Wednesday, March 25, 2026

ਧਰਤੀ ਨੂੰ ਹਰ ਭਰਾ ਬਣਾਉਣ ਲਈ ਹਰੇਕ ਦਾ ਸਹਿਯੋਗ ਜ਼ਰੂਰੀ – ਡਿਪਟੀ ਕਮਿਸ਼ਨਰ

PPN1907201510
ਹੁਸ਼ਿਆਰਪੁਰ, 19 ਜੁਲਾਈ (ਸਤਵਿੰਦਰ ਸਿੰਘ) – ਵਾਤਾਵਰਣ ਨੂੰ ਬਚਾਉਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਵਾਤਾਵਰਣ ਦੀ ਸੰਭਾਲ ਲਈ ਜਿਥੇ ਸਮਾਜਿਕ ਸੰਸਥਾਵਾਂ ਆਪਣੀ ਅਹਿਮ ਭੂਮਿਕਾ ਨਿਭਾ ਰਹੀਆਂ ਹਨ, ਉਥੇ ਪ੍ਰਸ਼ਾਸ਼ਨ ਵੱਲੋਂ ਵੀ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਹ ਵਿਚਾਰ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਫਤਹਿਗੜ੍ਹ ਵਿਖੇ ਸੰਭਵ ਫਾਊਂਡੇਸ਼ਨ ਅਤੇ ਸਿਹਤ ਵਿਭਾਗ ਵੱਲੋਂ ਵਣ ਮਹਾਂਉਤਸਵ ਮੌਕੇ ਇੱਕ ਪੌਦੇ ਲਗਾਉਣ ਉਪਰੰਤ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਵਾਤਾਵਰਣ ਨੂੰ ਬਚਾਉਣ ਲਈ ਸੰਭਵ ਫਾਊਂਡੇਸ਼ਨ ਨੇ ਇੱਕ ਕਰੋੜ ਪੌਦੇ ਲਗਾਉਣ ਦਾ ਜੋ ਟੀਚਾ ਲਿਆ ਹੈ, ਉਹ ਆਪਣੇ ਆਪ ਵਿੱਚ ਇੱਕ ਸੱਚੀ ਸਮਾਜ ਸੇਵਾ ਹੈ। ਉਨ੍ਹਾਂ ਕਿਹਾ ਕਿ ਸੰਭਵ ਫਾਊਂਡੇਸ਼ਨ ਨੂੰ ਸਹਿਯੋਗ ਦੇਣ ਲਈ ਪ੍ਰਸ਼ਾਸ਼ਨ ਨੇ ਤੁਰੰਤ ਸਿੱਖਿਆ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਜਿਲ੍ਹੇ ਭਰ ਵਿੱਚ ਚਲ ਰਹੇ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਰੁੱਖ ਲਗਾਏ ਜਾਣ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੁਡਾਊ ਕੇਂਦਰ ਵਿਖੇ ਇਲਾਜ ਅਧੀਨ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕੇਂਦਰ ਵਿੱਚ ਪੀਣ ਵਾਲੇ ਸਾਫ਼ ਸੁਥਰੇ ਪਾਣੀ ਲਈ ਇੱਕ ਸਮਰਸੀਬਲ ਪੰਪ ਲਗਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਕਿਹਾ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਅਜੇ ਬੱਗਾ ਨੇ ਇਸ ਮੌਕੇ ਤੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਹਰ ਨਾਗਰਿਕ ਦਾ ਇਹ ਫ਼ਰਜ ਬਣਦਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵੀ ਆਪਣਾ ਪੂਰਾ ਸਹਿਯੋਗ ਦੇਣ। ਉਨ੍ਹਾਂ ਦੱਸਿਆ ਕਿ ਵਣ ਵਿਭਾਗ ਵੱਲੋਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿਖੇ ਵਾਤਾਵਰਣ ਨੂੰ ਸ਼ੁੱਧ ਰੱਖਣ ਦੇ ਮੰਤਵ ਨਾਲ 600 ਪੌਦੇ ਦਿੱਤੇ ਗਏ ਹਨ। ਇਸ ਮੌਕੇ ਤੇ ਸੰਭਵ ਫਾਊਂਡੇਸ਼ਨ ਦੇ ਨੋਡਲ ਅਫ਼ਸਰ ਤਨਵੀਰ ਪਰੂਥੀ ਨੇ ਫਾਊਂਡੇਸ਼ਨ ਦੀ ਕਾਰਜ ਪ੍ਰਣਾਲੀ ਤੇ ਉਦੇਸ਼ਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਤੇ ਪ੍ਰੋ. ਬਹਾਦੁਰ ਸਿੰਘ ਸੁਨੇਤ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ।
ਇਸ ਮੌਕੇ ਤੇ ਐਕਸੀਅਨ ਆਰ. ਐਸ. ਬੈਂਸ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਇੰਦਰਜੀਤ ਸਿੰਘ ਸਚਦੇਵਾ, ਕੌਂਸਲਰ ਮੀਨੂੰ ਸੇਠੀ, ਸੇਵਾ ਭਾਰਤੀ ਤੋਂ ਆਨੰਦ ਸ਼ਰਮਾ, ਡਿਪਟੀ ਸਿਵਲ ਸਰਜਨ ਰਜਨੀਸ਼ ਸੈਣੀ, ਐਸ. ਐਮ. ਓ. ਡਾ ਵਿਨੋਦ ਸਰੀਨ ਅਤੇ ਸੱਤਪਾਲ ਗੋਜਰਾ, ਡਾ. ਸੁਨੀਲ ਅਹੀਰ, ਡਾ. ਗੁਰਦੀਪ, ਡਾ. ਸੁਰਿੰਦਰ ਸਿੰਘ, ਸਿਵਲ ਸਰਜਨ ਦਫਤਰ ਤੋਂ ਸੰਦੀਪ ਸ਼ਰਮਾ, ਵਣ ਮੰਡਲ ਬਲਾਕ ਅਫਸਰ ਜੀਵਨ ਜਸਵਾਲ, ਬੀਟ ਇੰਚਾਰਜ ਸੁਖਰਾਜ ਕੌਰ ਤੋਂ ਇਲਾਵਾ ਸੰਭਵ ਫਾਉਨਡੇਸ਼ਨ ਤੋਂ ਵਿਕਰਾਂਤ ਪਰੁਥੀ, ਨਵਦੀਪ ਸਿੰਘ, ਪ੍ਰੇਮ ਗਿੱਲ, ਅਸ਼ੋਕ ਕੁਮਾਰ, ਵਰਿੰਦਰ ਗਿੱਲ, ਸੰਜੀਵ ਸੂਦ, ਮਲਕੀਅਤ ਸਿੰਘ, ਦਲੀਪ, ਅਸੋਕ ਸ਼ਰਮਾ ਅਤੇ ਸਿਧਾਰਥ ਗਰੋਵਰ ਸਹਿਤ ਨਸ਼ਾ ਛੁਡਾਊ ਕੇਂਦਰ ਦਾ ਸਟਾਫ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply