
ਹੁਸ਼ਿਆਰਪੁਰ, 16 ਜੁਲਾਈ (ਸਤਵਿੰਦਰ ਸਿੰਘ) – ਸਾਉਣ ਮਹੀਨੇ ਦੀ ਸੰਗਰਾਂਦ ਮੌਕੇ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਮੁਹੱਲਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਜੁੱਗੋ-ਜੁੱਗ ਅੱਟਲ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਪਾਵਨ ਛੱਤਰ-ਛਾਇਆ ਹੇਠ ਵਿਸ਼ੇਸ਼ ਗੁਰਮਤਿ ਕੀਰਤਨ ਸਮਾਗਮ ਸਜਾਏ ਗਏ।ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਬੀਬੀ ਮਨਦੀਪ ਕੌਰ ਖਾਲਸਾ ਲੁਧਿਆਣਾ ਅਤੇ ਭਾਈ ਸੁਰਿੰਦਰ ਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਟਿੱਬਾ ਸਾਹਿਬ ਅਤੇ ਸਾਥੀਆਂ ਵੱਲੋਂ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵਿੰਦਰ ਸਿੰਘ ਪਰਮਾਰ ਜਨਰਲ ਸਕੱਤਰ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ,ਜਥੇਦਾਰ ਹਰਜੀਤ ਸਿੰਘ,ਹਰਜੀਤ ਸਿੰਘ ਨੰਗਲ,ਓਂਕਾਰ ਸਿੰਘ ਧਾਮੀ,ਭਾਈ ਦਵਿੰਦਰ ਸਿੰਘ,ਭਾਈ ਹਰਦੀਪ ਸਿੰਘ ਕੈਨੇਡਾ,ਭਾਈ ਬਲਵਿੰਦਰ ਸਿੰਘ ਬਿੱਲਾ,ਭਾਈ ਕੁਲਵੰਤ ਸਿੰਘ,ਸਰਦਾਰਾ ਸਿੰਘ ਨਿੱਜਰ,ਪ੍ਰਿਤਪਾਲ ਸਿੰਘ ਸੇਠੀ,ਦਰਸ਼ਨ ਸਿੰਘ ਪਲਾਹਾ ਪ੍ਰਧਾਨ,ਇੰਜ.ਸਤਨਾਮ ਸਿੰਘ ਫੁੱਲ ਰਿਟਾ ਐੱਸ.ਡੀ.ਓ,ਨਿਰੰਜਣ ਸਿੰਘ,ਹਰਵਿੰਦਰ ਸਿੰਘ, ਡਾ. ਹਰਜਿੰਦਰ ਸਿੰਘ ਓਬਰਾਏ, ਤਰਸੇਮ ਸਿੰਘ ਜੰਡੂ, ਗੁਰਬਚਨ ਸਿੰਘ ਚੀਮਾ, ਸ਼ਵਿੰਦਰ ਸਿੰਘ ਟੀ.ਵੀ., ਇਕਬਾਲ ਸਿੰਘ ਭਾਰਜ, ਸਰਬਜੀਤ ਸਿੰਘ ਬਡਵਾਲ, ਬਰਿੰਦਰ ਸਿੰਘ ਪਰਮਾਰ, ਸ.ਗੁਰਦੇਵ ਸਿੰਘ, ਬੀਬੀ ਕੁਲਵਿੰਦਰ ਕੌਰ ਪਰਮਾਰ, ਬੀਬੀ ਗੁਰਦੀਪ ਕੌਰ, ਬੀਬੀ ਹਰਦੀਪ ਕੌਰ, ਬੀਬੀ ਕਮਲਜੀਤ ਕੌਰ, ਬੀਬੀ ਜਸਵੀਰ ਕੌਰ ਆਦਿ ਸੰਗਤਾਂ ਵੱਡੀ ਗਿਣਤੀ ਵਿੱਚ ਮੌਜੂਦ ਸਨ।ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੇ ਸਾਉਣ ਮਹੀਨੇ ਦੇ ਵਿਸ਼ੇਸ਼ ਪਕਵਾਨ ਮਾਲ੍ਹ ਪੂੜਿਆਂ ਦੇ ਲੰਗਰ ਅੱਤੁਟ ਵਰਤਾਏ ਗਏੇ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media