
ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਸਥਾਨਕ ਰਾਮਤੀਰਥ ਵਿਖੇ ਭਗਵਾਨ ਵਾਲਮੀਕਿ ਤੀਰਥ ਵਿਖੇ ਚੱਲ ਰਹੀ ਕਾਰ ਸੇਵਾ ਦਾ ਜਾਇਜਾ ਲੈਣ ਲਈ ਚੇਅਰਮੈਨ ਓਮ ਪ੍ਰਕਾਸ਼ ਗੱਭਰ ਅਤੇ ਸਾਬਕਾ ਕੋਂਸਲਰ ਕੈਲਾਸ਼ ਵਿਸ਼ੇਸ਼ ਤੋਰ ਤੇ ਪਹੁੰਚੇ।ਇਸ ਸਮੇਂ ਚੇਅਰਮੈਨ ਓਮ ਪ੍ਰਕਾਸ਼ ਗੱਬਰ ਨੇ ਜਾਣਕਾਰੀ ਦੇਂਦੇ ਹੋਏ ਦੱਸਿਆ ਕਿ ਭਗਵਾਨ ਵਾਲਮੀਕਿ ਦੀ ਕਾਰਵਾਈ ਸੇਵਾ ਬਹੁਤ ਤੇਜ਼ੀ ਨਾਲ ਚੱਲ ਰਹੀ ਹਨ ਅਤੇ ਕੰਮ ਦੀ ਰਫਤਾਰ ਨੂੰ ਦੇਖਦੇ ਹੋਏ ਲੱਗਦਾ ਹੈ ਕਿ ਇਹ ਸਾਰਾ ਕੰਮ ਅਪ੍ਰੈਲ ਦੇ ਮਹੀਨੇ ਤੱਕ ਮੁਕੰਮਲ ਹੋ ਕੇ ਸੰਗਤਾਂ ਦੇ ਦਰਸ਼ਨ ਲਈ ਤੀਰਥ ਤਿਆਰ ਹੋ ਜਾਵੇਗਾ, ਜੋ ਦੁਨੀਆਂ ਦਾ ਅਨੋਖਾ ਅਜੂਬਾ ਹੋਵੇਗਾ।ਇਸ ਮੋਕੇ ਬਿੱਟੂ ਪ੍ਰਧਾਨ, ਬਲਵਿੰਦਰ ਸਿੰਘ ਕਾਲਾ, ਸੀਨੀਅਰ ਮੀਤ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਜਗਤਾਰ ਸਿੰਘ, ਗੁਰਮੁੱਖ ਸਿੰਘ, ਗੁਰਮੁੱਖ ਸਿੰਘ, ਜੱਗਾ ਸਿੰਘ ਅਤੇ ਹੋਰ ਹਾਜਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media