Monday, September 28, 2026

ਚੌਥੇ ਦਿਨ ਆਂਗੜਵਾੜੀ ਵਰਕਰਾਂ, ਏ.ਐਨ.ਐਮਜ਼, ਬੀ.ਡੀ.ਪੀ.ਓਜ਼ ਦਾ ਸਿਖਲਾਈ ਕੈਂਪ

PPN1607201518

ਪਠਾਨਕੋਟ, 16 ਜੁਲਾਈ (ਪ.ਪ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਸਵੱਛ ਭਾਰਤ ਮਿਸ਼ਨ ਅਧੀਨ ਲੋਕਾਂ ਨੂੰ ਖੁਲ੍ਹੇ ਵਿੱਚ ਜੰਗਲ ਪਾਣੀ ਨਾ ਜਾਣ ਸਬੰਧੀ ਜਾਗਰੂਕ ਕਰਨ ਲਈ ਲਗਾਈ ਗਈ ਪੰਜ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦੇ ਚੌਥੇ ਦਿਨ ਆਂਗੜਵਾੜੀ ਵਰਕਰਾਂ, ਏ.ਐਨ.ਐਮਜ਼, ਬੀ.ਡੀ.ਪੀ.ਓਜ਼, ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਗਈ ਅਤੇ ਇਸ ਟ੍ਰੇਨਿੰਗ ਵਰਕਸ਼ਾਪ ਦੀ ਪ੍ਰਧਾਨਗੀ ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਪ੍ਰਵੀਨ ਕੁਮਾਰ ਕਾਰਜਕਾਰੀ ਇੰਜੀਨੀਅਰ, ਜਗਜੀਤ ਸਿੰਘ ਐਸ.ਡੀ.ਓ., ਅਤੁਲ ਖੁਰਾਨਾ ਐਸ.ਡੀ.ਓ, ਸੀਤਾ ਰਾਮ ਸ਼ਰਨਾਗਥ ਮਾਸਟਰ ਟ੍ਰੇਨਰ, ਸੁਖਦੇਵ ਰਾਜ ਬੀ.ਡੀ.ਪੀ.ਓ., ਆਂਗੜਵਾੜੀ ਵਰਕਰਜ਼, ਏ.ਐਨ.ਐਮਜ਼. ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਵੱਛ ਭਾਰਤ (ਗ੍ਰਾਮੀਣ) ਮਿਸ਼ਨ ਅਧੀਨ ਪਹਿਲੇ ਪੜ੍ਹਾਅ ਦੌਰਾਨ ਜ਼ਿਲ੍ਹਾ ਪਠਾਨਕੋਟ ਦੇ 60 ਪਿੰਡਾਂ ਵਿੱਚ ਖੁੱਲ੍ਹੇ ਵਿੱਚ ਜੰਗਲ ਪਾਣੀ ਜਾਣ ਦੀ ਪ੍ਰਵਿਰਤੀ ਨੂੰ ਖਤਮ ਕਰਨ ਲਈ 2 ਅਕਤੂਬਰ, 2015 ਤੱਕ ਪਖਾਨੇ ਬਣਾਏ ਜਾਣ ਦਾ ਟੀਚਾ ਮਿਥਿਆ ਗਿਆ ਹੈ।ਉਨ੍ਹਾਂ ਨੇ ਆਂਗੜਵਾੜੀ ਵਰਕਰਾਂ ਅਤੇ ਏ.ਐਨ.ਐਮਜ਼ ਨੂੰ ਕਿਹਾ ਕਿ ਉਹ ਪਿੰਡਾਂ ਵਿੱਚ ਲੋਕਾਂ ਨੂੰ ਖੁਲ੍ਹੇ ਵਿੱਚ ਜੰਗਲ ਪਾਣੀ ਨਾ ਜਾਣ ਸਬੰਧੀ ਅਤੇ ਪਖਾਨਿਆ ਦੀ ਵਰਤੋਂ ਕਰਨ ਲਈ ਜਾਗਰੂਕ ਕਰਨ।ਉਨ੍ਹਾਂ ਦੱਸਿਆ ਕਿ ਖੁਲ੍ਹੇ ਵਿੱਚ ਜੰਗਲ ਪਾਣੀ ਜਾਣ ਨਾਲ ਬਹੁਤ ਸਾਰੀਆਂ ਬਿਮਾਰੀਆਂ ਫੈਲਦੀਆਂ ਹਨ ਅਤੇ ਵਾਤਾਵਰਣ ਦੂਸ਼ਿਤ ਹੁੰਦਾ ਹੈ।ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਅਤੇ ਬਿਮਾਰੀਆਂ ਤੋਂ ਬਚਣ ਲਈ ਪਖਾਨਿਆਂ ਦੀ ਵਰਤੋਂ ਕਰਨੀ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਹ ਇੱਕ ਸਮਾਜਿਕ ਕਾਰਜ ਹੈ ਅਤੇ ਇਸ ਕਾਰਜ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਾਰਿਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ।
ਸ਼੍ਰੀ ਸੀਤਾ ਰਾਮ ਸ਼ਰਨਾਗਥ ਮਾਸਟਰ ਟ੍ਰੇਨਰ ਨੇ ਸਿਖਲਾਈ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਘਰ ਘਰ ਜਾ ਕੇ ਲੋਕਾਂ ਨੂੰ ਪਖਾਨੇ ਬਣਾਉਣ ਅਤੇ ਉਨ੍ਹਾਂ ਦੀ ਵਰਤੋਂ ਕਰਨ ਲਈ ਜਾਗਰੂਕ ਕਰਨ। ਸ਼੍ਰੀ ਪ੍ਰਵੀਨ ਕੁਮਾਰ ਕਾਰਜਕਾਰੀ ਇੰਜੀਨੀਅਰ ਨੇ ਇਸ ਮੌਕੇ ਮੁੱਖ ਮਹਿਮਾਨ ਅਤੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ। ਉਨ੍ਹਾਂ ਕਿਹਾ ਕਿ ਇਹ ਟ੍ਰੇਨਿੰਗ ਵਰਕਸ਼ਾਪ 13 ਤੋਂ 17 ਜੁਲਾਈ ਤੱਕ ਚਲਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਦੌਰਾਨ ਵੱਖ ਵੱਖ ਪਿੰਡਾਂ ਨੌਜਵਾਨ ਵਲੰਟਰੀਅਰਜ਼, ਸਰਪੰਚਾਂ ਪੰਚਾਂ ਨੂੰ ਵੀ ਟ੍ਰੇਨਿੰਗ ਦਿੱਤੀ ਗਈ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply