ਅੰਮ੍ਰਿਤਸਰ, 13 ਜੁਲਾਈ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 16 ਜੁਲਾਈ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 14 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ, ਜਿਨ੍ਹਾਂ ਦੇ ਭੋਗ 16 ਜੁਲਾਈ ਨੂੰ ਸਵੇਰੇ 9.00 ਵਜੇ ਪੈਣਗੇ।ਉਪਰੰਤ 11.00 ਵਜੇ ਤੱਕ ਧਾਰਮਿਕ ਦੀਵਾਨ ਸੱਜਣਗੇ ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਇਲਾਹੀ ਗੁਰਬਾਣੀ ਦੇ ਕੀਰਤਨ ਕਰਨਗੇ ਅਤੇ ਪ੍ਰਸਿੱਧ ਢਾਡੀ ਜਥੇ ਵਾਰਾਂ ਰਾਹੀਂ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਉਣਗੇ।ਸੰਗਤਾਂ ਨੂੰ ਅਪੀਲ ਹੈ ਕਿ ਸ਼ਹੀਦੀ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media