
ਪਠਾਨਕੋਟ, 17 ਜੁਲਾਈ (ਪ.ਪ) – ਰੈਡ ਕਰਾਸ ਬਲਾਇੰਡ ਸਕੂਲ ਪਠਾਨਕੋਟ ਵਿਖੇ ਇੱਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਮੁੱਖ ਮਹਿਮਾਨ ਅਤੇ ਸ. ਸਵਿੰਦਰ ਸਿੰਘ ਚੇਅਰਮੈਨ ਸੁਖਜਿੰਦਰ ਗਰੁੱਪ ਆਫ਼ ਇੰਸੀਟੀਚਿਊਟ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਪ੍ਰਸ਼ੋਤਮ ਲਾਲ ਸੈਕਟਰੀ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ, ਸਮੀਰ ਸ਼ਾਰਦਾ ਕੋਆਡੀਨੇਟਰ, ਸੂਰਜ ਸ਼ਰਮਾ, ਵੇਦ ਪ੍ਰਕਾਸ਼, ਰਾਜ ਕੁਮਾਰ, ਰਮੇਸ਼ ਸ਼ਰਮਾ, ਸੁਨੀਲ ਮਹਾਜਨ, ਬੀ.ਆਰ. ਗੁਪਤਾ, ਰਾਮ ਮੂਰਤੀ, ਵਿਕਾਸ ਗੁਪਤਾ, ਅੰਜੂ ਬਾਲਾ ਅਤੇ ਰਾਜੂ ਬਾਲਾ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਅਸ਼ੀਰਵਾਦ ਦਿੰਦਿਆ ਕਿਹਾ ਕਿ ਇਹ ਬੱਚੇ ਸਾਡੇ ਸਮਾਜ ਦਾ ਅਟੁੱਟ ਅੰਗ ਹਨ ਅਤੇ ਸਾਨੂੰ ਸਾਰਿਆਂ ਨੂੰ ਇੰਨ੍ਹਾਂ ਬੱਚਿਆਂ ਨੂੰ ਆਪਣੇ ਬੱਚਿਆਂ ਵਾਂਗ ਪਿਆਰ ਕਰਨਾ ਚਾਹੀਦਾ ਹੈ।ਉਨ੍ਹਾਂ ਨੇ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਵਿਸ਼ਵਾਸ ਦਿਵਾਇਆ ਕਿ ਇੰਨ੍ਹਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ।ਉਨ੍ਹਾਂ ਨੇ ਸਕੂਲ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੰਨ੍ਹਾਂ ਬੱਚਿਆਂ ਦੀ ਹਰ ਤਰ੍ਹਾਂ ਦੀ ਸਹਾਇਤਾ ਲਈ ਅੱਗੇ ਆਉਣ। ਡਿਪਟੀ ਕਮਿਸ਼ਨਰ ਨੇ ਡਾ. ਸੂਰਜ ਪ੍ਰਕਾਸ਼ ਸ਼ਰਮਾ ਚੈਰੀਟੇਬਲ ਟਰੱਸਟ ਵੱਲੋਂ ਬੱਚਿਆਂ ਨੂੰ ਸਟੇਸ਼ਨਰੀ ਅਤੇ ਫਲ ਵੰਡੇ।ਉਨ੍ਹਾਂ ਨੇ ਇਸ ਮੌਕੇ ਬੱਚਿਆਂ ਵੱਲੋਂ ਬਣਾਈਆਂ ਗਈਆਂ ਪੇਂਟਿੰਗਜ਼ ਨੂੰ ਬਹੁਤ ਦਿਲਚਸਪੀ ਨਾਲ ਦੇਖਿਆ ਅਤੇ ਸ਼ਲਾਘਾ ਕੀਤੀ।ਸ. ਸਵਿੰਦਰ ਸਿੰਘ ਚੇਅਰਮੈਨ ਸੁਖਜਿੰਦਰ ਗਰੁੱਪ ਆਫ਼ ਇੰਸੀਟੀਚਿਊਟ ਨੇ ਇਸ ਸਕੂਲ ਵਿੱਚ ਕੰਪਿਊਟਰ ਲੈਬ ਬਣਾਉਣ ਦਾ ਐਲਾਨ ਕੀਤਾ।
Punjab Post Daily Online Newspaper & Print Media