Monday, October 12, 2026

ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਦੇ 6 ਵਿਦਿਆਰਥੀਆਂ ਨੇ  ਮੈਰਿਟ ਪੁਜੀਸ਼ਨਾਂ ਹਾਸਲ ਕੀਤੀਆਂ

ਬਠਿੰਡਾ, 14 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਅਕਾਦਮਿਕ ਨਤੀਜਿਆਂ ਵਿੱਚ ਲਗਾਤਾਰ ਮੈਰਿਟ ਪੁਜੀਸ਼ਨਾਂ ਹਾਸਲ ਕਰਕੇ ਸੰਸਥਾ ਵੱਲੋਂ ਅਪਣਾਈ ਗਈ ਟੀਚਿੰਗ ਮੈਥਡੋਲੋਜੀ ਦੀ ਸਫਲਤਾ ਤੇ ਮੋਹਰ ਲਗਾ ਰਹੇ ਹਨ।ਇਸੇ ਪ੍ਰੰਪਰਾ ਨੂੰ ਜਾਰੀ ਰੱਖਦੇ ਹੋਏ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਬੀਤੇ ਦਿਨੀ ਪੀ.ਟੀ.ਯੂ ਜਲੰਧਰ ਵੱਲੋਂ ਐਲਾਨੇ ਗਏ ਬੀ.ਟੈੱਕ. ਦੇ ਨਤੀਜਿਆਂ ਵਿੱਚ 6 ਮੈਰਿਟ ਪੁਜੀਸ਼ਨਾਂ ਹਾਸਲ ਕਰਕੇ ਇਸ ਸੰਸਥਾ ਨੂੰ ਬੁਲੰਦੀਆਂ ‘ਤੇ ਪਹੁੰਚਾ ਦਿੱਤਾ ਹੈ। ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਵੱਲੋਂ ਮੈਰਿਟ ਪੁਜੀਸ਼ਨਾਂ ਹਾਸਲ ਕਰਨਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਮਿਆਰੀ ਸਿੱਖਿਆ ਤੇ ਵਿਹਾਰਿਕ ਗਿਆਨ ਪ੍ਰਦਾਨ ਕਰਨ ਵਿੱਚ ਇਸ ਸੰਸਥਾ ਦਾ ਕੋਈ ਸਾਨੀ ਨਹੀਂ ਹੈ। ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਵੰਬਰ 2014 ਵਿੱਚ ਹੋਈਆਂ ਪ੍ਰੀਖਿਆਵਾਂ ਦੇ ਨਤੀਜਿਆਂ ਅਨੁਸਾਰ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੀ ਬੀ.ਟੈੱਕ. (ਸਿਵਲ ਇੰਜ.) ਤੀਜਾ ਸਮੈਸਟਰ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ 89.38% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਚੋਂ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ। ਜਦੋ ਕਿ ਬੀ.ਟੈੱਕ. (ਸਿਵਲ ਇੰਜ.) ਸੱਤਵਾਂ ਸਮੈਸਟਰ ਦੀ ਵਿਦਿਆਰਥਣ ਮਨਵਿੰਦਰ ਕਿੰਗਰਾ ਨੇ 86.82% ਅੰਕ ਪ੍ਰਾਪਤ ਕਰਕੇ ਅਤੇ ਬੀ.ਟੈੱਕ. (ਇਲੈਕਟ੍ਰੀਕਲ ਇੰਜ.) ਸੱਤਵਾਂ ਸਮੈਸਟਰ ਦੀ ਵਿਦਿਆਰਥਣ ਦੀਪਾਲੀ ਵਰਮਾ ਨੇ 86.94% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਚੋਂ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ। ਇਸੇ ਤਰ੍ਹਾਂ ਬੀ.ਟੈੱਕ. (ਆਈ.ਟੀ.) ਇੰਜ.) ਪੰਜਵਾਂ ਸਮੈਸਟਰ ਦੀ ਵਿਦਿਆਰਥਣ ਦੀਕਸ਼ਾ ਨੇ 86.80% ਅੰਕਾਂ ਨਾਲ ਮੈਰਿਟ ਸੂਚੀ ਵਿੱਚ ਪੰਜਵੀਂ ਪੁਜੀਸ਼ਨ ਅਤੇ ਬੀ.ਟੈੱਕ. (ਸਿਵਲ ਇੰਜ.) ਸੱਤਵਾਂ ਸਮੈਸਟਰ ਦੀ ਵਿਦਿਆਰਥਣ ਮਨਦੀਪ ਕੌਰ ਨੇ 85.53% ਅੰਕਾਂ ਨਾਲ ਛੇਵੀਂ ਪੁਜੀਸ਼ਨ ਹਾਸਲ ਕੀਤੀ ਹੈ ਜਦੋ ਕਿ ਬੀ.ਟੈੱਕ. (ਇਲੈਕਟ੍ਰੀਕਲ ਇੰਜ.) ਸੱਤਵਾਂ ਸਮੈਸਟਰ ਦੀ ਵਿਦਿਆਰਥਣ ਸੁਮੀਤ ਰਾਣੀ ਨੇ ਸੱਤਵੀਂ ਮੈਰਿਟ ਪੁਜੀਸ਼ਨ ਪ੍ਰਾਪਤ ਕੀਤੀ ਹੈ।
