰ ਸਰਕਾਰ ਦੀਆਂ ਵਿੱਤ ਯੋਜਨਾਵਾਂ ਜਲਦ ਤੋਂ ਜਲਦ ਲਾਗੂ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਸਮਾਜ ਦਾ ਹਰ ਵਿਅਕਤੀ ਇਨ੍ਹਾਂ ਯੋਜਨਾਵਾਂ ਦਾ ਲਾਹਾ ਲੈ ਸਕੇ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਠਿੰਡਾ ਵਰਿੰਦਰ ਕੁਮਾਰ ਸ਼ਰਮਾ ਨੇ ਬੈਂਕ ਅਧਿਕਾਰੀਆਂ ਦੀ ਬੁਲਾਈ ਇਕ ਬੈਠਕ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅਟਲ ਪੈਨਸ਼ਨ ਯੋਜਨਾ, ਪ੍ਰਧਾਨ ਮੰਤਰੀ ਜੀਵਨ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਲੋਕਾਂ ਦਾ ਬੀਮਾ ਕੀਤਾ ਜਾਵੇ, ਤਾਂ ਜੋ ਉਹ ਆਪਣੇ ਆਉਣ ਵਾਲੇ ਕੱਲ੍ਹ ਨੂੰ ਸੁਰੱਖਿਅਤ ਰੱਖ ਸਕਣ।ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੁਆਰਾ ਸ਼ੁਰੂ ਕੀਤੀ ਗਈ ਮੁਦਰਾ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਯੋਜਨਾ ਛੋਟੇ ਸਨਅਤਕਾਰ ਅਤੇ ਸਵੈ-ਰੋਜ਼ਗਾਰ ਵਿਚ ਯਕੀਨ ਰੱਖਣ ਵਾਲੇ ਲੋਕਾਂ ਦੀ ਮੱਦਦ ਕਰਦਾ ਹੈ। ਇਸ ਤਹਿਤ ਆਪਣਾ ਕੰਮ ਸ਼ੁਰੂ ਕਰਨ ਵਾਲੇ ਨੂੰ ਆਸਾਨ ਕਿਸ਼ਤਾਂ ‘ਤੇ ਕਰਜ਼ਾ ਵੀ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਮੌਕੇ ‘ਤੇ ਐਲ.ਆਈ.ਸੀ. ਦੇ ਮੁੱਖ ਮੈਨੇਜਰ ਜੰਗੀਰ ਸਿੰਘ, ਨਿਊ ਇੰਡੀਆ ਅਸਿਊਰੈਂਸ ਦੇ ਰਾਕੇਸ ਬਾਂਸਲ, ਸਿਡਬੀ ਬੈਂਕ ਤੋਂ ਮੈਨੇਜਰ ਸੰਦੀਪ ਮੱਗੂ, ਯੂਨਾਇਟਡ ਇੰਡੀਆਂ ਇੰਸ਼ੋਰੈਂਸ਼ ਦੇ ਸੀਨੀਅਰ ਬ੍ਰਾਂਚ ਮੈਨੇਜਰ ਬਲਦੇਵ ਸਿੰਘ, ੳਰੀਐਂਟਲ ਅਸਿਊਰੈਂਸ ਤੋਂ ਜਸਬੀਰ ਸਿੰਘ, ਲੀਡ ਜ਼ਿਲ੍ਹਾ ਮੈਨੇਜਰ ਰਾਕੇਸ਼ ਗੁਪਤਾ ਅਤੇ ਆਰ-ਸੇਟੀ ਤੋਂ ਐਮ.ਐਮ.ਬਹਿਲ ਵੀ ਮੌਜੂਦ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply