Wednesday, March 25, 2026

ਜ਼ਿਲ੍ਹਾ ਮੈਜਿਸਟ੍ਰੇਟ ਵੱਲੋ ਚਾਈਨਾ ਡੋਰ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

19 ਜੁਲਾਈ 2015 ਤੋਂ 18 ਦਸੰਬਰ 2015 ਤੱਕ ਲਾਗੂ ਰਹਿਣਗੇ ਹੁਕਮ

ਫਾਜਿਲਕਾ, 16 ਜੁਲਾਈ (ਵਿਨੀਤ ਅਰੋੜਾ) -ਜ਼ਿਲ੍ਹਾ ਮੈਜਿਸਟਰੇਟ ਸ. ਰਵਿੰਦਰ ਆਈ.ਏ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਸਿੰਥੈਟਿਕ/ਪਲਾਸਟਿਕ ਡੋਰ (ਚਾਇਨਾ ਡੋਰ) ਵੇਚਣ, ਵਰਤਣ ਅਤੇ ਸਟੋਰ ਕਰਨ ਤੇ ਪੂਰੀ ਤਰਾਂ ਨਾਲ ਪਾਬੰਦੀ ਲਗਾ ਦਿੱਤੀ ਹੈ।ਉਨ੍ਹਾਂ ਕਿਹਾ ਕਿ ਇਹ ਹੁਕਮ ਜ਼ਿਲ੍ਹਾ ਫਾਜਿਲਕਾ ਦੀਆਂ ਸੀਮਾਵਾਂ ਅੰਦਰ ਲਾਗੂ ਰਹਿਣਗੇ।
ਸ. ਰਵਿੰਦਰ ਸਿੰਘ ਨੇ ਕਿਹਾ ਕਿ ਚਾਇਨਾਂ ਡੋਰ ਕਾਰਨ ਹਾਦਸੇ ਵਾਪਰਨ ਦਾ ਡਰ ਰਹਿੰਦਾ ਹੈ ਇਹ ਡੋਰ ਸੂਤੀ ਤੋ ਹੱਟ ਕੇ ਸਿੰਥੈਟਿਕ/ਪਲਾਸਿਟਕ ਦੀ ਬਣੀ ਹੁੰਦੀ ਹੈ, ਜੋ ਕਾਫੀ ਮਜ਼ਬੂਤ, ਨਾ ਗਲਣ ਯੋਗ ਅਤੇ ਨਾ ਟੁੱਟਣ ਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਨਾਲ ਹੱਥ/ਉਗਲਾਂ ਕੱਟ ਜਾਂਦੀਆਂ ਹਨ। ਜੇਕਰ ਇਹ ਡੋਰ ਢਿੱਲੀ ਹੋ ਜਾਵੇ ਤਾਂ ਰਸਤੇ ਵਿਚ ਆ ਰਹੇ ਸਾਇਕਲ, ਮੋਟਰ ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲੇ, ਕੰਨ ਕਟੇ ਜਾਣ ਅਤੇ ਉੱਡਦੇ ਪੰਛੀਆਂ ਦੇ ਖੰਬਾਂ ਵਿਚ ਫਸ ਜਾਣ ਕਾਰਨ ਉਹਨਾਂ ਦੇ ਮਰਨ ਆਦਿ ਦੀਆਂ ਘਟਨਾਵਾਂ ਵਾਪਰ ਸਕਦੀਆਂ ਹਨ।ਇਹ ਡੋਰ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਹੀ ਇਹ ਪਾਬੰਦੀ ਲਗਾਈ ਗਈ ਹੈ।ਉਨ੍ਹਾਂ ਕਿਹਾ ਕਿ ਇਹ ਹੁਕਮ 19 ਜੁਲਾਈ 2015 ਤੋਂ 18 ਦਸੰਬਰ 2015 ਤੱਕ ਲਾਗੂ ਰਹਿਣਗੇ।ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply