
ਅੰਮ੍ਰਿਤਸਰ, 19 ਜੁੁਲਾਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਸੀਨੀਅਰ ਸੈਕਸ਼ਨ ਦੀ ਕਲਾ ਅਧਿਆਪਕਾ ਸ਼੍ਰੀਮਤੀ ਰਵਿੰਦਰ ਕੌਰ ਦੀ ਸੇਵਾਮੁਕਤੀ ਦੇ ਮੌਕੇ ਤੇ ਉਹਨਾਂ ਦੇ ਸਨਮਾਨ ਵਿੱਚ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸ਼੍ਰੀਮਤੀ ਰਵਿੰਦਰ ਕੌਰ ਪਿਛਲੇ 38 ਸਾਲਾਂ ਤੋਂ ਇਸ ਸਕੂਲ ਵਿੱਚ ਆਰਟ ਅਧਿਆਪਕ ਵਜੋਂ ਸੇਵਾ ਨਿਭਾ ਰਹੇ ਸਨ।ਸਕੂਲ ਦੇ ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ ਅਤੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਸ਼੍ਰੀਮਤੀ ਰਵਿੰਦਰ ਕੌਰ ਦੁਆਰਾ ਸਕੂਲ ਵਿੱਚ ਨਿਭਾਈ ਗਈ ਸ਼ਾਨਦਾਰ ਸੇਵਾ ਲਈ ਸਨਮਾਨਿਤ ਕੀਤਾ ਅਤੇ ਉਹਨਾਂ ਦੇ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਡਾ: ਧਰਮਵੀਰ ਸਿੰਘ ਨੇ ਸ਼੍ਰੀਮਤੀ ਰਵਿੰਦਰ ਕੌਰ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਉਹਨਾਂ ਨੇ 38 ਸਾਲ ਦੀ ਲੰਬੀ ਸੇਵਾ ਦੌਰਾਨ ਸਕੂਲ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ।ਇਕ ਕਲਾ ਅਧਿਆਪਕਾ ਵਜੋਂ ਉਹਨਾਂ ਨੇ ਸਕੂਲ ਦੇ ਵਿਦਿਆਰਥੀਆਂ ਦੀ ਯੋਗ ਅਗਵਾਈ ਕਰਕੇ ਵ’ਖੁਵ’ਖ ਪ੍ਰਤਿਯੋਗਤਾਵਾਂ ਵਿੱਚ ਅਨੇਕਾਂ ਇਨਾਮ ਜਿੱਤੇ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ।
ਸ਼੍ਰੀਮਤੀ ਰਵਿੰਦਰ ਕੌਰ ਨੇ ਇਸ ਮੌਕੇ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ ਸਾਹਿਬ ਅਤੇ ਆਪਣੇ ਸਾਥੀ ਅਧਿਆਪਕਾਂ ਦੁਆਰਾ ਉਹਨਾਂ ਨੂੰ ਦਿੱਤੇ ਪਿਆਰ, ਸਤਿਕਾਰ ਅਤੇ ਸਹਿਯੋਗ ਲਈ ਧੰਨਵਾਦ ਕੀਤਾ।ਵਿਦਾਇਗੀ ਸਮਾਰੋਹ ਵਿੱਚ ਮੁੱਖ ਅਧਿਆਪਕਾਵਾਂ ਸ਼੍ਰੀਮਤੀ ਕਵਲਪ੍ਰੀਤ ਕੌਰ, ਸ਼੍ਰੀਮਤੀ ਰੇਣੂ ਆਹੂਜਾ, ਸ਼੍ਰੀਮਤੀ ਨਿਸ਼ਚਿੰਤ ਕੌਰ, ਸੁਪਰਵਾਈਜ਼ਰ ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਮੰਜੂ, ਸ਼੍ਰੀਮਤੀ ਅੰਮ੍ਰਿਤਪਾਲ ਕੌਰ ਅਤੇ ਹੋਰ ਅਧਿਆਪਕ ਸਾਹਿਬਾਨ ਸ਼ਾਮਲ ਸਨ ।
Punjab Post Daily Online Newspaper & Print Media