ਸੰਸਥਾ ਦੇ ਡਾਇਰੈਕਟਰ (ਅਕਾਦਮਿਕ) ਡਾ. ਨਛੱਤਰ ਸਿੰਘ ਵੜੈਚ ਨੇ ਇਹਨਾਂ ਸ਼ਾਨਦਾਰ ਨਤੀਜਿਆਂ ਤੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਕਾਲਜ ਦੇ ਤਜ਼ਰਬੇਕਾਰ ਤੇ ਯੋਗ ਅਧਿਆਪਕਾਂ ਦੀ ਸਖਤ ਮਿਹਨਤ, ਇਨੋਵੇਟਿਵ ਟੀਚਿੰਗ ਮੈਥਡੋਲੋਜੀ, ਆਧੁਨਿਕ ਲੈਬਜ਼ ਅਤੇ ਉਸਾਰੂ ਵਿੱਦਿਅਕ ਮਾਹੌਲ ਸਦਕਾ ਵਿਦਿਆਰਥੀਆਂ ਨੇ ਬੇਮਿਸਾਲ ਸ਼ਾਨਦਾਰ ਨਤੀਜੇ ਪਾ੍ਰਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿaਸ਼ਨਜ਼ ਦੇ ਚੇਅਰਮੈਨ ਸ. ਗੁਰਮੀਤ ਸਿੰਘ ਧਾਲੀਵਾਲ ਨੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਹੀ ਮੈਰਿਟ ਪੁਜੀਸ਼ਨਾਂ ਲੜਕੀਆਂ ਨੇ ਹਾਸਲ ਕੀਤੀਆਂ ਹਨ। ਉਹਨਾਂ ਨੇ ਦੱਸਿਆ ਕਿ ਸਾਡਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣਾ ਹੈ ਜਿਸ ਲਈ ਜਿਥੇ ਸੰਸਥਾ ਵੱਲੋਂ ਸੈਪ, ਔਰੈਕਲ, ਮਾਈਕਰੋਸਾਫ਼ਟ, ਨੋਕੀਆ, ਆਈ.ਆਈ.ਟੀ, ਦਿੱਲੀ ਅਤੇ ਆਈ.ਆਈ.ਟੀ.,ਬੰਬੇ ਆਦਿ ਨਾਲ ਹੱਥ ਮਿਲਾਇਆ ਹੋਇਆ ਹੈ ਉਥੇ ਹੀ ਵਿਦਿਆਰਥੀਆਂ ਨੂੰ 100 ਤੋਂ ਵਧੇਰੇ ਦੇਸ਼ਾਂ ਵਿੱਚ 6-8 ਹਫਤਿਆਂ ਦੀ ਟਰੇਨਿੰਗ ਅਤੇ ਇੰਟਰਨਸ਼ਿਪ ਮੁਹੱਈਆ ਕਰਵਾਉਣ ਲਈ ਆਈਜੈੱਕ ਨਾਲ ਐਮ.ਓ.ਯੂ. ਸਾਈਨ ਕੀਤਾ ਹੋਇਆ ਹੈ। ਸੰਸਥਾ ਵੱਲੋਂ ਬੀ.ਟੈਕ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ 100% ਪਲੇਸਮੇਂਟ ਦੀ ਗਾਰੰਟੀ ਬਾਰੇ ਜਾਣਕਾਰੀ ਦਿੰਦਿਆਂ ਸ. ਧਾਲੀਵਾਲ  ਨੇ ਦੱਸਿਆ ਕਿ ਸੰਸਥਾ ਵੱਲੋਂ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਮੁਹਾਰਤ ਪ੍ਰਦਾਨ ਕਰਨ ਲਈ ਭਾਰਤ ਸਰਕਾਰ ਦੇ ਸਹਿਯੋਗ ਨਾਲ 20 ਕਰੋੜ ਰੁਪਏ ਦੀ ਮੁੱਢਲੀ ਲਾਗਤ ਵਾਲਾ ਪੰਜਾਬ ਦਾ ਪਹਿਲਾ ਸਕੂਲ ਆਫ਼ ਸਕਿੱਲ ਡਿਵੈਲਪਮੈਂਟ ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਦੀ ਤਿਆਰੀ ਜੰਗੀ ਪੱਧਰ ‘ਤੇ ਚਲ ਰਹੀ ਹੈ। ਵਿਦੇਸ਼ਾਂ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਸਕੂਲ ਆਫ਼ ਇੰਟਰਨੈਸ਼ਨਲ ਸਟੱਡੀਜ਼ ਖੋਲਿਆ ਜਾ ਰਿਹਾ ਹੈ  ਅਤੇ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਕੰਪੀਟੀਟਵ ਇਮਤਿਹਾਨਾਂ ਦੀ ਤਿਆਰੀ ਲਈ ਸਕੂਲ ਆਫ਼ ਕੰਪੀਟੀਟਵ ਸਟੱਡੀਜ਼ ਵੀ ਸ਼ੁਰੂ ਕੀਤਾ ਗਿਆ ਹੈ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply