ਬਠਿੰਡਾ, 14 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਕੀ ਕਾਸ਼ੀ ਤਲਵੰਡੀ ਸਾਬੋ ਵਿਖੇ ਬਠਿੰਡਾ ਕਲਗੀਧਰ ਸੁਸਾਇਟੀ ਬੜੂ ਸਾਹਿਬ ਦੀ ਦੇਖ ਰੇਖ ‘ ਚ ਬਣੀ ਅਕਾਲ ਯੂਨੀਵਰਸਿਟੀ ਦਾ ਉਦਘਾਟਨ 17 ਜੁਲਾਈ ਨੂੰ ਹੋਣ ਜਾ ਰਿਹਾ ਹੈ।ਇਸ ਯੂਨੀਵਰਸਿਟੀ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ਤੇ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਪਹੁੰਚ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿਦਿਆਂ ਸੁਸਾਇਟੀ ਦੇ ਮੈਂਬਰ ਮਨਜੀਤ ਸਿੰਘ ਬਖ਼ਸੀ ਨੇ ਦੱਸਿਆ ਕਿ ਉਦਘਾਟਨੀ ਸਮਾਰੋਹ ‘ ਚ ਆਵਾਜਾਈ ਮੰਤਰੀ ਅਜੀਤ ਕੋਹਾੜ ਅਤੇ ਮਾਲ ਮੰਤਰੀ ਬਿਕਰਮ ਸਿੰਘ ਮਜੀਠਿਆ ਵੀਂ ਸ਼ਾਮਲ ਹੋਣਗੇ।ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਗੁਰੂ ਸਾਹਿਬਾਨਾਂ ਦੇ ਵਚਨਾਂ ਤੇ ਖਰੀ ਉਤਰੇਗੀ ਅਤੇ ਇਸ ਇਲਾਕੇ ‘ ਚ ਵਿਦਿਆ ਦਾ ਚਾਨਣ ਖਿਲਾਰੇਗੀ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media