Tuesday, November 24, 2026

ਪਾਵਨ ਸਰੂਪਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਛੇਤੀ ਕੀਤਾ ਜਾਵੇ ਗ੍ਰਿਫਤਾਰ – ਜਥੇ: ਅਵਤਾਰ ਸਿੰਘ

Avtar Singh SGPC

ਅੰਮ੍ਰਿਤਸਰ, 15 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪਿੰਡ ਕੋਟਲੀ ਮੁਈਆਂ ਦੇ ਗੁਰਦੁਆਰਾ ਸਾਹਿਬ ਵਿੱਚ ਸ਼ਰਾਰਤੀ ਅਨਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਪ੍ਰਸ਼ਾਸਨ ਨੂੰ ਜ਼ੋਰ ਦੇ ਕੇ ਕਿਹਾ ਕਿ ਦੋਸ਼ੀਆਂ ਦਾ ਪਤਾ ਲਗਾ ਕੇ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇ।
ਇਥੋਂ ਜਾਰੀ ਪੈ੍ਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਪਾਵਨ ਬਾਣੀ ਸਮੁੱਚੀ ਲੋਕਾਈ ਨੂੰ ਸੇਧ ਦਿੰਦੀ ਹੈ, ਪ੍ਰੰਤੂ ਕੁਝ ਸ਼ਰਾਰਤੀ ਤੇ ਅਧਰਮੀ ਲੋਕ ਜਾਣ-ਬੁਝ ਕੇ ਅਜਿਹੀਆਂ ਹਿਰਦੇ ਵੇਦਕ ਘਟਨਾ ਨੂੰ ਅੰਜਾਮ ਦੇ ਰਹੇ ਹਨ ਤਾਂ ਕਿ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਸਖ਼ਤ ਸਜਾ ਦਿੱਤੀ ਜਾਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਨੇ ਅਖ਼ਬਾਰੀ ਮਾਧਿਅਮ ਰਾਹੀਂ ਪਿੰਡਾਂ, ਸ਼ਹਿਰਾਂ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਅਵੇਸਲਾਪਨ ਛੱਡਣ ਲਈ ਕਿਹਾ ਹੈ, ਪ੍ਰੰਤੂ ਸਾਡੀ ਗੱਲ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਜੋ ਦੁੱਖਦਾਈ ਹੈ।ਉਨ੍ਹਾਂ ਕਿਹਾ ਕਿ ਐੱਸ ਐੱਸ ਪੀ ਗੁਰਦਾਸਪੁਰ ਨਾਲ ਇਸ ਹਿਰਦੇ ਵੇਦਕ ਘਟਨਾ ਸਬੰਧੀ ਗੱਲਬਾਤ ਕੀਤੀ ਹੈ ਉਸ ਨੇ ਦੱਸਿਆ ਕਿ ਥਾਣਾ ਸਦਰ ਵਿਖੇ ਪਰਚਾ ਦਰਜ ਕਰ ਲਿਆ ਗਿਆ ਹੈ ਤੇ ਜਲਦੀ ਹੀ ਦੋਸ਼ੀ ਗ੍ਰਿਫਤਾਰ ਕਰ ਲਏ ਜਾਣਗੇ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply