
ਨਵੀਂ ਦਿਲੀ, 18 ਜੁਲਾਈ (ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਸਥਾਪਨਾ ਦੀ 50ਵੀਂ ਵਰ੍ਹੇਗੰਢ ਮੌਕੇ ਸਮੂਹ 12 ਬ੍ਰਾਂਚਾ ਦੇ ਬੱਚਿਆ ਵੱਲੋਂ ਰੱਖੇ ਗਏ ਸਹਿਜ ਪਾਠ ਦੇ ਅੱਜ ਭੋਗ ਪਾਏ ਗਏ।ਇੰਡੀਆ ਗੇਟ ਸਕੂਲ ਵਿੱਖੇ ਹੋਏ ਇਸ ਸਮਾਗਮ ਵਿੱਚ ਵਿਦਿਆਰਥੀਆਂ ਨੇ ਕੀਰਤਨ, ਅਰਦਾਸ, ਅਤੇ ਹੁਕਮਨਾਮਾ ਖੁੱਦ ਲੈਣ ਦੀ ਰਸਮ ਵੀ ਅਦਾ ਕੀਤੀ। ਕਮੇਟੀ ਦੇ ਕਾਰਜਕਾਰੀ ਪ੍ਰਧਾਨ ਮਹਿੰਦਰ ਪਾਲ ਸਿੰਘ ਚੱਢਾ, ਮੀਤ ਪ੍ਰਧਾਨ ਸਤਪਾਲ ਸਿੰਘ, ਕਾਰਜਕਾਰੀ ਜਨਰਲ ਸਕੱਤਰ ਅਮਰਜੀਤ ਸਿੰਘ ਪੱਪੂ, ਸਕੂਲੀ ਸਿਖਿਆ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਕਾਲਕਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਵੱਖ-ਵੱਖ ਸਕੂਲਾਂ ਦੇ ਬੱਚਿਆ ਨੂੰ ਕੀਰਤਨ ਉਪਰੰਤ ਪ੍ਰਮਾਣ ਪੱਤਰ ਵੀ ਤਕਸੀਮ ਕੀਤੇ।
ਚੱਢਾ ਨੇ ਸਕੂਲਾਂ ਦੇ ਸੰਸਥਾਪਕ ਜਥੇਦਾਰ ਸੰਤੋਖ ਸਿੰਘ ਦੇ ਸੁਪਨੇ ਨੂੰ ਨਿਰੰਤਰ ਜਾਰੀ ਰੱਖਣ ਲਈ ਕਮੇਟੀ ਵੱਲੋਂ ਸਕੂਲੀ ਦੀ ਚੜ੍ਹਦੀਕਲਾਂ ਲਈ ਹਰ ਸੰਭਵ ਸਹਾਇਤਾ ਦੇਣ ਦਾ ਵੀ ਭਰੋਸਾ ਦਿੱਤਾ। ਕਾਲਕਾ ਨੇ ਇਸ ਸੰਬੰਧ ਵਿੱਚ 19 ਜੁਲਾਈ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾੱਲ ਵਿੱਖੇ ਕਰਵਾਏ ਜਾ ਰਹੇ ਵਿਸ਼ਾਲ ਗੁਰਮਤ ਸਮਾਗਮ ਵਿੱਚ ਬੱਚਿਆਂ ਨੂੰ ਪਰਿਵਾਰਾਂ ਸਹਿਤ ਭਾਗ ਲੈੈਣ ਦੀ ਬੇਨਤੀ ਕਰਦੇ ਹੋਏ ਸਕੂਲਾਂ ਵਿੱਚ ਸ਼ਿਖਿਆ ਦੇ ਮਿਆਰ ਨੂੰ ਉੱਚਾ ਚੁੱਕ ਕੇ ਸੁੱਚਜੀ ਅਤੇ ਕਾਮਯਾਬ ਨੌਜਆਨ ਪੀੜ੍ਹੀ ਉਸਾਰਣ ਦਾ ਵੀ ਵਾਅਦਾ ਕੀਤਾ।
ਸਾਬਕਾ ਰਾਜ ਸਭਾ ਮੈਂਬਰ ਤ੍ਰਿਲੇਚਨ ਸਿੰਘ ਅਤੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਧਰਮ ਸੁਪਤਨੀ ਬੀਬੀ ਰਵੀਨ ਕੌਰ ਦਾ ਵੀ ਇਸ ਮੌਕੇ ਸਨਮਾਨ ਕੀਤਾ ਗਿਆ।ਸਕੂਲ ਦੇ ਚੇਅਰਮੈਨ ਬਲਬੀਰ ਸਿੰਘ ਕੋਹਲੀ, ਮੈਨੇਜਰ ਕੈਪਟਨ ਇੰਦਰਪ੍ਰੀਤ ਸਿੰਘ ਅਤੇ ਪਿ੍ਰੰਸੀਪਲ ਦਵਿੰਦਰਜੀਤ ਕੌਰ ਢੀਂਗਰਾ ਵੱਲੋਂ ਆਏ ਹੋਏ ਸਾਰੇ ਪਤਵੰਤਿਆ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਦਿੱਲੀ ਕਮੇਟੀ ਮੈਂਬਰ ਬੀਬੀ ਧੀਰਜ ਕੌਰ, ਹਰਦੇਵ ਸਿੰਘ ਧਨੋਵਾ, ਰਵੇਲ ਸਿੰਘ, ਕਾਨੂੰਨੀ ਸਲਾਹਕਾਰ ਜਸਵਿੰਦਰ ਸਿੰਘ ਜੌਲੀ ਅਤੇ ਆਈ.ਟੀ ਮੁੱਖ ਵਿਕ੍ਰਮ ਸਿੰਘ ਮੌਜੂਦ ਸਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media