ਮਿਡ ਡੇਅ ਮੀਲ ਦੀ ਸਹੂਲਤ ਤੇ ਕੀਤੀ ਸੰਤੁਸ਼ਟੀ ਜਾਹਰ

ਫ਼ਾਜ਼ਿਲਕਾ, 14 ਜੁਲਾਈ (ਵਿਨੀਤ ਅਰੋੜਾ) – ਸ੍ਰੀ ਯਤਿੰਦਰ ਕੁਮਾਰ ਉੱਪ ਸਕੱਤਰ ਅੰਦਰੂਨੀ ਸੁਰੱਖਿਆ ਗ੍ਰਹਿ ਮੰਤਰਾਲਾ ਭਾਰਤ ਸਰਕਾਰ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਸਕੂਲਾਂ ਵਿਚ ਸਵੱਛ ਭਾਰਤ ਅਧੀਨ ਸਕੂਲਾਂ ਵਿਚ ਬਣਾਏ ਗਏ ਪਖ਼ਾਨਿਆਂ ਅਤੇ ਬੱਚਿਆਂ ਨੂੰ ਦਿੱਤੇ ਜਾਂਦੇ ਦੁਪਹਿਰ ਦੇ ਖਾਣੇ ਦੀ ਚੈਕਿੰਗ ਕੀਤੇ
ਸ੍ਰੀ ਯਤਿੰਦਰ ਕੁਮਾਰ ਨੇ ਅੱਜ 17 ਫਾਜ਼ਿਲਕਾ ਦੇ ਸਰਕਾਰੀ ਮਾਡਲ ਸਕੂਲ ਲੜਕੇ , ਸਰਕਾਰੀ ਪ੍ਰਾਇਮਰੀ ਸਕੂਲ ਨਵਾਂ ਸਲੇਮਸ਼ਾਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜ਼ਿਲਕਾ, ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਬੰਨਵਾਲਾ ਹਨੂੰਵੰਤਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈ ਖੇੜਾ, ਸਰਕਾਰੀ ਪ੍ਰਾਇਮਰੀ ਸਕੂਲ ਖੂਈ ਖੇੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਖੇੜਾ, ਸਰਕਾਰੀ ਪ੍ਰਾਇਮਰੀ ਡੰਗਰ ਖੇੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੰਗਰ ਖੇੜਾ , ਸਰਕਾਰੀ ਪ੍ਰਾਇਮਰੀ ਸਕੂਲ ਇੰਦਰਾ ਕਲੋਨੀ , ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਮੁਹਾਰ ਅਤੇ ਸਰਕਾਰੀ ਮਿਡਲ ਸਕੂਲ ਬੁਰਜ ਮੁਹਾਰ, ਸਰਕਾਰੀ ਹਾਈ ਸਕੂਲ ਆਲਮਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਡੀਂਗਾਂ ਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਹਰਗੋਬਿੰਦਰ ਪੁਰ, ਸਰਕਾਰੀ ਮਾਡਲ ਸਕੂਲ ਲੜਕੇ ਅਬੋਹਰ ਦੀ ਚੈਕਿੰਗ ਕੀਤੀ ਅਤੇ ਸਿੱਖਿਆ ਵਿਭਾਗ ਵੱਲੋਂ ਸਵੱਛ ਵਿਦਿਆਲਿਆਂ ਸਕੀਮ ਤਹਿਤ ਬਣੇ ਪਖਾਨਿਆਂ ਦੀ ਉਸਾਰੀ ਤੇ ਮਿਆਰ ਆਦਿ ਤੇ ਸੰਤੁਸ਼ਟੀ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਆਦੇਸ਼ ਅਨੁਸਾਰ ਕੋਈ ਵੀ ਸਕੂਲ ਪਖਾਨਿਆਂ ਤੋਂ ਵਿਰਵਾ ਨਹੀ ਹੋਣਾ ਚਾਹੀਦਾ ਅਤੇ ਸਕੂਲਾਂ ਵਿਚ ਸਟਾਫ ਤੋਂ ਇਲਾਵਾ ਵਿਦਿਆਰਥੀਆਂ (ਲੜਕੇ/ਲੜਕੀਆਂ) ਲਈ ਵੱਖਰੇ ਵੱਖਰੇ ਤੌਰ ਤੇ ਪਖਾਨਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਸਕੂਲਾਂ ਵਿਚ ਸਰਕਾਰ ਵੱਲੋਂ ਦਿੱਤੇ ਜਾਂਦੇ ਦੁਪਹਿਰ ਦੇ ਖਾਣੇ ਦੀ ਵੀ ਚੈਕਿੰਗ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸ਼੍ਰੀ ਯਤਿੰਦਰ ਕੁਮਾਰ ਪਿੰਡਾਂ ਦੇ ਆਮ ਲੋਕਾਂ ਨੂੰ ਵੀ ਮਿਲੇ ਅਤੇ ਉਨ੍ਹਾਂ ਨੂੰ ਖੁੱਲ੍ਹੇ ਵਿਚ ਪਖਾਨਾ ਜਾਣ ਤੇ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਆਮ ਲੋਕਾਂ ਨੂੰ ਇਸ ਸਬੰਧੀ ਜਾਣਕਾਰੀ ਦੇਣ ਲਈ ਪੰਚਾਇਤ ਪੱਧਰ ਤੇ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਪਿੰਡ ਦੇ ਸਕੂਲ ਦਾ ਪ੍ਰਿੰਸੀਪਲ, ਆਂਗਣਵਾੜੀ ਵਰਕਰ ਅਤੇ ਆਸ਼ਾ ਵਰਕਰ ਸ਼ਾਮਲ ਕੀਤੇ ਜਾਣਗੇ ਜੋ ਲੋਕਾਂ ਨੂੰ ਖੁਲੇ ਵਿਚ ਪਖਾਨੇ ਜਾਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਡਾ. ਸੁਖਬੀਰ ਸਿੰਘ ਬੱਲ, ਨੋਡਲ ਅਫ਼ਸਰ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਸ਼੍ਰੀ ਹਰੀ ਚੰਦ ਕੰਬੋਜ, ਤਹਿਸੀਲਦਾਰ ਫਾਜ਼ਿਲਕਾ ਸ. ਜਰਨੈਲ ਸਿੰਘ, ਅਧਿਆਪਕ ਸ਼੍ਰੀ ਪ੍ਰਦੀਪ ਛਾਬੜਾ, ਸ਼੍ਰੀ ਰਾਕੇਸ਼ ਕੁਮਾਰ, ਸ਼੍ਰੀ ਪਰਮਿੰਦਰ ਸਿੰਘ ਆਦਿ ਹਾਜਰ ਸਨ।
Punjab Post Daily Online Newspaper & Print Media