Saturday, March 21, 2026

10ਵਾਂ ਅਰਦਾਸ ਸਮਾਗਮ 1 ਅਕਤੂਬਰ ਨੂੰ – ਭਾਈ ਗੁਰਇਕਬਾਲ ਸਿੰਘ

Bhai guriqbalਅੰਮ੍ਰਿਤਸਰ, 17 ਜੁਲਾਈ (ਪ੍ਰੀਤਮ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 2017 ਨੂੰ ਆ ਰਹੇ 350 ਸਾਲਾ ਅਰਧ ਸ਼ਤਾਬਦੀ ਨੂੰ ਸਮਰਪਿੱਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਚਲਾਈ ਹੋਈ ਲਹਿਰ ‘350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ’ ਜਿਸ ਵਿੱਚ ਦੇਸ਼ ਵਿਦੇਸ਼ ਦੀਆਂ ਸੰਂਗਤਾਂ ਵੱਲੋਂ ਸ੍ਰੀ ਜਪੁਜੀ ਸਾਹਿਬ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ਼ ਪਾਠ, ਵਾਹਿਗੁਰੂ ਸਿਮਰਨ ਦੇ ਜਾਪ ਤੋਂ ਇਲਾਵਾ ਹੋਰ ਬਾਣੀਆਂ ਦੀ ਹਾਜ਼ਰੀ ਲਗਾਈ ਜਾ ਰਹੀ ਹੈ।ਹੁਣ ਤੱਕ ਸਰਬੱਤ ਦੇ ਭਲੇ ਲਈ 9 ਅਰਦਾਸ ਸਮਾਗਮ ਹੋ ਚੁੱਕੇ ਹਨ।ਭਾਈ ਸਾਹਿਬ ਨੇ ਦੱਸਿਆ ਕਿ 10ਵਾਂ ਅਰਦਾਸ ਸਮਾਗਮ 1 ਅਕਤੂਬਰ 2015 ਨੂੰ ਭਲਾਈ ਕੇਂਦਰ ਵਿੱਖੇ ਹੋਵੇਗਾ। ਉਨਾਂ ਨੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਗੁਰਬਾਣੀ ਦੇ ਇਸ ਜਾਪ ਪ੍ਰਵਾਹ ਵਿੱਚ ਸੰਗਤਾਂ ਵੱਧ ਤੋਂ ਵੱਧ ਹਾਜ਼ਰੀ ਲਗਾਉਣ।ਭਾਈ ਸਾਹਿਬ ਨੇ ਹੋਰ ਕਿਹਾ ਕਿ ਇਹਨਾਂ 3 ਮਹੀਨਿਆਂ ਵਿੱਚ ‘350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ’ ਲਹਿਰ ਨੂੰ ਸਮਰਪਿੱਤ ਵੱਖ-ਵੱਖ ਧਾਰਮਿਕ ਅਸਥਾਨਾਂ ‘ਤੇ ਵੀ ਜਪੁ-ਤਪੁ ਸਮਾਗਮ ਕਰਵਾਏ ਜਾਣਗੇ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply